ਗੁਰਦਾਸਪੁਰ- ਪੰਜਾਬ ਪੁਲਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਲਿਖਿਆ ਕਿ ਗੁਰਦਾਸਪੁਰ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਵੱਲੋਂ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਦੇ ਇਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ 'ਚ ਡੂੰਘਾਈ ਨਾਲ ਕੀਤੀ ਜਾਂਚ 'ਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਕੁੱਲ 13 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪਾਕਿ ਜੇਲ੍ਹ ’ਚ ਬੰਦ ਭਾਰਤੀ ਕੈਦੀ ਦੀ ਹੋਈ ਮੌਤ, ਮ੍ਰਿਤਕ ਦੇਹ ਨੂੰ ਲਿਆਂਦਾ ਵਤਨ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਨੇ 4.52 ਕਿਲੋ ਹੈਰੋਇਨ, 34.72 ਲੱਖ ਰੁਪਏ ਦੇ ਨਸ਼ੀਲੇ ਪਦਾਰਥ, 6 ਪਿਸਤੌਲ ਤੋਂ ਇਲਾਵਾ ਹੋਰ ਵੀ ਬਹੁਤ ਕੁੱਝ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਇਕ ਵੱਡੀ ਫਿਰੌਤੀ ਅਤੇ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਸਨ, ਜੋ ਕਿ ਪੁਲਸ ਦੀ ਮੁਸਤੈਦੀ ਕਾਰਨ ਟਲ ਗਈ ਹੈ। ਪੁਲਸ ਵੱਲੋਂ ਗੰਭੀਰਤਾ ਨਾਲ ਗੈਂਗ ਦੇ ਸੰਬੰਧਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਪੰਜਾਬ ਪੁਲਸ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਸਮੱਗਲਰਾਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਵੱਡੀ ਗਿਣਤੀ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਗੁਰਦਾਸਪੁਰ ਦੇ ਜੇਲ੍ਹ ਰੋਡ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ
NEXT STORY