ਗੁਰਦਾਸਪੁਰ (ਹਰਮਨ) : ਪੁਲਸ ਵੱਲੋਂ ਪੰਜਾਬ ਭਰ ਵਿਚ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਨੇ ਨਸ਼ਿਆਂ ਲਈ ਬਦਨਾਮ ਇਲਾਕਿਆਂ ਵਿਚ ਵੱਡਾ ਐਕਸ਼ਨ ਕੀਤਾ ਹੈ। ਇਸ ਸਬੰਧ ਵਿਚ ਆਈਜੀ ਪਰਮਪਾਲ ਸਿੰਘ ਉਮਰਾਨੰਗਲ ਨੇ ਵਿਸ਼ੇਸ਼ ਤੌਰ 'ਤੇ ਗੁਰਦਾਸਪੁਰ ਪਹੁੰਚ ਕੇ ਐੱਸ. ਐੱਸ. ਪੀ ਅਦਿਦਆ ਨਾਲ ਮੁਹੱਲਾ ਇਸਲਾਮਾਬਾਦ ਵਿਚ ਨਸ਼ਿਆਂ ਵਿਰੁੱਧ ਤਲਾਸ਼ੀ ਮੁਹਿੰਮ ਦੀ ਕਮਾਨ ਸੰਭਾਲੀ। ਇਸ ਤੋਂ ਪਹਿਲਾਂ ਸਥਾਨਕ ਹਨੂੰਮਾਨ ਚੌਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਪਰਮਪਾਲ ਸਿੰਘ ਉਮਰਾਨੰਗਲ ਨੇ ਕਿਹਾ ਕਿ ਪੰਜਾਬ ਪੁਲਸ ਨੇ 1 ਮਾਰਚ ਤੋਂ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਇਸ ਵਿਸ਼ੇਸ਼ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਵੱਡੀ ਗਿਣਤੀ ਵਿਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਸ਼ਿਆਂ ਦੀ ਸਮੱਗਲਿੰਗ ਲਈ ਵਰਤੀ ਜਾਣ ਵਾਲੀ ਵੱਡੀ ਮਾਤਰਾ ਵਿਚ ਸਮੱਗਰੀ ਵੀ ਜ਼ਬਤ ਕੀਤੀ ਗਈ ਹੈ। ਬਹੁਤ ਸਾਰੇ ਨਸ਼ਾ ਤਸਕਰ ਪੰਜਾਬ ਤੋਂ ਭੱਜ ਗਏ ਹਨ ਅਤੇ ਗੁਆਂਢੀ ਰਾਜਾਂ ਵਿਚ ਲੁਕੇ ਹੋਏ ਹਨ ਪਰ ਉਨ੍ਹਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਇਹ ਵੀ ਪੜ੍ਹੋ : ਅਕਾਲੀ ਰਾਜਨੀਤੀ ਦੇ ਸਮੀਕਰਨ ਬਦਲੇ, ਇਸ ਸੀਨੀਅਰ ਆਗੂ ਨੇ ਕਰ 'ਤਾ ਵੱਲਾ ਐਲਾਨ

ਉਨ੍ਹਾਂ ਕਿਹਾ ਕਿ ਇਹ ਮੁਹਿੰਮ 31 ਮਾਰਚ ਤੱਕ ਜਾਰੀ ਰਹੇਗੀ ਅਤੇ ਉਸ ਤੋਂ ਬਾਅਦ ਪੁਲਸ ਨਵੀਂ ਯੋਜਨਾ ਅਨੁਸਾਰ ਕੰਮ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਸ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਉਦੋਂ ਤੱਕ ਜਾਰੀ ਰੱਖੇਗੀ ਜਦੋਂ ਤੱਕ ਨਸ਼ਿਆਂ ਦੀ ਦੁਰਵਰਤੋਂ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦੀ। ਇਸ ਉਪਰੰਤ ਇਸਲਾਮਾਬਾਦ ਇਲਾਕੇ ਵਿਚ ਤਲਾਸ਼ੀ ਮੁਹਿੰਮ ਦੀ ਅਗਵਾਈ ਕਰਨ ਮੌਕੇ ਜ਼ਿਲ੍ਹਾ ਪੁਲਸ ਮੁਖੀ ਅਦਿਤਿਆ ਨੇ ਕਿਹਾ ਕਿ ਜਦੋਂ ਤੱਕ ਸਮਾਜ ਨਸ਼ਿਆਂ ਤੋਂ ਮੁਕਤ ਨਹੀਂ ਹੋ ਜਾਂਦਾ ਉਦੋਂ ਤੱਕ ਪੁਲਸ ਚੈਨ ਨਾਲ ਨਹੀਂ ਬੈਠੇਗੀ। ਐੱਸਐੱਸਪੀ ਨੇ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਲਈ ਬਦਨਾਮ ਪਿੰਡਾਂ ਅਤੇ ਇਲਾਕਿਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਨਸ਼ਾ ਤਸਕਰਾਂ ਦੀਆਂ ਸੂਚੀਆਂ ਵੀ ਤਿਆਰ ਕੀਤੀਆਂ ਗਈਆਂ ਹਨ। ਪੁਲਸ ਹੁਣ ਨਸ਼ਿਆਂ ਲਈ ਬਦਨਾਮ ਇਲਾਕਿਆਂ ਵਿਚ ਲਗਾਤਾਰ ਮੁਹਿੰਮਾਂ ਚਲਾਏਗੀ ਅਤੇ ਤਸਕਰਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਰੱਖੇਗੀ।
ਇਹ ਵੀ ਪੜ੍ਹੋ : ਪੰਜਾਬ ਵਿਚ ਨਵੀਂਆਂ ਬਿਜਲੀ ਦਰਾਂ ਦੇ ਐਲਾਨ ਤੋਂ ਬਾਅਦ ਬਿਜਲੀ ਮੰਤਰੀ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, 3 ਖ਼ਿਲਾਫ਼ ਮਾਮਲਾ ਦਰਜ
NEXT STORY