ਤਰਨਤਾਰਨ (ਰਮਨ)- ਤਰਨਤਾਰਨ ਵਿਖੇ ਬੀ. ਐੱਸ. ਐੱਫ਼ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਰੁਟੀਨ ਚੈਕਿੰਗ ਦੌਰਾਨ ਵੀ. ਵੀ. ਆਈ. ਪੀ. ਕਾਫ਼ਲੇ 'ਚ ਤਾਇਨਾਤ ਇਕ ਹੈੱਡ ਕਾਂਸਟੇਬਲ ਹੈਰੋਇਨ ਦੀ ਵੱਡੀ ਖੇਪ ਨਾਲ ਫੜਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਭਾਰਤ ਪਾਕਿਸਤਾਨ ਸਰਹੱਦ ਦੀ ਕੰਡਿਆਲੀ ਤਾਰ ਨੇੜੇ ਐਂਟੀ ਡਰੋਨ ਸਿਸਟਮ 'ਚ ਤਇਨਾਤ ਹੈੱਡ ਕਾਂਸਟੇਬਲ 15 ਕਿੱਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਕਰਨਬੀਰ ਸਿੰਘ ਵਾਸੀ ਭੂਸੋ ਵਜੋਂ ਹੋਈ ਹੈ। ਉਕਤ ਕਾਰਵਾਈ ਬੀ. ਐੱਸ. ਐੱਫ਼. ਦੀ 115 ਬਟਾਲੀਅਨ ਵੱਲੋਂ ਕੀਤੀ ਗਈ ਹੈ। ਬਰਾਮਦ ਕੀਤੀ ਗਈ ਉਕਤ ਹੈਰੋਇਨ ਦੀ ਕੌਮਾਂਤਰੀ ਪੱਧਰ 'ਤੇ ਕੀਮਤ 100 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਸ ਨੇ ਉਸ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ ਗ੍ਰਿਫ਼ਤਾਰ, ISI ਨਾਲ ਜੁੜੇ ਤਾਰ
ਚੈੱਕ-ਪੁਆਇੰਟ 'ਤੇ ਕਾਰ 'ਚੋਂ ਬਰਾਮਦ ਹੋਈ ਹੈਰੋਇਨ
ਮੁਲਜ਼ਮ ਆਪਣੀ ਨਿੱਜੀ ਕਾਰ 'ਚ ਹੈਰੋਇਨ ਦੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੇ ਗਏ ਤਿੰਨ ਪੈਕੇਟਾਂ ਨੂੰ ਲੈ ਕੇ ਵਾਪਸ ਪਰਤ ਰਿਹਾ ਸੀ। ਪਿੰਡ ਲਹੀਆਂ ਨੇੜੇ ਬੀ. ਐੱਸ. ਐੱਫ਼. ਅਤੇ ਐੱਨ. ਸੀ. ਬੀ. ਦੇ ਸਾਂਝੇ ਆਪ੍ਰੇਸ਼ਨ ਵੱਲੋਂ ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਚਾਚੇ ਦੇ ਮੁੰਡੇ ਹਰਜੀਤ ਸਿੰਘ ਨਾਲ ਕਾਰ ਸਵਿੱਫ਼ਟ ਵਿਚ ਸਵਾਰ ਸੀ। ਬਾਰਡਰ ਸਕਿਓਰਿਟੀ ਫੋਰਸ ਨੇ ਸਰਹੱਦੀ ਖੇਤਰ 'ਚ ਇਕ ਚੈੱਕ-ਪੁਆਇੰਟ 'ਤੇ ਪੰਜਾਬ ਪੁਲਸ ਦੇ ਕਾਂਸਟੇਬਲ ਕਰਨਬੀਰ ਸਿੰਘ ਨੂੰ ਸਵਿੱਫਟ ਕਾਰ 'ਚ 15 ਕਿਲੋ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕੀਤਾ।
ਇਹ ਵੀ ਪੜ੍ਹੋ: ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ ਪੂਰਨ ਸਮਰਥਨ: ਰਾਜਾ ਵੜਿੰਗ
ਦੋਵਾਂ ਨੂੰ ਹਿਰਾਸਤ ਵਿਚ ਲੈ ਕੇ ਬੀ. ਐੱਸ. ਐੱਫ਼. ਤੋਂ ਇਲਾਵਾ ਖ਼ੁਫ਼ੀਆ ਏਜੰਸੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਜਤਾਈ ਗਈ ਹੈ। ਗ੍ਰਿਫ਼ਤਾਰ ਕੀਤਾ ਗਿਆ ਹੈੱਡ ਕਾਂਸਟੇਬਲ ਕਰਨਬੀਰ ਸਿੰਘ ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਵਾਂ ਵਿਖੇ ਡਰੋਨ ਸਿਸਟਮ 'ਚ ਤਾਇਨਾਤ ਸੀ। ਭੂਸਾ ਪਿੰਡ ਦਾ ਰਹਿਣ ਵਾਲਾ ਕਰਨਬੀਰ ਸਿੰਘ ਪਹਿਲਾਂ ਸਰਹੱਦੀ ਪੁਲਸ ਥਾਣੇ 'ਚ ਮੁਨਸ਼ੀ (ਕਲਰਕ) ਵਜੋਂ ਸੇਵਾ ਨਿਭਾ ਚੁੱਕਾ ਸੀ ਅਤੇ ਇਸ ਸਮੇਂ VVIP ਕਾਫ਼ਲਿਆਂ ਦੇ ਨਾਲ ਚੱਲਣ ਵਾਲੇ ਜੈਮਰ ਵਾਹਨ 'ਚ ਤਾਇਨਾਤ ਸੀ। ਬੀ.ਐੱਸ.ਐੱਫ਼. ਵੱਲੋਂ ਦਿੱਤੀ ਗਈ ਸੂਚਨਾ 'ਤੇ ਕਾਰਵਾਈ ਕਰਦੇ ਸਰਾਏ ਅਮਾਨਤ ਖਾਂ ਪੁਲਸ ਮੌਕੇ 'ਤੇ ਪਹੁੰਚੀ ਅਤੇ ਮੁਲਜ਼ਮ ਨੂੰ ਹਿਰਾਸਤ 'ਚ ਲੈ ਲਿਆ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ
NEXT STORY