ਚੰਡੀਗੜ੍ਹ/ਫ਼ਰੀਦਕੋਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਸ ਨੇ ਗੁਲਾਬ ਸਿੰਘ ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ) ਗੌਰਵ ਯਾਦਵ ਨੇ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ
ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ) ਫਾਜ਼ਿਲਕਾ ਵੱਲੋਂ 77.8 ਕਿਲੋਗ੍ਰਾਮ ਹੈਰੋਇਨ (41.8 ਕਿਲੋਗ੍ਰਾਮ +36 ਕਿਲੋਗ੍ਰਾਮ) ਅਤੇ ਤਿੰਨ ਪਿਸਤੌਲਾਂ ਦੀ ਬਰਾਮਦਗੀ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸੀਮਾ ਪਾਰ ਦੇ ਦੋ ਵੱਖ-ਵੱਖ ਨਸ਼ਾ ਤਸਕਰੀ ਰੈਕੇਟਾਂ ਦਾ ਪਰਦਾਫਾਸ਼ ਕਰਨ ਦੇ ਲਗਭਗ ਇਕ ਸਾਲ ਬਾਅਦ ਅਮਲ ਵਿਚ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਇਹ ਖੇਪ ਦਰਿਆਈ ਰਸਤੇ ਰਾਹੀਂ ਆਈ ਸੀ। ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਸਨ ਅਤੇ ਗ੍ਰਿਫ਼ਤਾਰ ਮੁਲਜ਼ਮ ਦੋਵਾਂ ਮਾਮਲਿਆਂ ਵਿਚ ਪੰਜਾਬ ਪੁਲਸ ਨੂੰ ਲੋੜੀਂਦਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਟਰਾਂਸਪੋਰਟ ਵਿਭਾਗ ਦਾ ਵੱਡਾ ਫ਼ੈਸਲਾ, ਗੱਡੀਆਂ 'ਤੇ ਟੈਕਸ ਨੂੰ ਲੈ ਕੇ ਜਾਰੀ ਕੀਤੇ ਨਵੇਂ ਹੁਕਮ
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ 36 ਕਿਲੋਗ੍ਰਾਮ ਨਸ਼ੀਲੇ ਪਦਾਰਥ ਦੀ ਡਿਲਿਵਰੀ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਵੀ ਇਸ ਦੇ ਸਬੰਧ ਸਨ। ਉਨ੍ਹਾਂ ਅੱਗੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਤਸਕਰੀ ਨੈਟਵਰਕ ਨੂੰ ਤੋੜਨ ਅਤੇ ਭਵਿੱਖ ਵਿਚ ਤਸਕਰੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਸਹਾਈ ਹੋਵੇਗੀ। ਡੀ. ਜੀ. ਪੀ. ਨੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਬਾਰੀਕੀ ਤੇ ਪੇਸ਼ੇਵਰ ਜਾਂਚ ਅਤੇ ਪਿਛਲੇ ਸਬੰਧਾਂ ਦੀ ਨਿਰੰਤਰ ਨਿਗਰਾਨੀ ਦੇ ਨਤੀਜੇ ਸਦਕਾ ਅਮਲ ਵਿਚ ਲਿਆਂਦੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਕੀਤੇ ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਰਾਹੀਂ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਹੋਰ ਵਿੱਤੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੁਲਸ ਨੇ ਸ਼ੱਕ ਦੇ ਆਧਾਰ 'ਤੇ ਨਾਕੇ 'ਤੇ ਰੋਕੀ ਕਾਰ, ਜਦੋਂ ਤਲਾਸ਼ੀ ਲਈ ਤਾਂ ਰਹਿ ਗਏ ਹੈਰਾਨ
ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਸ ਕਪਤਾਨ (ਐੱਸ.ਐੱਸ.ਪੀ.) ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਸੂਝ-ਬੂਝ ਨਾਲ ਅਮਲ ਵਿਚ ਲਿਆਂਦੇ ਇਸ ਆਪ੍ਰੇਸ਼ਨ ਦੌਰਾਨ ਸੀ.ਆਈ. ਏ. ਫ਼ਰੀਦਕੋਟ, ਸਪੈਸ਼ਲ ਬ੍ਰਾਂਚ, ਐੱਸ. ਐੱਚ. ਓ. ਸਾਦਿਕ ਅਤੇ ਟੈਕਨੀਕਲ ਸੈੱਲ ਦੀਆਂ ਪੁਲਸ ਟੀਮਾਂ ਨੇ ਐੱਸਪੀ ਇਨਵੈਸਟੀਗੇਸ਼ਨ ਜਸਮੀਤ ਸਿੰਘ ਦੀ ਨਿਗਰਾਨੀ ਹੇਠ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਰੁਪਿਆਂਵਾਲੀ ਦੇ ਬੱਸ ਸਟੈਂਡ ਤੋਂ ਮੁਲਜ਼ਮ ਗੁਲਾਬ ਸਿੰਘ ਨੂੰ ਕਾਬੂ ਕੀਤਾ, ਜੋ ਕਿ ਇਕ ਸਾਲ ਤੋਂ ਭਗੌੜਾ ਸੀ। ਉਸ ਨੇ ਦੱਸਿਆ ਕਿ ਵੱਡੀਆਂ ਬਰਾਮਦਗੀਆਂ ਵਿਚ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਦੀ ਰਣਨੀਤੀ ਦੇ ਹਿੱਸੇ ਵਜੋਂ ਪੁਲਸ ਟੀਮ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਸੀ ਅਤੇ ਪਿਛਲੇ 10 ਦਿਨਾਂ ਤੋਂ ਮੁਲਜ਼ਮ ਗੁਲਾਬ ਸਿੰਘ ਦੀ ਭਾਲ ਵਿਚ ਸੀ। ਐੱਸਐੱਸਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਨੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਲਈ ਗੋਤਾਖੋਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਵੱਖ-ਵੱਖ ਐਪਾਂ ਰਾਹੀਂ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿਚ ਸੀ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਗੁਲਾਬ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਫਰੀਦਕੋਟ ਤੇ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿਚ ਵੀ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਪੁਲਸ ਵਿਚ ਸਭ ਤੋਂ ਵੱਡਾ ਫੇਰਬਦਲ, 210 DSPs ਅਤੇ 9 SSPs ਦੇ ਤਬਾਦਲੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਤੇ ਛਠ ਪੂਜਾ ਤੋਂ 3 ਮਹੀਨੇ ਪਹਿਲਾਂ Trains ਫੁੱਲ, ਸਪੈਸ਼ਲ ਗੱਡੀ ਚਲਾਉਣ ਦੀ ਤਿਆਰੀ ਸ਼ੁਰੂ
NEXT STORY