ਚੰਡੀਗੜ੍ਹ (ਵਰੁਣ) : ਜੰਮੂ-ਕਸ਼ਮੀਰ 'ਚ ਧਾਰਾ-370 ਨੂੰ ਖਤਮ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਪੂਰੀ ਤਰ੍ਹਾਂ ਬੌਖਲਾ ਗਿਆ ਹੈ ਅਤੇ ਉਸ ਨੇ ਪੁਲਵਾਮਾ ਵਰਗੇ ਹਮਲੇ ਕਰਨ ਦੀ ਧਮਕੀ ਦਿੱਤੀ ਹੈ, ਜਿਸ ਤੋਂ ਬਾਅਦ ਜਿੱਥੇ ਪੂਰੇ ਸੂਬੇ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ, ਉੱਥੇ ਹੀ ਪੰਜਾਬ ਪੁਲਸ ਦੀਆਂ ਛੁੱਟੀਆਂ ਵੀ 20 ਅਗਸਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਕੈਪਟਨ ਨੇ ਸੂਬੇ 'ਚ ਸੁਰੱਖਿਆ ਲਈ ਵੱਡਾ ਕਦਮ ਚੁੱਕਦੇ ਹੋਏ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਸੂਬੇ ਦੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕਿਆਂ 'ਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।
ਸੂਤਰਾਂ ਮੁਤਾਬਕ ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਪੁਲਸ ਨੂੰ ਵੀ ਅਲਰਟ ਕੀਤਾ ਹੈ ਕਿ ਜੰਮੂ-ਕਸ਼ਮੀਰ 'ਚ ਬਦਲੇ ਹਾਲਾਤ ਦੇ ਮੱਦੇਨਜ਼ਰ ਅਤੇ ਆਜ਼ਾਦੀ ਦਿਹਾੜੇ ਦੇ ਚੱਲਦਿਆਂ ਵਿਸ਼ੇਸ਼ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ ਦੀ ਲੋੜ ਹੈ, ਇਸੇ ਲਈ ਪੁਲਸ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਡੀ. ਜੀ. ਪੀ. ਦਿਨਕਰ ਗੁਪਤਾ ਨੇ ਸਾਰੇ ਜ਼ਿਲਿਆਂ ਦੇ ਪੁਲਸ ਮੁਖੀਆਂ ਨੂੰ ਇਕ ਚਿੱਠੀ ਲਿਖ ਕੇ ਕਿਹਾ ਹੈ ਕਿ 15 ਅਗਸਤ ਤੱਕ ਜਨਤਕ ਥਾਵਾਂ, ਸਿੱਖਿਆ ਅਤੇ ਸਿਹਤ ਸੰਸਥਾਵਾਂ, ਰੇਲਵੇ ਸਟੇਸ਼ਾਂ, ਬੱਸ ਸਟੈਂਡਾਂ, ਮਲਟੀਪਲੈਕਸਾਂ, ਸਿਨੇਮਾ ਘਰਾਂ, ਬਜ਼ਾਰਾਂ ਸਮੇਤ ਧਾਰਮਿਕ ਥਾਵਾਂ ਦੇ ਆਸ-ਪਾਸ ਚੌਕਸੀ ਵਧਾ ਕੇ ਸ਼ਰਾਰਤੀ ਤੱਤਾਂ 'ਤੇ ਸਖਤ ਨਜ਼ਰ ਰੱਖੀ ਜਾਵੇ।
ਸ਼ਰਾਬ ਦੇ ਭੁਲੇਖੇ ਪੀਤੀ ਕੀੜੇਮਾਰ ਦਵਾਈ, ਹੋਈ ਮੌਤ
NEXT STORY