ਜਲੰਧਰ/ਚੰਡੀਗੜ੍ਹ (ਧਵਨ, ਅੰਕੁਰ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਮਕਸਦ ਨਾਲ 41ਵੇਂ ਦਿਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਪੰਜਾਬ ਪੁਲਸ ਨੇ ਵੀਰਵਾਰ 84 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 2.5 ਕਿਲੋ ਹੈਰੋਇਨ, 86 ਕਿਲੋ ਭੁੱਕੀ ਅਤੇ 70,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਹ ਕਾਰਵਾਈ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿਚ ਇਕੋ ਸਮੇਂ ਕੀਤੀ ਗਈ।
ਜਾਣਕਾਰੀ ਦਿੰਦੇ ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 86 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਟੀਮਾਂ ਨੇ ਸੂਬੇ ਭਰ ਵਿਚ 452 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਤਹਿਤ 49 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਹਾਈਵੇਅ ਹੋ ਗਿਆ ਜਾਮ! ਆਵਾਜਾਈ ਲਈ ਬੰਦ ਕਰ 'ਤੀਆਂ ਸੜਕਾਂ, ਜਾਣੋ ਵਜ੍ਹਾ

ਉਨ੍ਹਾਂ ਕਿਹਾ ਕਿ ਪੁਲਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 482 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ਾਖੋਰੀ ਨੂੰ ਖ਼ਤਮ ਕਰਨ ਲਈ ਤਿੰਨ ਪੱਧਰੀ ਰਣਨੀਤੀ-ਇਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ (ਈ. ਡੀ. ਪੀ.) ਲਾਗੂ ਕੀਤੀ ਹੈ ਅਤੇ ਇਸ ਰਣਨੀਤੀ ਦੇ ਤਹਿਤ ਪੰਜਾਬ ਪੁਲਸ ਵੱਲੋਂ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਪੁਨਰਵਾਸ ਲਈ ਪ੍ਰੇਰਿਤ ਕੀਤਾ ਗਿਆ ਹੈ।
ਇਸ ਦੌਰਾਨ ਪੰਜਾਬ ਪੁਲਸ ਨੇ ਜੇਲ੍ਹਾਂ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ 6 ਜ਼ਿਲ੍ਹਿਆਂ ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਸੰਗਰੂਰ ਅਤੇ ਐੱਸ. ਏ. ਐੱਸ. ਨਗਰ ਦੀਆਂ ਜੇਲ੍ਹਾਂ ਵਿਚ ਛਾਪੇਮਾਰੀ ਕੀਤੀ। ਸਪੈਸ਼ਲ ਡੀ. ਜੀ. ਪੀ. ਨੇ ਕਿਹਾ ਕਿ ਸਾਡੀਆਂ ਪੁਲਸ ਟੀਮਾਂ ਨੇ ਜੇਲ੍ਹ ਕੰਪਲੈਕਸਾਂ ਦੇ ਹਰ ਕੋਨੇ ਦੀ ਡੂੰਘਾਈ ਨਾਲ ਤਲਾਸ਼ੀ ਲਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਲੋਕਾਂ ਲਈ ਖ਼ਤਰੇ ਦੀ ਘੰਟੀ! ਐਡਵਾਈਜ਼ਰੀ ਹੋ ਗਈ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
5 ਦਿਨ ਪਹਿਲਾਂ ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਮੌਤ
NEXT STORY