ਕਪੂਰਥਲਾ— ਰੇਹੜੀ ਵਾਲੇ ਨਾਲ ਬਦਸਲੂਕੀ ਕਰਨ ਐੱਸ. ਐੱਚ. ਓ. ਨਵਦੀਪ ਸਿੰਘ ’ਤੇ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਮੌਕੇ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਨਵਦੀਪ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਐੱਸ. ਐੱਸ. ਪੀ. ਕੰਵਰਪ੍ਰੀਤ ਕੌਰ ਨੇ ਨਵਦੀਪ ਸਿੰਘ ਨੂੰ ਸਸਪੈਂਡ ਕਰਦੇ ਹੋਏ ਉਨ੍ਹਾਂ ਦੀ ਜਗ੍ਹਾ ’ਤੇ ਬਲਵਿੰਦਰ ਸਿੰਘ ਨੂੰ ਐੱਚ. ਐੱਚ. ਓ. ਲਗਾਇਆ ਗਿਆ ਹੈ, ਜੋਕਿ ਉਨ੍ਹਾਂ ਦਾ ਸਾਰਾ ਕੰਮਕਾਜ ਵੇਖਣਗੇ।
ਇਥੇ ਦੱਸ ਦੇਈਏ ਕਿ ਐੱਸ. ਐੱਚ. ਓ. ਮਨਦੀਪ ਸਿੰਘ ਵੱਲੋਂ ਗਸ਼ਤ ਦੌਰਾਨ ਰੇਹੜੀ ਵਾਲੇ ਨਾਲ ਬਦਸਲੂਕੀ ਕੀਤੀ ਗਈ ਸੀ ਅਤੇ ਲੱਤ ਮਾਰ ਕੇ ਰੇਹੜੀ ਤੋਂ ਉਸ ਦੀ ਸਬਜ਼ੀ ਨੂੰ ਸੁੱਟ ਦਿੱਤਾ ਗਿਆ ਸੀ। ਵੀਡੀਓ ਵਾਇਰਲ ਹੋਣ ਬਾਅਦ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ’ਚ ਆਇਆ ਅਤੇ ਉਸ ਤੋਂ ਬਾਅਦ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਕੋਵਿਡ ਟੈਸਟ ਰਿਪੋਰਟ ਜ਼ਰੂਰੀ ਨਹੀਂ: ਹੁਣ ਇੰਝ ਮਿਲ ਰਹੀ ਹੈ ਹਿਮਾਚਲ ਵਿਚ ਯਾਤਰੀਆਂ ਨੂੰ ਐਂਟਰੀ
ਜ਼ਿਕਰਯੋਗ ਹੈ ਕਿ ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਮਿੰਨੀ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ ਅਤੇ ਬਿਨਾਂ ਵਜ੍ਹਾ ਘੁੰਮਣ ਵਾਲਿਆਂ ਖ਼ਿਲਾਫ਼ ਪੁਲਸ ਸਖ਼ਤ ਕਾਰਵਾਈ ਕਰ ਰਹੀ ਹੈ। ਉਥੇ ਹੀ ਇਸੇ ਦਰਿਮਆਨ ਪੰਜਾਬ ਪੁਲਸ ਦੀ ਇਕ ਵਾਰ ਫਿਰ ਤੋਂ ਗੁੰਡਾਗਰਦੀ ਵੇਖਣ ਨੂੰ ਮਿਲੀ ਹੈ।
ਫਗਵਾੜਾ ਵਿਖੇ ਗਸ਼ਤ ’ਤੇ ਨਿਕਲੇ ਪੰਜਾਬ ਪੁਲਸ ਮੁਲਾਜ਼ਮਾਂ ਨੇ ਰੇਹੜੀ ਵਾਲਿਆਂ ਦੀਆਂ ਸਬਜ਼ੀਆਂ ਚੁੱਕ-ਚੁੱਕ ਕੇ ਸੁੱਟ ਦਿੱਤੀਆਂ। ਕਪੂਰਛਲਾ ਵਿਖੇ ਐੱਸ. ਐੱਚ. ਓ. ਨਵਦੀਪ ਸਿੰਘ ਵੱਲੋਂ ਕੀਤੀ ਗਈ ਇਸ ਗੁੰਡਾਗਰਦੀ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ’ਚ ਬਿਲਕੁਲ ਸਾਫ਼ ਦਿੱਸ ਰਿਹਾ ਹੈ ਕਿ ਕਿਵੇਂ ਗੱਡੀ ਵਿਚੋਂ ਐੱਸ. ਐੱਚ. ਓ. ਬਾਹਰ ਨਿਕਲਦੇ ਹਨ ਅਤੇ ਸਬਜ਼ੀ ਲਗਾ ਕੇ ਬੈਠੇ ਇਕ ਰੇਹੜੀ ਵਾਲੇ ਦੀ ਰੇਹੜੀ ਲੱਤਾਂ ਮਾਰਦੇ ਹੋਏ ਸਬਜ਼ੀਆਂ ਹੇਠਾਂ ਸੁੱਟ ਦਿੰਦੇ ਹਨ।
ਇਹ ਵੀ ਪੜ੍ਹੋ : ਫਗਵਾੜਾ: ਅੱਧੀ ਦਰਜਨ ਹਸਪਤਾਲਾਂ ’ਚ ਧੱਕੇ ਖਾਣ ਤੋਂ ਬਾਅਦ ਕੋਰੋਨਾ ਮਰੀਜ਼ ਨੇ ਤੜਫ਼-ਤੜਫ਼ ਕੇ ਤੋੜਿਆ ਦਮ
ਨੋਟ- ਕਪੂਰਥਲਾ ਵਿਖੇ ਐੱਸ.ਐੱਚ.ਓ. ਵੱਲੋਂ ਰੇਹੜੀ ਵਾਲੇ ਨਾਲ ਕੀਤੀ ਗਈ ਧੱਕੇਸ਼ਾਹੀ ਨੂੰ ਤੁਸੀਂ ਕਿਵੇਂ ਵੇਖਦੇ ਹੋ, ਕੁਮੈਂਟ ਕਰਕੇ ਦੱਸੋ
ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਜਾਇਦਾਦ ਨਾਲ ਜੁੜੀਆਂ ਸੇਵਾਵਾਂ ਲਈ ਆਨਲਾਈਨ ਪੋਰਟਲ ਸ਼ੁਰੂ
NEXT STORY