ਗੁਰਦਾਸਪੁਰ (ਵਿਨੋਦ): ਭ੍ਰਿਸ਼ਟਾਚਾਰ ਖ਼ਿਲਾਫ਼ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਐਕਸ਼ਨ ਲਗਾਤਾਰ ਜਾਰੀ ਹੈ। ਇਸੇ ਤਹਿਤ ਗੁਰਦਾਸਪੁਰ ਦੇ ਪੁਲਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦੇ 2 ਮੰਤਰੀਆਂ ਖਿਲਾਫ਼ FIR ਦਰਜ ਹੋਣ 'ਤੇ CM ਮਾਨ ਦਾ ਵੱਡਾ ਬਿਆਨ
ਜਾਣਕਾਰੀ ਮੁਤਾਬਕ ਇੰਸਪੈਕਟਰ ਇੰਦਰਬੀਰ ਕੌਰ ਦੇ ਅਧੀਨ ਗੁਰਦਾਸਪੁਰ ਦੇ 13 ਪੁਲਸ ਸਾਂਝ ਕੇਂਦਰ ਸਨ। ਸਾਂਝ ਕੇਂਦਰ ਦੇ ਕਰਮਚਾਰੀਆਂ ਵੱਲੋਂ ਇੰਦਰਬੀਰ ਕੌਰ 'ਤੇ ਉਨ੍ਹਾਂ ਤੋਂ ਪੈਸੇ ਲੈਣ ਦੇ ਦੋਸ਼ ਲਗਾਏ ਗਏ ਸਨ। ਇਸ ਮਗਰੋਂ ਪੁਲਸ ਵੱਲੋਂ ਇੰਦਰਬੀਰ ਕੌਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੈਬਨਿਟ ਦੇ 2 ਮੰਤਰੀਆਂ ਖਿਲਾਫ਼ FIR ਦਰਜ ਹੋਣ 'ਤੇ CM ਮਾਨ ਦਾ ਵੱਡਾ ਬਿਆਨ
NEXT STORY