ਲੰਬੀ (ਸ਼ਾਮ ਜੁਨੇਜਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੁਲਸ ਦੀ ਦੁਰਵਰਤੋਂ ਕਰਕੇ ਗੁੰਡਾਗਰਦੀ ਕੀਤੀ ਜਾ ਰਹੀ ਹੈ, ਜਿਸ ਦੀ ਉਹ ਸਖਤ ਨਿੰਦਾ ਕਰਦੇ ਹਨ। ਸੁਖਬੀਰ ਅੱਜ ਹਲਕਾ ਲੰਬੀ ਵਿਖੇ ਅਕਾਲੀ ਵਰਕਰਾਂ ਦੇ ਪਰਿਵਾਰਾਂ 'ਚ ਹੋਈਆਂ ਮੌਤਾਂ ਕਰਕੇ ਪਿੰਡ ਕਿੱਲਿਆਂਵਾਲੀ, ਘੁਮਿਆਰਾ ਤੇ ਭੀਟੀਵਾਲਾ 'ਚ ਪਾਰਟੀ ਆਗੂਆਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪੁੱਜੇ ਸਨ।
ਇਹ ਵੀ ਪੜ੍ਹੋ : ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਂ ਦਾ ਬਿਆਨ ਆਇਆ ਸਾਹਮਣੇ, ਕਹੀ ਵੱਡੀ ਗੱਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਪੁਲਸ ਵੱਲੋਂ ਦਿੱਲੀ ਵਿਖੇ ਭਾਜਪਾ ਆਗੂ ਦੀ ਗ੍ਰਿਫ਼ਤਾਰੀ 'ਤੇ ਬਣੇ ਵਿਵਾਦ 'ਤੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਿਵੇਂ ਗੁੰਡਾਗਰਦੀ ਸ਼ੁਰੂ ਕਰ ਦਿੱਤੀ ਹੈ ਅਤੇ ਪੰਜਾਬ ਪੁਲਸ ਦੀ ਦੁਰਵਰਤੋਂ ਕਰਕੇ ਦੂਜਿਆਂ ਸੂਬਿਆਂ 'ਚੋਂ ਹੋਰ ਪਾਰਟੀ ਵਰਕਰਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਉਸ ਦੀ ਉਹ ਸਖਤ ਨਿੰਦਾ ਕਰਦੇ ਹਨ।
ਇਹ ਵੀ ਪੜ੍ਹੋ : ਦਿਨ-ਦਿਹਾੜੇ ATM ਸੈਂਟਰ 'ਚੋਂ ਲੁਟੇਰਿਆਂ ਨੇ ਲੁੱਟੇ 42,500 ਰੁਪਏ
ਸੁਖਬੀਰ ਬਾਦਲ ਨੇ ਕਿਹਾ ਕਿ ਉਹ ਡੀ. ਜੀ. ਪੀ. ਪੰਜਾਬ ਨੂੰ ਕਹਿਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਆਪਣੀ ਜ਼ਿੰਮੇਵਾਰੀ ਹੈ ਕਿ ਪੁਲਸ ਨੂੰ ਸਰਕਾਰ ਦੇ ਇਸ਼ਾਰਿਆਂ 'ਤੇ ਨਹੀਂ, ਕਾਨੂੰਨ ਅਨੁਸਾਰ ਚੱਲਣਾ ਚਾਹੀਦਾ ਹੈ। ਇਲਾਕੇ ਅੰਦਰ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ 'ਤੇ ਬੋਲਦਿਆਂ ਸੁਖਬੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠ ਬੋਲ ਕੇ ਸੂਬੇ 'ਚ ਸਰਕਾਰ ਬਣਾਈ ਹੈ। ਇਨ੍ਹਾਂ ਦਾ ਨਾ ਕੋਈ ਵਾਅਦਾ ਪੂਰਾ ਹੋਇਆ ਹੈ ਤੇ ਨਾ ਹੀ ਹੋਣਾ ਹੈ। ਤੁਸੀਂ ਖੁਦ ਵੇਖੋਗੇ ਕਿ ਭਵਿੱਖ ਵਿਚ ਪੰਜਾਬ ਦਾ ਕੀ ਹਾਲ ਹੁੰਦਾ ਹੈ। ਇਸ ਮੌਕੇ ਉਨ੍ਹਾਂ ਨਾਲ ਲੰਬੀ ਸਰਕਲ ਦੇ ਪ੍ਰਧਾਨ ਅਵਤਾਰ ਸਿੰਘ ਬਣਵਾਲਾ ਅਨੂੰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਬੱਗਾ ਦੀ ਗ੍ਰਿਫ਼ਤਾਰੀ ’ਤੇ ਕੈਪਟਨ ਦਾ ਬਿਆਨ, ਕਿਹਾ-ਪੰਜਾਬ ਪੁਲਸ ਬਾਹਰੀ ਵਿਅਕਤੀ ਦੇ ਹੁਕਮਾਂ ਅੱਗੇ ਨਾ ਝੁਕੇ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਪੰਜਾਬ ’ਚ ‘ਆਪ’ ਸਰਕਾਰ ਦੇ ‘ਦਮਨਚੱਕਰ’ ਦਾ ਡਟ ਕੇ ਮੁਕਾਬਲਾ ਕਰਨਗੇ ਭਾਜਪਾ ਵਰਕਰ : ਅਸ਼ਵਨੀ ਸ਼ਰਮਾ
NEXT STORY