ਚੰਡੀਗੜ੍ਹ : ਰਾਜ ਸਭਾ ਚੋਣ 'ਚ ਧੋਖਾਧੜੀ ਦੇ ਮੁਲਜ਼ਮ ਨਵਨੀਤ ਚਤੁਰਵੇਦੀ ਨੂੰ ਲੈ ਕੇ ਬੀਤੇ ਦਿਨ ਚੰਡੀਗੜ੍ਹ ਪੁਲਸ ਅਤੇ ਪੰਜਾਬ ਪੁਲਸ ਆਹਮੋ-ਸਾਹਮਣੇ ਹੋ ਗਈ ਸੀ। ਇਸ ਦੌਰਾਨ ਪੰਜਾਬ ਪੁਲਸ ਨੇ ਹੁਣ ਨਵਨੀਤ ਦੀ ਹਿਰਾਸਤ ਲਈ ਚੰਡੀਗੜ੍ਹ ਪੁਲਸ ਖ਼ਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਨਵਨੀਤ ਇਸ ਵੇਲੇ ਚੰਡੀਗੜ੍ਹ ਪੁਲਸ ਦੀ ਹਿਰਾਸਤ 'ਚ ਹੈ, ਜਦੋਂ ਕਿ ਪੰਜਾਬ ਪੁਲਸ ਨੇ ਚੰਡੀਗੜ੍ਹ ਦੇ ਸੈਕਟਰ-3 ਪੁਲਸ ਥਾਣੇ ਬਾਹਰ ਡੇਰਾ ਲਾਇਆ ਹੋਇਆ ਹੈ। ਪੰਜਾਬ ਪੁਲਸ ਨੇ ਹਾਈਕੋਰਟ 'ਚ ਤਰਕ ਦਿੱਤਾ ਹੈ ਕਿ ਨਵਨੀਤ ਦੇ ਖ਼ਿਲਾਫ਼ ਰੋਪੜ 'ਚ ਵਿਧਾਇਕਾਂ ਦੇ ਫਰਜ਼ੀ ਸਾਈਨ ਦਾ ਕੇਸ ਦਰਜ ਹੈ। ਉੱਥੇ ਹੀ ਨਵਨੀਤ ਨੇ ਵੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਮੰਗ ਕੀਤੀ ਹੈ ਕਿ ਜੇਕਰ ਪੰਜਾਬ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰਨਾ ਹੈ ਤਾਂ 10 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਨਵਨੀਤ ਨੇ ਆਪਣੀ ਪਟੀਸ਼ਨ 'ਚ ਇਹ ਵੀ ਪੁੱਛਿਆ ਹੈ ਕਿ ਉਸ ਦੇ ਖ਼ਿਲਾਫ਼ ਪੰਜਾਬ 'ਚ ਕਿੰਨੀਆਂ ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਉਸ ਨੇ ਪੰਜਾਬ ਪੁਲਸ ਤੋਂ ਆਪਣੀ ਜਾਨ-ਮਾਲ ਦੀ ਸੁਰੱਖਿਆ ਮੰਗੀ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ, 31 ਅਕਤੂਬਰ ਤੱਕ..
ਜਾਣੋ ਕੀ ਹੈ ਪੂਰਾ ਮਾਮਲਾ
ਦਰਅਸਲ ਨਵਨੀਤ ਚਤੁਰਵੇਦੀ ਨੇ ਪੰਜਾਬ 'ਚ ਖ਼ਾਲੀ ਹੋਈ ਰਾਜ ਸਭਾ ਸੀਟ ਲਈ ਨਾਮਜ਼ਦਗੀ ਭਰੀ ਸੀ। ਇਸ 'ਚ ਦਾਅਵਾ ਕੀਤਾ ਗਿਆ ਸੀ ਕਿ ਉਸ ਨੂੰ 10 'ਆਪ' ਵਿਧਾਇਕਾਂ ਦਾ ਸਮਰਥਨ ਹੈ, ਜਿਨ੍ਹਾਂ ਨੇ ਉਸ ਨੇ ਦਸਤਖ਼ਤ ਵੀ ਦਿਖਾਏ ਸਨ। ਹਾਲਾਂਕਿ ਵਿਧਾਇਕਾਂ ਨੇ ਇਸ ਨੂੰ ਫਰਜ਼ੀ ਕਰਾਰ ਦਿੱਤਾ।
ਇਹ ਵੀ ਪੜ੍ਹੋ : PUNJAB : ਹੈਰਾਨੀਜਨਕ! ਪੁਲਸ ਦੇਖ ਬੰਦੇ ਨੂੰ ਆਇਆ ਹਾਰਟ ਅਟੈਕ, ਮੌਕੇ 'ਤੇ ਹੀ ਹੋ ਗਈ ਮੌਤ
ਪੰਜਾਬ ਪੁਲਸ ਦਾ ਐਕਸ਼ਨ
ਇਸ ਪੂਰੇ ਮਾਮਲੇ ਤੋਂ ਬਾਅਦ ਪੰਜਾਬ ਪੁਲਸ ਨੇ ਨਵਨੀਤ ਚਤੁਰਵੇਦੀ ਖ਼ਿਲਾਫ਼ ਕੇਸ ਦਰਜ ਕੀਤਾ ਅਤੇ ਬੀਤੇ ਦਿਨ ਉਸ ਦੀ ਗ੍ਰਿਫ਼ਤਾਰੀ ਲਈ ਚੰਡੀਗੜ੍ਹ ਪਹੁੰਚ ਗਈ। ਹਾਲਾਂਕਿ ਰਾਜ ਸਭਾ ਨਾਮਜ਼ਦਗੀ ਕਾਰਨ ਉਸ ਨੂੰ ਚੰਡੀਗੜ੍ਹ ਪੁਲਸ ਦੀ ਸਕਿਓਰਿਟੀ ਮਿਲੀ ਹੋਈ ਸੀ। ਇਸ ਕਾਰਨ ਚੰਡੀਗੜ੍ਹ ਪੁਲਸ ਨੇ ਉਸ ਨੂੰ ਪੰਜਾਬ ਨਹੀਂ ਲਿਜਾਣ ਦਿੱਤਾ। ਇਸ ਨੂੰ ਲੈ ਕੇ ਚੰਡੀਗੜ੍ਹ ਪੁਲਸ ਅਤੇ ਪੰਜਾਬ ਪੁਲਸ ਆਹਮੋ-ਸਾਹਮਣੇ ਹੋ ਗਈ ਸੀ, ਜਿਸ ਤੋਂ ਬਾਅਦ ਇਹ ਸਾਰਾ ਮਾਮਲਾ ਹੁਣ ਹਾਈਕੋਰਟ ਪਹੁੰਚ ਚੁੱਕਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਦਿਸਣ ਲੱਗਾ ਧੁੰਦ ਦਾ ਅਸਰ! ਕਈ ਰੇਲਗੱਡੀਆਂ ਹੋਈਆਂ ਲੇਟ
NEXT STORY