ਪੱਟੀ (ਸੌਰਭ)- ਪੰਜਾਬ ਪੁਲਸ ਦੇ ਏ. ਐੱਸ. ਆਈ. ਗੁਰਮੀਤ ਸਿੰਘ ਦੀ ਸਰਕਾਰੀ ਕਾਰਬਾਈਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਉਹ ਇਸ ਵੇਲੇ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਸਨ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਗੁਰਮੀਤ ਸਿੰਘ ਪਿੰਡ ਸੈਦਪੁਰ ਦੇ ਰਹਿਣ ਵਾਲੇ ਸਨ।
ਜਾਣਕਾਰੀ ਮੁਤਾਬਕ, 15 ਜੂਨ ਨੂੰ ਕੋਰਟ ਕੰਪਲੈਕਸ ਪੱਟੀ ਦੀ ਚੈੱਕ ਪੋਸਟ ’ਤੇ ਤਾਇਨਾਤ ਏ. ਐੱਸ. ਆਈ. ਗੁਰਮੀਤ ਸਿੰਘ ਵੱਲੋਂ ਆਪਣੀ ਸਰਕਾਰੀ ਕਾਰਬਾਈਨ ਨਾਲ ਖ਼ੁਦ ਨੂੰ ਗੋਲੀ ਮਾਰ ਲਈ ਗਈ ਸੀ। ਗੰਭੀਰ ਹਾਲਤ ਵਿਚ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਕਈ ਦਿਨਾਂ ਤੱਕ ਉਸ ਦਾ ਇਲਾਜ ਚੱਲਦਾ ਰਿਹਾ। ਬੀਤੀ ਦੇਰ ਰਾਤ ਇਲਾਜ ਦੌਰਾਨ ਏ. ਐੱਸ. ਆਈ. ਗੁਰਮੀਤ ਸਿੰਘ ਦਾ ਦੇਹਾਂਤ ਹੋ ਗਿਆ।
ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ ਗ੍ਰਿਫ਼ਤਾਰ
NEXT STORY