ਚੰਡੀਗੜ੍ਹ : ਪੰਜਾਬ ਪੁਲਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 79ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐੱਮਡੀਐੱਸ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐੱਮਐੱਮਐੱਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਆਈਪੀਐੱਸ ਅਧਿਕਾਰੀ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏਡੀਜੀਪੀ) ਸਟੇਟ ਆਰਮਡ ਪੁਲਸ ਪੰਜਾਬ ਐੱਮ.ਐੱਫ. ਫਾਰੂਕੀ ਅਤੇ ਇੰਸਪੈਕਟਰ ਸੁਰੇਸ਼ ਕੁਮਾਰ, ਕਾਊਂਟਰ ਇੰਟੈਲੀਜੈਂਸ, ਲੁਧਿਆਣਾ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਬਣੇ ਹਾਲਾਤ ਦਰਮਿਆਨ ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫ਼ੈਸਲਾ
ਇਸੇ ਤਰ੍ਹਾਂ ਇਕ ਆਈਪੀਐੱਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਸ (ਆਈਜੀਪੀ) ਇੰਟੈਲੀਜੈਂਸ-II ਗੁਰਦਿਆਲ ਸਿੰਘ ਅਤੇ ਇਕ ਪੀਪੀਐੱਸ-ਅਧਿਕਾਰੀ ਡੀਐੱਸਪੀ ਐੱਸਐੱਸਓਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਉਨ੍ਹਾਂ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਬੇਮਿਸਾਲ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਬਾਕੀ ਮੁਲਾਜ਼ਮਾਂ ਵਿਚ ਇੰਸਪੈਕਟਰ ਸਤਿੰਦਰ ਕੁਮਾਰ, ਇੰਸਪੈਕਟਰ ਦੀਪਕ ਕੁਮਾਰ, ਇੰਸਪੈਕਟਰ ਜਗਦੀਪ ਸਿੰਘ, ਇੰਸਪੈਕਟਰ ਤੇਜਿੰਦਰਪਾਲ ਸਿੰਘ, ਐੱਸਆਈ ਅਮਰੀਕ ਸਿੰਘ, ਐੱਸਆਈ ਸੰਜੀਵ ਕੁਮਾਰ, ਐੱਸਆਈ ਅੰਮ੍ਰਿਤਪਾਲ ਸਿੰਘ, ਐੱਸਆਈ ਅਨਿਲ ਕੁਮਾਰ, ਐੱਸਆਈ ਭੁਪਿੰਦਰ ਸਿੰਘ, ਏਐੱਸਆਈ ਜਸਵਿੰਦਰਜੀਤ ਸਿੰਘ, ਏਐੱਸਆਈ ਕੁਲਦੀਪ ਸਿੰਘ ਅਤੇ ਐੱਸਆਈ ਕ੍ਰਿਸ਼ਨ ਕੁਮਾਰ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਹੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਵਧੇਰੇ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਰਾਜ ਵਿਚ ਬਹੁਤ ਮਹੱਤਵਪੂਰਨ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਪੰਜਾਬ ਨੂੰ ਝਟਕਾ, ਇਹ ਵੱਡਾ ਪ੍ਰਾਜੈਕਟ ਕੀਤਾ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ: ਪੰਜਾਬ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਵਿਚਾਲੇ ਕੇਂਦਰ ਸਰਕਾਰ ਦਾ ਅਹਿਮ ਫ਼ੈਸਲਾ
NEXT STORY