ਰਾਜਾਸਾਂਸੀ (ਨਿਰਵੈਲ, ਰਾਜਵਿੰਦਰ) - ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪ੍ਰਸਿੱਧ ਕਿੱਸਾਕਾਰ ਹਾਸ਼ਮ ਸ਼ਾਹ ਦੇ ਜੱਦੀ ਪਿੰਡ ਜਗਦੇਵ ਕਲਾਂ ਵਿਖੇ ਘਰੇਲੂ ਝਗੜੇ ਨੂੰ ਲੈ ਕੇ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਘਰ ’ਤੇ ਹਮਲਾ ਕਰਕੇ ਇਕ ਪੁਲਸ ਕਰਮਚਾਰੀ ਦਾ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਜਗਜੀਤ ਸਿੰਘ ਗੁਰਦਾਸਪੁਰ ਵਿਖੇ ਤਾਇਨਾਤ ਡੀ. ਐੱਸ. ਪੀ. ਮਨਿੰਦਰ ਸਿੰਘ ਨਾਲ ਸਕਿਓਰਿਟੀ ਗਾਰਡ ਵਜੋਂ ਸੇਵਾ ਨਿਭਾਅ ਰਿਹਾ ਸੀ ਅਤੇ ਕੱਲ ਸ਼ਾਮ ਹੀ ਡਿਊਟੀ ਤੋਂ ਵਾਪਸ ਆਪਣੇ ਘਰ ਆਇਆ ਸੀ।
ਇਹ ਵੀ ਪੜ੍ਹੋ - ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ ਦਾ ਫੈਸਲਾ
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਹਰਜੀਤ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਕਿਸੇ ਘਰੇਲੂ ਰੰਜਿਸ਼ ਕਾਰਨ ਪਿੰਡ ਦੇ ਵਸਨੀਕ ਬਲਰਾਜ ਸਿੰਘ (ਜੋ ਕਿ ਉਨ੍ਹਾਂ ਦੇ ਰਿਸ਼ਤੇਦਾਰ ਹਨ) ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਰਾਤ ਵੀ ਉਨ੍ਹਾਂ ਦੇ ਘਰ ਹਮਲਾ ਕੀਤਾ ਸੀ। ਅੱਜ ਫਿਰ ਦਿਨ ਵੇਲੇ ਬਲਰਾਜ ਸਿੰਘ, ਉਸ ਦਾ ਭਰਾ, ਬੇਟਾ ਚੰਨਪ੍ਰੀਤ ਸਿੰਘ, ਪਤਨੀ ਕੋਮਲ, ਸੁਖਰਾਜ ਸਿੰਘ, ਮਨਜੀਤ ਸਿੰਘ, ਗੱਜਣ ਸਿੰਘ ਅਤੇ ਗੁਰਲਾਲ ਸਿੰਘ ਸਮੇਤ 8-10 ਵਿਅਕਤੀ ਦੋ ਗੱਡੀਆਂ ’ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਆ ਗਏ।
ਇਹ ਵੀ ਪੜ੍ਹੋ - WhatsApp ਚੈਟ ਦੇ ਆਧਾਰ 'ਤੇ ਨਹੀਂ ਮਿਲੇਗਾ ਤਲਾਕ! ਹਾਈ ਕੋਰਟ ਦਾ ਵੱਡਾ ਫੈਸਲਾ
ਉਨ੍ਹਾਂ ਲੋਕਾਂ ਨੇ ਆਉਂਦਿਆਂ ਸਾਰ ਹੀ ਜਗਜੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਗਜੀਤ ਸਿੰਘ ਦੇ ਸਿਰ ’ਚ ਲੋਹੇ ਦੀ ਰਾਡ ਵੱਜਣ ਕਾਰਨ ਉਹ ਗੰਭੀਰ ਜ਼ਖਮੀ ਹੋ ਕੇ ਡਿੱਗ ਪਿਆ। ਇਸ ਤੋਂ ਬਾਅਦ ਹਮਲਾਵਰ ਹਥਿਆਰਾਂ ਸਮੇਤ ਗੱਡੀਆਂ ’ਤੇ ਫ਼ਰਾਰ ਹੋ ਗਏ। ਜਗਜੀਤ ਸਿੰਘ ਨੂੰ ਬੇਹੋਸ਼ੀ ਦੀ ਹਾਲਤ ’ਚ ਇਲਾਜ ਲਈ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਸੀ ਪਰ ਰਸਤੇ ’ਚ ਹੀ ਉਸ ਨੇ ਦਮ ਤੋੜ ਦਿੱਤਾ। ਮੌਕੇ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ ਰਿਸ਼ਤੇਦਾਰ, 25 ਜ਼ਖ਼ਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਯਾਤਰੀ ਟ੍ਰੇਨ 'ਚ ਕਰ ਸਕਣਗੇ ਡਿਜੀਟਲ ਭੁਗਤਾਨ, ਰੇਲਵੇ ਚੈਕਿੰਗ ਸਟਾਫ ਨੂੰ ਮੁਹੱਈਆ ਕਰਵਾਏਗਾ ਹੈਂਡ ਹੈਲਡ ਟਰਮੀਨਲ
NEXT STORY