ਫਿਲੌਰ (ਸੋਨੂੰ)- ਨਾਬਾਲਗ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਮਹਿਲਾ ਨਾਲ ਅਸ਼ਲੀਲ ਗੱਲਾਂ ਕਰਨ ਦੇ ਮਾਮਲੇ ਵਿਚ ਥਾਣਾ ਫਿਲੌਰ ਦੇ ਇੰਸਪੈਕਟਰ ਭੂਸ਼ਣ ਕੁਮਾਰ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ਵਿਚ ਹੁਣ ਐੱਸ. ਐੱਸ. ਪੀ. ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰਨ ਦੇ ਹੁਕਨ ਜਾਰੀ ਕੀਤੇ ਗਏ ਹਨ। ਇਹ ਹੁਕਮ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਹਨ।
ਕਮਿਸ਼ਨ ਨੇ ਹੁਕਮ ਦਿੱਤੇ ਹਨ ਕਿ ਡੀ. ਐੱਸ. ਪੀ. ਫਿਲੌਰ ਸਰਵਣ ਸਿੰਘ ਬੱਲ ਵਿਰੁੱਧ ਐੱਸ. ਐੱਚ. ਓ. ਭੂਸ਼ਣ ਦੀ ਕਥਿਤ ਤੌਰ 'ਤੇ ਮਦਦ ਕਰਨ ਦੇ ਦੋਸ਼ ਵਿੱਚ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਜਾਵੇ ਅਤੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਦੇ ਨਾਲ ਹੀ ਇੰਸਪੈਕਟਰ ਭੂਸ਼ਣ ਕੁਮਾਰ ਵਿਰੁੱਧ ਇਕ ਔਰਤ ਨਾਲ ਅਸ਼ਲੀਲ ਗੱਲਬਾਤ ਕਰਨ ਦੇ ਦੋਸ਼ ਵਿੱਚ ਧਾਰਾ 21 ਜੋੜਨ ਦਾ ਨਿਰਦੇਸ਼ ਦਿੱਤਾ ਹੈ। ਕਮਿਸ਼ਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕੀਤੀ ਗਈ ਕਾਰਵਾਈ ਦੇ ਵੇਰਵੇ ਜਲਦੀ ਤੋਂ ਜਲਦੀ ਇਕ ਰਿਪੋਰਟ ਵਿੱਚ ਪੇਸ਼ ਕੀਤੇ ਜਾਣ।
ਇਹ ਵੀ ਪੜ੍ਹੋ: ਪੰਜਾਬ ਦੇ 2 ਨੌਜਵਾਨਾਂ ਸਮੇਤ ਯੂਕ੍ਰੇਨ ਦੇ ਜੰਗੀ ਖੇਤਰ ’ਚ ਫਸੇ 19 ਭਾਰਤੀ, 5 ਲਾਪਤਾ, ਵੀਡੀਓ ਨੇ ਖੋਲ੍ਹੇ ਰਾਜ਼
ਸੂਤਰਾਂ ਦਾ ਕਹਿਣਾ ਹੈ ਕਿ ਬਾਲ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਐੱਸ. ਐੱਸ. ਪੀ. (ਦਿਹਾਤੀ) ਪੱਧਰ 'ਤੇ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮਾਮਲੇ ਦੇ ਖ਼ੁਲਾਸੇ ਨੇ ਫਿਲੌਰ ਪੁਲਸ ਦੇ ਕਈ ਸੀਨੀਅਰ ਅਧਿਕਾਰੀਆਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ ਅਤੇ ਵਿਭਾਗ ਦੇ ਅੰਦਰ ਹਲਚਲ ਮਚਾ ਦਿੱਤੀ ਹੈ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 12 ਨਵੰਬਰ ਨੂੰ ਹੋਵੇਗਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਵੇਰੇ-ਸਵੇਰੇ ਬਾਥਰੂਮ ਜਾਣ ਲਈ ਉੱਠੇ ਬੰਦੇ ਦੇ ਉੱਡ ਗਏ ਹੋਸ਼! ਹੋ ਗਿਆ 25,00,000 ਰੁਪਏ ਦਾ ਨੁਕਸਾਨ
NEXT STORY