ਪਠਾਨਕੋਟ (ਧਰਮਿੰਦਰ)- ਵਿਆਹ ਸਮਾਰੋਹ 'ਚ 10 ਵਜੇ ਤੱਕ ਡੀ.ਜੇ. ਬਜਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ ਪਰ ਇਸ ਦੇ ਬਾਵਜੂਦ ਕੁਝ ਹੁਲੜਬਾਜ਼ਾਂ ਵਲੋਂ ਸਰਕਾਰੀ ਹੁਕਮਾਂ ਨੂੰ ਅਣਗੋਲਿਆਂ ਕਰ ਆਪਣੀ ਮਨਮਰਜ਼ੀ ਕੀਤੀ ਜਾਂਦੀ ਹੈ ਅਤੇ ਅਜਿਹਾ ਹੀ ਕੁਝ ਪਠਾਨਕੋਟ ਦੇ ਅਰੀਨਾ ਗੁਲਸ਼ਨ ਪੈਲੇਸ ਵਿਖੇ ਵੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ- ਚਾਂਵਾਂ ਨਾਲ ਵਿਆਹ ਕੇ ਲਿਆਂਦੀ ਨੂੰਹ ਨੇ ਚੜ੍ਹਾ 'ਤਾ ਚੰਨ, ਕੁਝ ਹੀ ਹਫ਼ਤਿਆਂ ਬਾਅਦ ਘਰਦਿਆਂ ਦੇ ਉੱਡਾ ਦਿੱਤੇ ਹੋਸ਼
ਦਰਅਸਲ ਬੀਤੀ ਰਾਤ 2 ਵਜੇ ਦੇ ਕਰੀਬ ਹੈਲਪਲਾਈਨ 112 ਨੰਬਰ ਤੇ ਪੁਲਸ ਨੂੰ ਸ਼ਿਕਾਇਤ ਮਿਲੀ ਕਿ ਅਰੀਨਾ ਗੁਲਸ਼ਨ ਪੈਲੇਸ ਵਿਖੇ ਹੁਣ ਤੱਕ ਉੱਚੀ-ਉੱਚੀ ਆਵਾਜ਼ 'ਚ ਡੀ.ਜੇ. ਚੱਲ ਰਿਹਾ ਹੈ, ਜਿਸ ਦੇ ਚਲਦੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਡੀ.ਜੇ. ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਰਸੁਖਦਾਰਾਂ ਵਲੋਂ ਪੁਲਸ 'ਤੇ ਹੀ ਹਮਲਾ ਕਰ ਦਿੱਤਾ ਗਿਆ, ਜਿਸ ਦੌਰਾਨ ਪੁਲਸ ਵਾਲਿਆਂ ਨੂੰ ਸੱਟਾਂ ਵੀ ਲਗੀਆਂ ਅਤੇ ਇਸ ਪੁਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜੋ ਕਿ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਪੁਲਸ ਵੱਲੋਂ ਕਰੀਬ 8 ਲੋਕਾਂ 'ਤੇ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 10 ਹੋਟਲਾਂ 'ਤੇ ਵੱਡੀ ਕਾਰਵਾਈ
ਇਸ ਸਬੰਧੀ ਜਦ ਪੁਲਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬੀਤੀ ਰਾਤ ਪੁਲਸ ਨੂੰ 112 ਨੰਬਰ 'ਤੇ ਸ਼ਿਕਾਇਤ ਮਿਲੀ ਸੀ ਕਿ ਰਾਤ 2 ਵਜੇ ਦਾ ਸਮਾਂ ਹੋ ਚੁੱਕਿਆ ਹੈ ਅਤੇ ਉੱਚੀ ਆਵਾਜ਼ 'ਚ ਅਰੀਨਾ ਗੁਲਸ਼ਨ ਪੈਲੇਸ ਵਿਖੇ ਡੀ.ਜੇ ਵੱਜ ਰਿਹਾ ਹੈ ਜਦ ਸਾਡੇ ਮੁਲਾਜਮ ਡੀ.ਜੇ. ਬੰਦ ਕਰਵਾਉਣ ਪਹੁੰਚੇ ਤਾਂ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ, ਜਿਸ ਦੇ ਚਲਦੇ ਸਾਡੇ ਵਲੋਂ ਤਿੰਨ ਲੋਕਾਂ 8 ਲੋਕਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ ਜਿਹਨਾਂ ਦੀ ਭਾਲ ਲਈ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੇ ਵਿਦਿਆਰਥੀ ਨੂੰ ਦਰੜਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਂਟਰ ਤੇ ਟਰੱਕ ਟਰਾਲੇ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
NEXT STORY