ਫਰੀਦਕੋਟ (ਚਾਵਲਾ) : ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਕਿ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਜਾਂ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਅਗਾਊਂ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।
ਇਹ ਵੀ ਪੜ੍ਹੋ : ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
ਪੁਲਸ ਗਸ਼ਤ ਵਧਾਉਣ ਤੇ ਨਾਕੇ ਲਗਾਉਣ ਦੇ ਹੁਕਮ
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲਾ ਮੰਡੀ ਅਫ਼ਸਰ ਨੂੰ ਵਿਸ਼ੇਸ਼ ਹਦਾਇਤ ਕੀਤੀ ਕਿ ਸੂਬਿਆਂ ਅਤੇ ਬਾਹਰੀ ਜ਼ਿਲਿਆਂ ਤੋਂ ਆਉਣ ਵਾਲੀ ਅਣਧਿਕਾਰਤ ਫ਼ਸਲ ਨੂੰ ਪੰਜਾਬ ਦੀਆਂ ਮੰਡੀਆਂ ਵਿਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਸਖ਼ਤੀ ਨਾਲ ਕਿਹਾ ਕਿ ਇਸ ਲਈ ਵਿਸ਼ੇਸ਼ ਪੁਲਸ ਨਾਕੇ ਲਗਾ ਕੇ ਲਗਾਤਾਰ ਗਸ਼ਤ ਯਕੀਨੀ ਬਣਾਈ ਜਾਵੇ ਅਤੇ ਸਖਤੀ ਨਾਲ ਚੈਕਿੰਗ ਕੀਤੀ ਜਾਵੇ। ਇਸ ਤੋਂ ਇਲਾਵਾ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਅਤੇ ਹੋਰਨਾਂ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਰੋਸ਼ਨੀ ਅਤੇ ਲੋੜੀਂਦੀਆਂ ਲਾਈਟਾਂ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਫ਼ਸਲ ਦੀ ਆਮਦ ਦੌਰਾਨ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਵੀ ਢੁੱਕਵੇਂ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਪੁਲਸ ਵਿਭਾਗ ਦੇ ਅਧਿਕਾਰੀਆਂ ਨੂੰ ਮੰਡੀਆਂ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਬਹਾਲ ਰੱਖਣ ਦੇ ਨਾਲ-ਨਾਲ ਇਹ ਵੀ ਆਦੇਸ਼ ਦਿੱਤੇ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਮੰਡੀ ਅਫ਼ਸਰਾਂ ਨੂੰ ਵੀ ਸਪੱਸ਼ਟ ਕੀਤਾ ਕਿ ਖਰੀਦ ਸਮੇਂ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ ਅਤੇ ਫ਼ਸਲ ਦੀ ਖਰੀਦ, ਲਿਫ਼ਟਿੰਗ ਤੇ ਹੋਰ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਨਾਲ ਹੀ, ਉਨ੍ਹਾਂ ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਅਤੇ ਬਾਹਰੀ ਝੋਨੇ ਨੂੰ ਰੋਕਣ ਵਿਚ ਮਦਦ ਕਰਨ ਤਾਂ ਜੋ ਫਰੀਦਕੋਟ ਜ਼ਿਲੇ ਵਿਚ ਖਰੀਦ ਦਾ ਟੀਚਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੂਰਾ ਹੋ ਸਕੇ।
ਇਹ ਵੀ ਪੜ੍ਹੋ : ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਅਤੇ ਨਮੀ ਦੀ ਮਾਤਰਾ 17 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਨਮੀ ਦੀ ਸਮੱਸਿਆ ਤੋਂ ਬਚਣ ਲਈ ਉਨ੍ਹਾਂ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਤੈਅ ਕਰਨ ਦੇ ਆਦੇਸ਼ ਦਿੱਤੇ। ਇਸ ਅਹਿਮ ਮੀਟਿੰਗ ’ਚ ਡੀ. ਐੱਫ. ਐੱਸ. ਸੀ. ਗੁਰਜੀਤ ਸਿੰਘ ਦਿਓਲ, ਡਿਪਟੀ ਮੰਡੀ ਅਫ਼ਸਰ ਹਰਪ੍ਰੀਤ ਸਿੰਘ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਹਰਸਿਮਰਨ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
NEXT STORY