ਬਾਬਾ ਬਕਾਲਾ ਸਾਹਿਬ/ਰਈਆ (ਰਾਕੇਸ਼,ਕੰਗ) : ਬਿਆਸ ਨੇੜੇ ਪੁਲਸ ਚੌਂਕੀ ਰਈਆ ਨੂੰ ਆਈ.ਈ.ਡੀ ਨਾਲ ਉਡਾਉਣ ਦੀ ਕੋਸ਼ਿਸ਼ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੀ ਮਹੱਤਵਪੂਰਨ ਪੁਲਸ ਚੌਂਕੀ ਰਈਆ ਦੀ ਕੰਧ ਨਾਲ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਆਈ.ਈ.ਡੀ ਰੱਖਿਆ ਗਿਆ, ਜਿਸ ਦਾ ਸਮੇਂ ਸਿਰ ਪਤਾ ਲੱਗ ਗਿਆ ਅਤੇ ਤੁਰੰਤ ਬੰਬ ਸਕੁਆਇਡ ਦਸਤੇ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਆਈ. ਈ. ਡੀ. ਨੂੰ ਨਸ਼ਟ ਕਰਵਾਇਆ ਗਿਆ।
ਇਹ ਵੀ ਪੜ੍ਹੋ : ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਦੀ ਕਰੰਟ ਲੱਗਣ ਕਾਰਣ ਮੌਤ
ਦੱਸਣਯੋਗ ਹੈ ਕਿ ਇਸ ਪੁਲਸ ਚੌਕੀ ਨੂੰ 8 ਪਿੰਡ ਲੱਗਦੇ ਹਨ ਅਤੇ 6 ਕਰਮਚਾਰੀ ਡਿਊਟੀ 'ਤੇ ਤਾਇਨਾਤ ਰਹਿੰਦੇ ਹਨ, ਜੇਕਰ ਇਹ ਵਿਸਫੋਟ ਹੋ ਜਾਂਦਾ ਤਾਂ ਬਹੁਤ ਵੱਡਾ ਜਾਨੀ ਅਤੇ ਮਾਲੀ ਨੁਕਸਾਨ ਹੋਣਾ ਸੀ। ਇਸ ਸਬੰਧ 'ਚ ਥਾਣਾ ਬਿਆਸ ਦੀ ਪੁਲਸ ਨੇ ਮੁਕੱਦਮਾ ਨੰਬਰ 45 ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਪੁਲਸ ਅਤੇ ਖੁਫੀਆ ਏਜੰਸੀਆਂ ਹਾਈ ਅਲਰਟ 'ਤੇ ਹਨ। ਪੁਲਸ ਵੱਲੋਂ ਆਲੇ-ਦੁਆਲੇ ਦੇ ਇਲਾਕਿਆਂ ਦੀ ਸੀ. ਸੀ. ਟੀ. ਵੀ. ਖੰਘਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਬਾਰੇ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ : ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ ! ਫੀਸਾਂ ਸਬੰਧੀ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਂ ਬੋਲੀ ਦਿਵਸ 'ਤੇ ਵਿਸ਼ੇਸ਼: ਮੋਹਾਲੀ ਦੀ ਲਾਇਬ੍ਰੇਰੀ 'ਚ ਕੰਧ 'ਤੇ 16 ਭਾਸ਼ਾਵਾਂ 'ਚ ਉੱਕਰੀਆਂ ਕਵਿਤਾਵਾਂ
NEXT STORY