ਚੰਡੀਗੜ੍ਹ/ਮੋਗਾ : ਪਿਛਲੇ 35 ਦਿਨਾਂ ਤੋਂ ਫਰਾਰ ਚੱਲ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੋਗਾ ਦੇ ਰੋਡੇ ਪਿੰਡ ਤੋਂ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਆਈ. ਜੀ. ਪੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਨੂੰ ਅੱਜ ਸਵੇਰੇ 6.45 ਵਜੇ ਮੋਗਾ ਦੇ ਪਿੰਡ ਰੋਡੇ ’ਤੋਂ ਪੰਜਾਬ ਪੁਲਸ ਅਤੇ ਇੰਟੈਲੀਜੈਂਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਕੋਲ ਅੰਮ੍ਰਿਤਪਾਲ ਦੇ ਪਿੰਡ ਰੋਡੇ ਵਿਚ ਹੋਣ ਦੀ ਪੱਕੀ ਸੂਚਨਾ ਸੀ, ਜਿਸ ਤੋਂ ਬਾਅਦ ਪਿੰਡ ਵਿਚ ਪੁਲਸ ਫੋਰਸ ਵਧਾ ਦਿੱਤੀ ਗਈ। ਇਸ ਕਾਰਵਾਈ ਦੌਰਾਨ ਪੰਜਾਬ ਪੁਲਸ ਨੇ ਪੂਰੇ ਸੰਜਮ ਤੋਂ ਕੰਮ ਲਿਆ ਕਿਉਂਕਿ ਅੰਮ੍ਰਿਤਪਾਲ ਗੁਰਦੁਆਰਾ ਸਾਹਿਬ ਅੰਦਰ ਸੀ, ਇਸ ਲਈ ਪੰਜਾਬ ਪੁਲਸ ਦਾ ਕੋਈ ਵੀ ਮੁਲਾਜ਼ਮ ਵਰਦੀ ਵਿਚ ਹੋਣ ਕਰਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਨਹੀਂ ਹੋਇਆ, ਗੁਰਦੁਆਰਾ ਸਾਹਿਬ ਦੀ ਮਰਿਆਦਾ ਸੁਪਰੀਮ ਹੈ, ਜਿਸ ਦਾ ਪੂਰਾ ਖਿਆਲ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਅੰਦਰ ਕੀ ਕੁੱਝ ਹੋਇਆ, ਇਸ ’ਤੇ ਟਿੱਪਣੀ ਕਰਨਾ ਠੀਕ ਨਹੀਂ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਚੰਗੀ ਖ਼ਬਰ, ਸੂਬੇ ਦੇ ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਐਲਾਨ
ਉਨ੍ਹਾਂ ਦੱਸਿਆ ਕਿ ਜਦੋਂ ਸਾਰੇ ਪਿੰਡ ਨੂੰ ਪੁਲਸ ਨੇ ਚਾਰੇ ਪਾਸਿਓਂ ਘੇਰਾ ਪਾ ਲਿਆ ਅਤੇ ਇਸ ਦਾ ਪਤਾ ਜਦੋਂ ਅੰਮ੍ਰਿਤਪਾਲ ਨੂੰ ਲੱਗਾ ਜਿਸ ਨੂੰ ਬਾਅਦ ਵਿਚ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਪੰਜਾਬ ਪੁਲਸ ਨੇ ਪਿਛਲੇ 35 ਦਿਨ ਤੋਂ ਲਾਗਤਾਰ ਇਸ ਮਾਮਲੇ ਵਿਚ ਦਬਾਅ ਬਣਾਇਆ ਹੋਇਆ ਸੀ ਅਤੇ ਪੁਲਸ ਦੇ ਸਾਰੇ ਵਿੰਗ ਤਾਲਮੇਲ ਨਾਲ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖ਼ਿਲਾਫ਼ ਐੱਨ. ਐੱਸ. ਏ. ਦੇ ਵਾਰੰਟ ਜੀਰੇ ਕੀਤੇ ਗਏ ਸਨ ਅਤੇ ਇਸ ਦੇ ਤਹਿਤ ਹੀ ਉਸ ਨੂੰ ਅੱਜ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਸਾਰੇ ਆਪਰੇਸ਼ਨ ਦੌਰਾਨ ਸ਼ਾਂਤੀ ਬਣਾਈ ਰੱਖੀ।
ਇਹ ਵੀ ਪੜ੍ਹੋ : ਮੁਕਤਸਰ ’ਚ ਲਾਪਤਾ ਹੋਈ ਕੁੜੀ, ਅਬੋਹਰ ’ਚ ਅਜਿਹੀ ਹਾਲਤ ’ਚ ਮਿਲੀ ਲਾਸ਼ ਦੇਖ ਕੰਬ ਗਿਆ ਦਿਲ
ਆਈ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਨੇ ਵੀ ਸ਼ਾਂਤੀ ਬਣਾਈ ਰੱਖਣ ਲਈ ਪੂਰੀ ਵਾਹ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਕਾਬੂ ਵਿਚ ਰੱਖਣ ਦੇ ਸਮਰੱਥ ਹੈ। ਉਨ੍ਹਾਂ ਨੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮੋਗਾ ਦੇ ਵਾਹਿਗੁਰੂ ਪ੍ਰੀਤ ਸਿੰਘ ਦੀ ਇਟਲੀ ’ਚ ਮੌਤ, 7 ਸਾਲ ਬਾਅਦ PR ਹੋਣ ਮਗਰੋਂ ਅੱਜ ਆਉਣਾ ਸੀ ਪਿੰਡ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਵਧਣ ਮਗਰੋਂ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਸ ਤੋਂ ਮੰਗੇ 600 ਮੁਲਾਜ਼ਮ
NEXT STORY