ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਦੇ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਈ. ਜੀ. ਫਰੀਦਕੋਟ ਰੇਂਜ ਪ੍ਰਦੀਪ ਕੁਮਾਰ ਯਾਦਵ ਅਤੇ ਐੱਸ. ਐੱਸ. ਪੀ. ਧਰੁਮਨ ਐੱਚ ਨਿੰਬਲੇ ਦੀ ਅਗਵਾਈ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਸ਼ੱਕੀ ਖੇਤਰਾਂ ’ਚ ਅਚਨਚੇਤ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਕੀਤਾ ਗਿਆ । ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ’ਤੇ ਕੀਤੇ ਗਏ ਇਸ ਸਰਚ ਆਪ੍ਰੇਸ਼ਨ ਦੌਰਾਨ ਜ਼ਿਲ੍ਹਾ ਪੁਲਸ ਦੇ ਕਰੀਬ 200 ਪੁਲਸ ਮੁਲਾਜ਼ਮਾਂ ਨੇ ਹਿੱਸਾ ਲਿਆ। ਇਸ ਦੌਰਾਨ ਸ਼ੱਕੀ ਖੇਤਰਾਂ ਵਿਚ ਘਰਾਂ ਦੀ ਅਚਨਚੇਤ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸਨਸਨੀਖੇਜ਼ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ
ਛਾਪੇਮਾਰੀ ਤੋਂ ਪਹਿਲਾਂ ਇਨ੍ਹਾਂ ਦੋਵਾਂ ਰੂਟਾਂ ਨੂੰ ਦੋਵਾਂ ਪਾਸਿਓਂ ਤੋਂ ਬਲੌਕ ਕਰਕੇ ਹਰੇਕ ਆਉਣ ਜਾਣ ਵਾਲੇ ਵਿਅਕਤੀ ਦੀ ਪਹਿਚਾਣ ਪੱਤਰ ਦੇਖੇ ਗਏ ਅਤੇ ਜਾਂਚ ਕੀਤੀ ਗਈ। ਆਈ. ਜੀ. ਫ਼ਰੀਦਕੋਟ ਰੇਂਜ ਪ੍ਰਦੀਪ ਕੁਮਾਰ ਯਾਦਵ ਹੋਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ, ਜਿਸ ਵਿਚ ਸ਼ੱਕੀ ਖੇਤਰਾਂ ਵਿਚ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਸਰਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਸ ਨੂੰ ਕਾਫ਼ੀ ਪ੍ਰਾਪਤੀਆਂ ਹੋਈਆਂ ਹਨ ਉਨ੍ਹਾਂ ਕਿਹਾ ਕਿ ਇਹ ਸਰਚ ਆਪ੍ਰੇਸ਼ਨ ਇਸੇ ਤਰ੍ਹਾਂ ਹੀ ਲਗਾਤਾਰ ਚੱਲਦੀ ਰਹੇਗੀ।
ਇਹ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਦਾ ਪੰਜਾਬ 'ਚ ਬੈਂਕ ਖਾਤਾ ਖੁਲ੍ਹਵਾਉਣ ਪਹੁੰਚਿਆ ਸ਼ਖਸ, ਬੈਂਕ ਅਧਿਕਾਰੀ ਦੇ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਛੇਵੇਂ ਪਾਤਸ਼ਾਹ ਜੀ ਦਾ ਮੀਰੀ ਪੀਰੀ ਦਿਵਸ
NEXT STORY