ਜਲੰਧਰ (ਸੁਨੀਲ ਮਹਾਜਨ): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਲੰਧਰ ਪੁਲਸ ਨੇ ਸਵੇਰੇ ਸਵੇਰੇ ਛਾਪੇਮਾਰੀ ਕੀਤੀ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਪੁਲਸ ਨੇ ਕਾਜ਼ੀ ਮੰਡੀ ਇਲਾਕੇ ਨੂੰ ਘੇਰਾ ਪਾ ਲਿਆ। ਇਸ ਦੌਰਾਨ ਪੁਲਸ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਮਿਲਣ ਦੀ ਸੂਚਨਾ ਹੈ।
ਇਹ ਖ਼ਬਰ ਵੀ ਪੜ੍ਹੋ - ਹਵਸ 'ਚ ਅੰਨ੍ਹੇ ਵਿਅਕਤੀ ਨੇ 12 ਸਾਲਾ ਬੱਚੀ ਦੀ ਰੋਲ਼ੀ ਪੱਤ! ਹਾਈ ਕੋਰਟ ਨੇ ਦਿੱਤਾ ਝਟਕਾ
ਮੁੱਢਲੀ ਜਾਣਕਾਰੀ ਮੁਤਾਬਕ ਪੁਲਸ ਟੀਮ ਵੱਲੋਂ ਕਾਜ਼ੀ ਮੰਡੀ ਇਲਾਕੇ ਵਿਚ ਕਈ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪੂਰੇ ਇਲਾਕੇ ਵਿਚ ਭਾਰੀ ਮਾਤਰਾ ਵਿਚ ਪੁਲਸ ਫ਼ੋਰਸ ਮੌਜੂਦ ਹੈ ਤੇ ਇਲਾਕਾ ਛਾਉਣੀ ਵਿਚ ਤਬਦੀਲ ਹੋ ਚੁੱਕਿਆ ਹੈ।
ਛਾਪੇਮਾਰੀ ਦੌਰਾਨ ਪੁਲਸ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਹੋਈ ਹੈ ਤੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਫ਼ਿਲਹਾਲ ਪੁਲਸ ਵੱਲੋਂ ਛਾਪੇਮਾਰੀ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ - ਪੁਲਸ ਟੀਮ ’ਤੇ ਹੋਇਆ ਹਮਲਾ, 30 ਲੋਕਾਂ ਨੇ ਹੱਥੋਪਾਈ ਮਗਰੋਂ ਸਰਕਾਰੀ ਗੱਡੀ ਦੀ ਕੀਤੀ ਭੰਨਤੋੜ
ਇਸ ਸਬੰਧੀ ADGP ਏ.ਐੱਸ. ਰਾਏ ਨੇ ਕਿਹਾ ਕਿ ਪੁਲਸ ਕਮਿਸ਼ਨਰ ਦੀ ਟੀਮ ਨੇ ਇੰਟੈਲੀਜੈਂਸ ਲਗਾਈ ਹੋਈ ਸੀ, ਉਸੇ ਹਿਸਾਬ ਨਾਲ ਰੇਡ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਫ਼ਿਲਹਾਲ ਰੇਡ ਸ਼ੁਰੂ ਹੋਈ ਹੈ, ਕੁਝ ਸਮੇਂ ਬਾਅਦ ਦੱਸਿਆ ਜਾਵੇਗਾ ਕਿ ਇੱਥੋਂ ਕਿੰਨਾ ਨਸ਼ਾ ਬਰਾਮਦ ਹੋਇਆ ਹੈ ਤੇ ਕਿੰਨੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਵਸ 'ਚ ਅੰਨ੍ਹੇ ਵਿਅਕਤੀ ਨੇ 12 ਸਾਲਾ ਬੱਚੀ ਦੀ ਰੋਲ਼ੀ ਪੱਤ! ਹਾਈ ਕੋਰਟ ਨੇ ਦਿੱਤਾ ਝਟਕਾ
NEXT STORY