ਖੰਨਾ (ਵਿਪਨ ਭਾਰਦਵਾਜ): ਖੰਨਾ 'ਚ ਨਗਰ ਕੌੰਸਲ ਦੇ ਪ੍ਰਧਾਨ ਤੇ ਕਾਂਗਰਸੀ ਆਗੂ ਕਮਲਜੀਤ ਸਿੰਘ ਲੱਧੜ ਦੇ ਉੱਤਮ ਨਗਰ ਸਥਿਤ ਘਰ ਵਿਚ ਪੁਲਸ ਵੱਲੋਂ ਛਾਪੇਮਾਰੀ ਕੀਤੀ ਗਈ। ਹਾਲਾਂਕਿ ਇਹ ਛਾਪੇਮਾਰੀ ਕਿਸ ਮਾਮਲੇ ਵਿਚ ਕੀਤੀ ਗਈ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਨੇ ਲੋਕਾਂ ਦੇ ਖ਼ਾਤਿਆਂ 'ਚ ਪਾਏ ਪੈਸੇ, ਤੁਸੀਂ ਵੀ ਹੁਣੇ ਚੈੱਕ ਕਰੋ ਆਪਣਾ Balance
ਦੂਜੇ ਪਾਸੇ ਛਾਪੇਮਾਰੀ ਮਗਰੋਂ ਇੱਥੇ ਭਾਰੀ ਹੰਗਾਮਾ ਹੋ ਗਿਆ। ਕਮਲਜੀਤ ਸਿੰਘ ਲੱਧੜ ਦੇ ਪਰਿਵਾਰ ਤੇ ਕਾਂਗਰਸੀ ਆਗੂਆਂ ਵੱਲੋਂ ਇਸ ਛਾਪੇਮਾਰੀ ਦਾ ਵਿਰੋਧ ਕੀਤਾ ਗਿਆ। ਛਾਪੇਮਾਰੀ ਬਾਰੇ ਪਤਾ ਲੱਗਦਿਆਂ ਹੀ ਕੁਝ ਦੇਰ ਮਗਰੋਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੀ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਛਾਪੇਮਾਰੀ ਕਰਨ ਆਏ SHO ਹਰਦੀਪ ਸਿੰਘ ਤੋਂ ਜਵਾਬ ਮੰਗਿਆ ਕਿ ਆਖ਼ਿਰ ਕਿਸ ਕੇਸ ਵਿਚ ਪੁਲਸ ਪ੍ਰਧਾਨ ਨੂੰ ਲੱਭ ਰਹੀ ਹੈ। ਉਨ੍ਹਾਂ ਕਿਹਾ ਕਿ ਕਮਲਜੀਤ ਸਿੰਘ ਲੱਧੜ ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਛਾਪੇਮਾਰੀ ਕਰਨ ਆਈ ਟੀਮ ਕਿਸੇ ਗੱਲ ਦਾ ਜਵਾਬ ਨਹੀਂ ਦੇ ਸਕੀ ਤੇ ਮੌਕੇ ਤੋਂ ਵਾਪਸ ਪਰਤ ਗਈ। ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਇਕ ਚੁਣੇ ਹੋਏ ਨੁਮਾਇੰਦੇ ਤੇ ਸੰਵਿਧਾਨਕ ਅਹੁਦੇ 'ਤੇ ਬੈਠੇ ਵਿਅਕਤੀ ਨਾਲ ਅਜਿਹੇ ਵਰਤਾਰੇ ਦੀ ਨਿਖੇਧੀ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਦੀ ਠੱਗੀ ਮਾਰਨ ਵਾਲਾ ਨਾਮਜ਼ਦ
NEXT STORY