ਮੋਗਾ (ਗੋਪੀ ਰਾਊਕੇ, ਅਜੇ) : ਪੰਜਾਬ ਵਿਚ ਨਸ਼ਾ ਇੰਨਾ ਵੱਧ ਗਿਆ ਹੈ ਕਿ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਦੀ ਭਰਮਾਰ ਹੈ । ਉੱਥੇ ਹੀ ਜਿੱਥੇ ਕਈ ਨਸ਼ਾ ਛੁਡਾਊ ਕੇਂਦਰ ਬੜੇ ਸੁਚੱਜੇ ਢੰਗਾਂ ਨਾਲ ਨੌਜਵਾਨਾਂ ਦਾ ਨਸ਼ਾ ਛੁਡਾ ਰਹੇ ਹਨ, ਉਥੇ ਹੀ ਦੂਜੇ ਪਾਸੇ ਕੁਝ ਨਸ਼ਾ ਛੁਡਾਊ ਕੇਂਦਰ ਇਹੋ ਜਿਹੇ ਵੀ ਹਨ, ਜਿੱਥੇ ਨਸ਼ਾ ਛੁਡਾਉਣ ਦੇ ਨਾਮ ’ਤੇ ਪੀੜਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਤੋਂ ਮੋਟੀ ਰਕਮ ਵਸੂਲੀ ਜਾ ਰਹੀ ਹੈ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਮੋਗਾ ਦੇ ਪਿੰਡ ਰਾਜੇਆਣਾ ਦਾ ਜਿੱਥੇ ਨਸ਼ਾ ਛੁਡਾਊ ਕੇਂਦਰ ’ਤੇ ਪੁਲਸ ਵੱਲੋਂ ਰੇਡ ਕੀਤੀ ਗਈ ਹੈ ।
ਇਹ ਵੀ ਪੜ੍ਹੋ : ਜ਼ੀਰਾ ਦੇ ਨੌਜਵਾਨ ਦਾ ਮਨੀਲਾ ’ਚ ਗੋਲ਼ੀਆਂ ਮਾਰ ਕੇ ਕਤਲ, ਪੱਕਾ ਹੋਣ ਲਈ ਲਗਾਈ ਸੀ ਫਾਈਲ
ਦਰਅਸਲ ਮੋਗਾ ਦੇ ਪਿੰਡ ਰਾਜੇਆਣਾ ’ਚ ਅਣਅਧਿਕਾਰਤ ਤੌਰ ’ਤੇ ਬਿਨਾਂ ਲਾਇਸੰਸ ਤੋਂ ਇੱਕ ਨਿਊ ਵੇਅ ਡਰੱਗ ਕੌਂਸਲਿੰਗ ਐਂਡ ਰੀ ਹੈਬਲੇਸ਼ਨ ਸੈਂਟਰ ਨਾਮ ਦਾ ਇਕ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਸੀ, ਜਿਸ ’ਤੇ ਪੁਲਸ ਨੇ ਰੇਡ ਕਰਕੇ ਉਥੇ 30 ਨੌਜਵਾਨਾਂ ਨੂੰ ਰੈਸਕਿਊ ਕੀਤਾ ਹੈ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਇਹ ਬਿਨਾਂ ਲਾਇਸੈਂਸ ਤੋਂ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਆਮ ਲੋਕਾਂ ਨੂੰ ਧੋਖੇ ਵਿਚ ਰੱਖ ਕੇ ਨਸ਼ਾ ਛੁਡਾਉਣ ਦੇ ਬਦਲੇ ਲੋਕਾਂ ਤੋਂ ਮੋਟੀ ਰਕਮ ਵਸੂਲਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ
ਜਾਣਕਾਰੀ ਦਿੰਦਿਆਂ ਬਾਘਾ ਪੁਰਾਣਾ ਦੇ ਥਾਣਾ ਮੁਖੀ ਜਤਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਪਿੰਡ ਰਾਜੋਆਣਾ ਦੇ ਕੋਲ ਇਕ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਹੈ, ਜਿਸ ਕੋਲ ਕੋਈ ਲਾਇਸੰਸ ਵੀ ਨਹੀਂ ਹੈ ਅਤੇ ਭੋਲੇ-ਭਾਲੇ ਲੋਕਾਂ ਨੂੰ ਉਹ ਸਰਕਾਰੀ ਲਾਇਸੰਸ ਦਾ ਕਹਿ ਕੇ ਮੂਰਖ ਬਣਾ ਰਹੇ ਹਨ। ਇਸ ’ਤੇ ਪੁਲਸ ਨੇ ਰੇਡ ਕਰਕੇ ਨਸ਼ਾ ਛੁਡਾਊ ਕੇਂਦਰ ਵਿਚ ਰਹਿ ਰਹੇ ਕੁੱਲ 30 ਨੌਜਵਾਨਾਂ ਨੂੰ ਰੈਸਕਿਊ ਕੀਤਾ ਹੈ, ਜਿਨ੍ਹਾਂ ’ਚੋਂ 7 ਨੂੰ ਘਰ ਭੇਜ ਦਿੱਤਾ ਗਿਆ ਹੈ ਜਦਕਿ ਬਾਕੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਸ ਨਸ਼ਾ ਛੁਡਾਊ ਕੇਂਦਰ ਨੂੰ ਚਲਾ ਰਹੇ ਕੁੱਲ ਤਿੰਨ ਲੋਕਾਂ ’ਤੇ ਪੁਲਸ ਨੇ ਧਾਰਾ 420 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਇਕ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਦੂਜੇ ਪਾਸੇ ਸਰਕਾਰੀ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਵੱਲੋਂ ਕੁੱਲ 23 ਨੌਜਵਾਨਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਨ੍ਹਾਂ ਵਿਚੋਂ 11 ਨੂੰ ਘਰ ਭੇਜ ਦਿੱਤਾ ਗਿਆ ਜਦਕਿ ਬਾਕੀ 12 ਨੌਜਵਾਨ ਸਿਵਲ ਹਸਪਤਾਲ ਵਿੱਚੋਂ ਫ਼ਰਾਰ ਹੋ ਗਏ ਹਨ।
ਇਹ ਵੀ ਪੜ੍ਹੋ : ਪਾਰਟੀ ’ਚੋਂ ਮੁਅੱਤਲ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਆਏ ਸਾਹਮਣੇ, ਭਾਜਪਾ ’ਚ ਜਾਣ ਦੀ ਚਰਚਾ ’ਤੇ ਦਿੱਤਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
CM ਮਾਨ ਨੇ ਸਮਰਾਲਾ ਦੇ ਤਹਿਸੀਲ ਦਫ਼ਤਰ 'ਚ ਮਾਰਿਆ ਛਾਪਾ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਦਾ ਵਾਅਦਾ
NEXT STORY