ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ ਸੂਬੇ ਭਰ ’ਚ ਪਛਾਣੇ ਗਏ ਡਰੱਗ ਹੌਟਸਪੌਟਾਂ ’ਤੇ 'ਕਾਸੋ' ਮੁਹਿੰਮ ਚਲਾਈ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿਚ ਇਕੋ ਸਮੇਂ ਇਹ 'ਕਾਸੋ' ਮੁਹਿੰਮ ਚਲਾਈ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾਮੁਕਤ ਸੂਬਾ ਬਣਾਉਣ ਲਈ ਕਿਹਾ ਹੈ।
ਇਹ ਵੀ ਪੜ੍ਹੋ: ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਸੰਤ ਸੀਚੇਵਾਲ ਨੇ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋਕਿ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਪੁਲਸ ਟੀਮਾਂ ਨੇ ਸੂਬੇ ਭਰ ਵਿੱਚ 494 ਡਰੱਗ ਹੌਟਸਪੌਟਾਂ ’ਤੇ ਛਾਪੇਮਾਰੀ ਕੀਤੀ, ਜਿਸ ਤਹਿਤ 153 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 132 ਐੱਫ਼. ਆਈ. ਆਰਜ਼. ਦਰਜ ਹੋਈਆਂ। ਉਨ੍ਹਾਂ ਕਿਹਾ ਕਿ 162 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 5000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 700 ਤੋਂ ਵੱਧ ਪੁਲਸ ਟੀਮਾਂ ਨੇ ਇਸ ਕਾਰਵਾਈ ਨੂੰ ਸਫ਼ਲਤਾਪੂਰਵਕ ਅੰਜਾਮ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੁਲਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ਵਿੱਚੋਂ 1.5 ਕਿੱਲੋ ਹੈਰੋਇਨ, 1 ਕਿੱਲੋ ਅਫ਼ੀਮ, 500 ਗ੍ਰਾਮ ਗਾਂਜਾ, 5 ਕਿੱਲੋ ਭੁੱਕੀ, 1310 ਨਸ਼ੀਲੀਆਂ ਗੋਲ਼ੀਆਂ/ਕੈਪਸੂਲ ਅਤੇ 32,000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਕਾਰਵਾਈ ਦੌਰਾਨ ਪੁਲਸ ਟੀਮਾਂ ਨੇ ਸੂਬੇ ਭਰ ਦੇ 173 ਬੱਸ ਅੱਡਿਆਂ ਅਤੇ 120 ਰੇਲਵੇ ਸਟੇਸ਼ਨਾਂ ਦੀ ਜਾਂਚ ਵੀ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਛੀਵਾੜੇ ਦੇ ਜੰਗਲਾਂ 'ਚ ਫੜਿਆ ਗਊ ਮਾਸ ਦਾ ਬੁੱਚੜਖਾਨਾ, ਪੰਜਾਬ ਪੁਲਸ ਨੇ ਕੀਤੀ ਵੱਡੀ ਕਾਰਵਾਈ!
NEXT STORY