ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤੱਤਾਂ ਦੇ ਸਾਥੀਆਂ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਵਿੱਚ ਇੱਕੋ ਸਮੇਂ ਚਲਾਈ ਗਈ।
ਇਹ ਖ਼ਬਰ ਵੀ ਪੜ੍ਹੋ - ਕਿਸੇ ਵੇਲੇ ਵੀ ਹੋ ਸਕਦੀਆਂ ਨੇ ਨਗਰ ਨਿਗਮ ਚੋਣਾਂ, ਸਰਕਾਰ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ
ਸੂਬੇ ਦੇ ਸਮੂਹ 28 ਪੁਲਸ ਜ਼ਿਲ੍ਹਿਆਂ ਵਿਚ ਚਲਾਏ ਗਏ ਇਸ ਅਪਰੇਸ਼ਨ ਦੌਰਾਨ ਵੱਖ-ਵੱਖ ਗੈਂਗਸਟਰਾਂ ਦੇ ਨਜ਼ਦੀਕੀ ਸਾਥੀਆਂ ਨਾਲ ਸਬੰਧਤ 264 ਰਿਹਾਇਸ਼ੀ ਅਤੇ ਹੋਰ ਵੱਖ-ਵੱਖ ਟਿਕਾਣਿਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਗਈ। ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਅਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਇਸ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈਣ ਲਈ ਵੀ ਕਿਹਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪ ਸਰਕਾਰ ਵੱਲੋਂ ਕਰਜ਼ੇ ਦੇ 1-1 ਪੈਸੇ ਦਾ ਦਿੱਤਾ ਵੇਰਵਾ, ਸਾਹਮਣੇ ਰੱਖਿਆ ਪੂਰਾ ਬਿਓਰਾ
ਉਨ੍ਹਾਂ ਕਿਹਾ ਕਿ 500 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਪੰਜਾਬ ਪੁਲਸ ਦੀਆਂ 150 ਤੋਂ ਵੱਧ ਟੀਮਾਂ ਨੇ ਗੈਂਗਸਟਰਾਂ ਨਾਲ ਸਬੰਧਤ 264 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਅਤੇ 229 ਵਿਅਕਤੀਆਂ ਦੀ ਤਲਾਸ਼ੀ ਵੀ ਲਈ। ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਦੀ ਯੋਜਨਾ ਸੂਬੇ ਵਿੱਚ ਗ੍ਰਿਫਤਾਰ ਕੀਤੇ ਗਏ ਵੱਖ-ਵੱਖ ਗਿਰੋਹਾਂ ਦੇ ਮੈਂਬਰਾਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ। ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਵੱਖ-ਵੱਖ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਇਲੈਕਟ੍ਰਾਨਿਕ ਉਪਕਰਣਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਪੁਲਸ ਟੀਮਾਂ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਵੀ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਵਧਾਨ! ਨਾਮੀ ਕੰਪਨੀਆਂ ਦੀਆਂ ਵੈੱਬਸਾਈਟਾਂ 'ਤੇ ਵੀ ਹਨ ਸਾਈਬਰ ਠੱਗਾਂ ਦੇ ਨੰਬਰ, ਲੋਕ ਹੋ ਰਹੇ ਠੱਗੀ ਦੇ ਸ਼ਿਕਾਰ
NEXT STORY