ਚੰਡੀਗੜ੍ਹ/ਫਿਰੋਜ਼ਪੁਰ (ਵਾਰਤਾ): ਪੰਜਾਬ ਪੁਲਸ ਨੇ ਸੂਬੇ ਵਿਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਜਰਮਨੀ-ਅਧਾਰਤ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਇਕ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕਾਂ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦਾ ਨਜ਼ਦੀਕੀ ਸੰਚਾਲਕ ਹਨ। ਇਨ੍ਹਾਂ ਵੱਲੋਂ ਪਾਕਿਸਤਾਨ ਦੀ ISI ਵੱਲੋਂ ਪੰਜਾਬ ਵਿਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਯੋਜਨਾ ਬਣਾਈ ਗਈ ਸੀ, ਜਿਸ ਨੂੰ ਪੁਲਸ ਵੱਲੋਂ ਨਾਕਾਮ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਪ੍ਰਤਾਪ ਬਾਜਵਾ ਕੋਲ ਭੇਜੀ ਪੁਲਸ! Live ਆ ਕੇ ਆਖ਼ੀਆਂ ਵੱਡੀਆਂ ਗੱਲਾਂ, ਕਿਹਾ- 'ਕਾਰਵਾਈ ਲਈ ਰਹੋ ਤਿਆਰ'
ਇਹ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ 2.8 2.8 ਕਿਲੋਗ੍ਰਾਮ IED (ਇੰਪ੍ਰੋਵਾਈਜ਼ਡ ਵਿਸਫੋਟਕ ਯੰਤਰ) ਬਰਾਮਦ ਕੀਤਾ ਹੈ। ਇਸ ਵਿਚ 1.6 ਕਿੱਲੋਗ੍ਰਾਮ RDX ਵੀ ਸ਼ਾਮਲ ਹੈ। ਇਸ ਦੇ ਨਾਲ ਹੀ 1 ਰਿਮੋਟ ਕੰਟਰੋਲ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ IED ਕਿਸੇ ਅੱਤਵਾਦੀ ਹਮਲੇ ਲਈ ਬਣਾਇਆ ਗਿਆ ਸੀ। ਇਸ ਮਾਮਲੇ ਵਿਚ ਵਿਸਫੋਟਕ ਪਦਾਰਥ ਐਕਟ ਦੇ ਤਹਿਤ ਥਾਣਾ SSOC, Mohali ਵਿਖੇ FIR ਦਰਜ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! 16 ਤੇ 17 ਅਪ੍ਰੈਲ ਨੂੰ...
ਡੀ.ਜੀ.ਪੀ. ਨੇ ਦੱਸਿਆ ਕਿ NIA ਨੇ ਗੋਲਡੀ ਢਿੱਲੋਂ 'ਤੇ ₹10 ਲੱਖ ਦਾ ਇਨਾਮ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਪਾਕਿਸਤਾਨ ਦੀ ISI ਦੁਆਰਾ ਸਪਾਂਸਰ ਕੀਤੇ ਗਏ ਅੰਤਰਰਾਸ਼ਟਰੀ ਅੱਤਵਾਦ ਅਤੇ ਸੰਗਠਿਤ ਅਪਰਾਧ ਨੈਟਵਰਕ ਨੂੰ ਖ਼ਤਮ ਕਰਨ ਅਤੇ ਪੰਜਾਬ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੇ ਆਪਣੇ ਮਿਸ਼ਨ ਵਿਚ ਦ੍ਰਿੜ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਪਿੰਡਾਂ 'ਚ ਸਜਾਇਆ ਗਿਆ ਮਹਾਨ ਨਗਰ ਕੀਰਤਨ
NEXT STORY