ਚੰਡੀਗੜ੍ਹ/ਅੰਮਿ੍ਰਤਸਰ- ਦੋ ਅੱਤਵਾਦੀਆਂ ਦੀ ਗਿ੍ਰਫਤਾਰੀ ਤੋਂ ਦੋ ਦਿਨਾਂ ਬਾਅਦ ਪੰਜਾਬ ਪੁਲਸ ਵਲੋਂ ਮੰਗਲਵਾਰ ਨੂੰ ਜ਼ਿਲ੍ਹਾ ਬਟਾਲਾ ਦੇ ਪਿੰਡ ਸੁਚੇਤਗੜ੍ਹ ਨੇੜੇ ਧਾਰੀਵਾਲ-ਬਟਾਲਾ ਰੋਡ ‘ਤੇ ਲੁਕਾਏ ਹੋਏ 4 ਹੱਥ -ਗੋਲ਼ੇ (ਹੈਂਡ ਗ੍ਰਨੇਡ), ਹਥਿਆਰ ਅਤੇ ਗੋਲਾ-ਬਾਰੂਦ ਦੀ ਇੱਕ ਹੋਰ ਖੇਪ ਬਰਾਮਦ ਕੀਤੀ। ਜ਼ਿਕਰਯੋਗ ਹੈ ਕਿ ਅੰਮਿ੍ਰਤਸਰ (ਦਿਹਾਤੀ) ਪੁਲਸ ਨੇ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਦੋ ਅੱਤਵਾਦੀਆਂ ਜਿਹਨਾਂ ਦੀ ਪਛਾਣ ਅੰਮਿ੍ਰਤਪਾਲ ਸਿੰਘ ਅਤੇ ਸੈਮੀ, ਦੋਵੇਂ ਵਾਸੀ ਅੰਮਿ੍ਰਤਸਰ, ਵਜੋਂ ਹੋਈ ਹੈ, ਕੋਲੋਂ ਦੋ ਹੈਂਡ-ਗ੍ਰਨੇਡ, ਇੱਕ ਪਿਸਤੌਲ (9 ਐਮ.ਐਮ.) ਸਮੇਤ ਜਿੰਦਾ ਕਾਰਤੂਸ ਤੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਕਥਿਤ ਤੌਰ ‘ਤੇ ਇਹ ਦੋਵੇਂ ਯੂਕੇ ਅਧਾਰਤ ਅੱਤਵਾਦੀ ਗਿਰੋਹ ਨਾਲ ਜੁੜੇ ਹੋਏ ਸਨ ਅਤੇ ਯੂ. ਕੇ ਦੇ ਅੱਤਵਾਦੀ ਗੁਰਪ੍ਰੀਤ ਸਿੰਘ ਖਾਲਸਾ ਉਰਫ ਗੁਰਪ੍ਰੀਤ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।
ਇਹ ਵੀ ਪੜ੍ਹੋ- ਸੁਖਬੀਰ ਸਿੰਘ ਬਾਦਲ ਕੱਲ੍ਹ ਜ਼ੀਰਾ ਤੋਂ 100 ਹਲਕਿਆਂ ਦੀ ਕਰਨਗੇ ਯਾਤਰਾ
ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀਆਂ ਦੇ ਖੁਲਾਸਿਆਂ ਤੋਂ ਬਾਅਦ, ਐਸ.ਐਸ.ਪੀ. ਅੰਮਿ੍ਰਤਸਰ (ਦਿਹਾਤੀ) ਗੁਲਨੀਤ ਸਿੰਘ ਨੇ ਐਸ.ਐਚ.ਓ. ਘਰਿੰਡਾ ਦੀ ਅਗਵਾਈ ਵਿੱਚ ਪੁਲਸ ਟੀਮ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਪਿੰਡ ਸੁਚੇਤਗੜ੍ਹ ਵਿਖੇ ਤਲਾਸ਼ੀ ਲਈ ਭੇਜੀ। ਉਨ੍ਹਾਂ ਦੱਸਿਆ ਕਿ ਪੁਲਸ ਟੀਮ ਨੇ ਮੌਕੇ ਤੋਂ ਚਾਰ ਹੋਰ ਹੈਂਡ ਗ੍ਰਨੇਡ ਸਮੇਤ ਤਿੰਨ ਪਿਸਤੌਲ (9 ਐਮ.ਐਮ.), ਛੇ ਮੈਗਜੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਪਤਾ ਲਗਦਾ ਹੈ ਕਿ ਬਰਾਮਦ ਕੀਤੇ ਹਥਿਆਰ ਅਤੇ ਗੋਲਾ-ਬਾਰੂਦ ਦੀ ਵਰਤੋਂ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਕੀਤੀ ਜਾਣੀ ਸੀ।
ਡੀ. ਜੀ. ਪੀ. ਨੇ ਕਿਹਾ ਕਿ ਇਸ ਕਾਰਵਾਈ ਤੋਂ ਬਾਅਦ ਪੁਲਿਸ ਨੇ ਐਫ. ਆਈ. ਆਰ. ਵਿਚ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀਆਂ ਧਾਰਾਵਾਂ 13, 16, 18, 20 ਵੀ ਸ਼ਾਮਲ ਕਰ ਲਈਆਂ ਗਈਆਂ ਹਨ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਰਮਜ ਐਕਟ ਦੀ ਧਾਰਾ 25/27 ਅਤੇ ਵਿਸਫੋਟਕ ਪਦਾਰਥ (ਸੋਧ) ਐਕਟ ਦੀ 3,4,5 ਤਹਿਤ ਐਫਆਈਆਰ ਨੰ. 187 ਮਿਤੀ 16.8.2021 ਨੂੰ ਥਾਣਾ ਘਰਿੰਡਾ, ਅੰਮਿ੍ਰਤਸਰ ਵਿਖੇ ਦਰਜ ਕੀਤੀ ਗਈ ਸੀ। ਦੱਸਣਯੋਗ ਹੈ ਕਿ ਸੁਤੰਤਰਤਾ ਦਿਵਸ ਤੋਂ ਕੁਝ ਦਿਨ ਪਹਿਲਾਂ ਹੀ ਪੰਜਾਬ ਪੁਲਸ ਵੱਲੋਂ ਪਿੰਡ ਬੇੜੇਵਾਲ ਥਾਣਾ ਲੋਪੋਕੇ, ਅੰਮਿ੍ਰਤਸਰ ਤੋਂ ਡ੍ਰੋਨ ਰਾਹੀਂ ਸੁੱਟੇ ਗਏ ਟਿਫਿਨ ਬਾਕਸ ਵਿੱਚ ਫਿੱਟ ਕੀਤੇ ਇੱਕ ਇੰਪ੍ਰੋਵਾਈਜਡ ਐਕਸਪਲੋਸਿਵ ਡਿਵਾਈਸ (ਆਈਈਡੀ) ਜਾਂ ਟਿਫਨ ਬੰਬ ਤੋਂ ਇਲਾਵਾ ਪੰਜ ਹੈਂਡ ਗ੍ਰਨੇਡ ਅਤੇ 9 ਐਮ.ਐਮ ਪਿਸਤੌਲ ਦੇ 100 ਕਾਰਤੂਸ ਵੀ ਬਰਾਮਦ ਕੀਤੇ ਸਨ।
ਇਹ ਵੀ ਪੜ੍ਹੋ- ਮਨਕੀਰਤ ਔਲਖ ਨੇ ‘ਜਗ ਬਾਣੀ’ ਦਾ ਕਲਿੱਪ ਸ਼ੇਅਰ ਕਰ ਕੇ ਆਪਣੇ ਵਿਛੜੇ ਦੋਸਤ ਵਿੱਕੀ ਮਿੱਡੂਖੇੜਾ ਨੂੰ ਕੀਤਾ ਯਾਦ
ਇਸ ਦੌਰਾਨ ਪਾਕਿਸਤਾਨੀ ਆਈ. ਐਸ. ਆਈ ਅਤੇ ਵਿਦੇਸ਼ਾਂ ਵਿੱਚ ਸਥਿਤ ਆਈ. ਐਸ. ਆਈ. ਦੇ ਸਹਿਯੋਗ ਨਾਲ ਚਲਾਏ ਜਾਂਦੇ ਅੱਤਵਾਦੀ ਗਿਰੋਹਾਂ ਵਲੋਂ ਸੁਤੰਤਰਤਾ ਦਿਵਸ ਮੌਕੇ ਜਾਂ ਇਸਦੇ ਨੇੜੇ-ਤੇੜੇ ਭਾਰਤ ਵਿੱਚ ਹਮਲਾ ਕਰਨ ਸਬੰਧੀ ਯੋਜਨਾ ਨੂੰ ਦਰਸਾਉਂਦੀ ਖੁਫੀਆ ਜਾਣਕਾਰੀ ਦੇ ਮੱਦੇਨਜਰ, ਪੰਜਾਬ ਪੁਲਸ ਵਲੋਂ ਵਿਆਪਕ ਰੂਪ ਵਿੱਚ ਸਰਹੱਦਾਂ ‘ਤੇ ਸੁਰੱਖਿਆ ਪ੍ਰਬੰਧ ਵਿਸ਼ੇਸ਼ ਸੁਰੱਖਿਆ ਚੌਕੀਆਂ ਸਥਾਪਤ ਕੀਤੀਆਂ ਗਈਆਂ ਸਨ ਅਤੇ 24 ਘੰਟੇ ਗਸ਼ਤ ਤੇਜ਼ੀ ਲਿਆਂਦੀ ਗਈ ਸੀ।
ਮਨਕੀਰਤ ਔਲਖ ਨੇ ‘ਜਗ ਬਾਣੀ’ ਦਾ ਕਲਿੱਪ ਸ਼ੇਅਰ ਕਰ ਕੇ ਆਪਣੇ ਵਿਛੜੇ ਦੋਸਤ ਵਿੱਕੀ ਮਿੱਡੂਖੇੜਾ ਨੂੰ ਕੀਤਾ ਯਾਦ
NEXT STORY