ਚੰਡੀਗੜ੍ਹ : ਪੰਜਾਬ ਪੁਲਸ 'ਚ ਭਰਤੀ ਹੋਏ 4358 ਨੌਜਵਾਨਾਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੀ ਮਾਨ ਸਰਕਾਰ ਨੇ ਨੌਜਵਾਨਾਂ ਦੀ ਪੰਜਾਬ ਪੁਲਸ ਦੀ ਭਰਤੀ ਪ੍ਰੀਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਰਤੀ ਪ੍ਰੀਖਿਆ ਤੋਂ ਬਾਅਦ ਜਲਦੀ ਹੀ ਇਨ੍ਹਾਂ ਨੌਜਵਾਨਾਂ ਦੀ ਮੈਡੀਕਲ ਜਾਂਚ ਹੋਵੇਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਇਸ ਸਬੰਧ ’ਚ ਟਵੀਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ-‘‘ਮੈਨੂੰ ਇਹ ਜਾਣਕਾਰੀ ਦਿੰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਸ ਦੇ ਲਈ ਚੁਣੇ ਗਏ 4358 ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰੇ ਚਾੜ੍ਹਿਆ ਹੈ’’। ਮੁੱਖ ਮੰਤਰੀ ਨੇ ਕਿਹਾ ਕਿ ‘‘ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਮੈਡੀਕਾਲ ਜਾਂਚ ਅਤੇ ਤਸਦੀਕ ਉਪਰੰਤ ਨਿਯੁਕਤੀ ਪੱਤਰ ਜਲਦ ਵੰਡਾਂਗੇ।’’
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ
ਕਮਿਸ਼ਨਰੇਟ ਪੁਲਸ ਨੇ ਖ਼ਤਰਨਾਕ ਗੈਂਗਸਟਰ ਪੰਚਮ ਕੀਤਾ ਗ੍ਰਿਫ਼ਤਾਰ, 32 ਬੋਰ ਦਾ ਪਿਸਤੌਲ ਤੇ 4 ਜ਼ਿੰਦਾ ਰੌਂਦ ਬਰਾਮਦ
NEXT STORY