ਬਰਨਾਲਾ (ਪੁਨੀਤ): ਬਰਨਾਲਾ ਵਿਚ ਜ਼ਿਮਨੀ ਚੋਣਾਂ ਤੋਂ ਪਹਿਲਾਂ ਪੁਲਸ ਵੱਲੋਂ 2 ਗੈਂਗਸਟਰਾਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਧਨੌਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਗੈਂਗਸਟਰ ਅਮਨਦੀਪ ਅਮਨਾ ਜੈਤੋਂ ਅਤੇ ਯਾਦਵਿੰਦਰ ਯਾਦੂ ਜੈਤੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਮੁਤਾਬਕ ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਸੀ। ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਬੰਦੀਛੋੜ ਦਿਵਸ ਮੌਕੇ ਇਨ੍ਹਾਂ ਗੁਰਦੁਆਰਿਆਂ 'ਚ ਨਹੀਂ ਕੀਤੀ ਜਾਵੇਗੀ ਦੀਪਮਾਲਾ, ਜਾਣੋ ਵਜ੍ਹਾ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਸ.ਪੀ. ਬਰਨਾਲਾ ਸਤਵੀਰ ਸਿੰਘ ਨੇ ਕਿਹਾ ਕਿ ਬਰਨਾਲਾ ਵਿਧਾਨ ਸਭਾ ਖੇਤਰ ਵਿਚ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਪੁਲਸ ਨੇ ਉੱਚ ਅਧਿਕਾਰੀਆਂ ਦੇ ਹੁਕਮਾਂ ਮੁਤਾਬਕ ਢੁਕਵੇਂ ਪ੍ਰਬੰਧ ਕੀਤੇ ਹਨ। ਇਸ ਤਹਿਤ ਜਗ੍ਹਾ-ਜਗ੍ਹਾ ਚੈਕਿੰਗ, ਨਾਕਾਬੰਦੀ ਅਤੇ ਗਸ਼ਤ ਕੀਤੀ ਜਾ ਰਹੀ ਹੈ। ਇਸ ਤਹਿਤ ਧਨੌਲਾ ਥਾਣੇ ਦੀ ਪੁਲਸ ਨੂੰ ਵੱਡੀ ਉਪਲਬਧੀ ਹਾਸਲ ਹੋਈ ਹੈ। ਸਹਾਇਕ ਥਾਣੇਦਾਰ ਲਾਭ ਸਿੰਘ ਅਤੇ ਹੈੱਡ ਕਾਂਸਟੇਬਲ ਜਸਪਾਲ ਸਿੰਘ ਦੀ ਟੀਮ ਨੂੰ ਸੂਚਨਾ ਮਿਲੀ ਕਿ ਗੈਂਗਸਟਰ ਅਮਨਦੀਪ ਕੁਮਾਰ ਅਮਨਾ ਤੇ ਯਾਦਵਿੰਦਰ ਸਿੰਘ ਯਾਦੂ ਵਾਸੀ ਜੈਤੋਂ (ਫਰੀਦਕੋਟ) ਹਥਿਆਰਾਂ ਦੇ ਨਾਲ ਬਰਨਾਲਾ ਵੱਲ ਜਾ ਰਹੇ ਹਨ। ਇਸ ਤਹਿਤ ਪੁਲਸ ਪਾਰਟੀ ਨੇ ਨਾਕਾਬੰਦੀ ਦੌਰਾਨ ਦੋਹਾਂ ਦੀ ਵਰਨਾ ਕਾਰ ਨੂੰ ਰੋਕਿਆ ਤਾਂ ਉਨ੍ਹਾਂ ਦੇ ਕੋਲ ਇਕ ਆਟੋਮੈਟਿਕ ਪਿਸਤੌਲ, 2 ਮੈਗਜ਼ੀਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਮਨਦੀਪ ਦੇ ਖ਼ਿਲਾਫ਼ ਪੰਜਾਬ ਭਰ ਵਿਚ ਪਹਿਲਾਂ ਹੀ 45 ਮਾਮਲੇ ਦਰਜ ਹਨ, ਜਦਕਿ ਦੂਜੇ ਮੁਲਜ਼ਮ ਦੇ ਖ਼ਿਲਾਫ਼ 6 ਮਾਮਲੇ ਦਰਜ ਹਨ। ਇਨ੍ਹਾਂ ਵਿਚ ਹੱਤਿਆ, ਇਰਾਦਤਨ ਹੱਤਿਆ, ਐੱਨ.ਡੀ.ਪੀ.ਐੱਸ. ਅਤੇ ਡਕੈਤੀ ਆਦਿ ਦੇ ਮਾਮਲੇ ਦਰਜ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਟਰੋਲ-ਡੀਜ਼ਲ ਦੀ ਆ ਸਕਦੀ ਹੈ ਕਿੱਲਤ! ਫਿੱਕੀ ਪੈ ਸਕਦੀ ਹੈ ਦੀਵਾਲੀ
ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਕਿਸੇ ਵੱਡੀ ਗਿਣਤੀ ਵਿਚ ਅੰਜਾਮ ਦੇਣ ਦੀ ਫ਼ਿਰਾਕ ਵਿਚ ਸਨ, ਜਿਸ ਦੇ ਚਲਦਿਆਂ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਵੱਡੀ ਘਟਨਾ ਹੋਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਮੁਲਜ਼ਮਾਂ ਦੇ ਖ਼ਿਲਾਫ਼ ਅੱਗੇ ਦੀ ਜਾਂਚ ਜਾਰੀ ਹੈ ਤੇ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਵੱਡੀ ਕਾਰਵਾਈ, ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
NEXT STORY