ਕਪੂਰਥਲਾ (ਵਿਪਨ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ੇ ਵਿਰੁੱਧ “ ਮੁਹਿੰਮ ਤਹਿਤ ਕਪੂਰਥਲਾ ਪੁਲਸ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੇ ਨਾਲ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਅੰਦਰ ਛਾਪੇਮਾਰੀ ਕੀਤੀ ਗਈ । ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ ਹੇਠ ਕਪੂਰਥਲਾ ਪੁਲਸ ਵੱਲੋਂ ਕਪੂਰਥਲਾ, ਫਗਵਾੜਾ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ ਉੱਥੇ ਹੀ ਵਾਹਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ ।

ਉਨ੍ਹਾਂ ਦੱਸਿਆ ਕਿ ਕਪੂਰਥਲਾ ਸ਼ਹਿਰ ਵਿਖੇ ਵੱਖ-ਵੱਖ ਮੁਹੱਲਿਆਂ ਵਿੱਚ ਪੁਲਸ ਵੱਲੋਂ ਐੱਸ. ਪੀ. ਅਤੇ ਡੀ. ਐੱਸ. ਪੀਜ਼. ਦੀ ਅਗਵਾਈ ਹੇਠ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਸ ਵੱਲੋਂ ਮਹੱਤਵਪੂਰਨ ਥਾਵਾਂ ਵਿਖੇ ਵੀ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪਈਆਂ ਭਾਜੜਾਂ
NEXT STORY