ਲੁਧਿਆਣਾ (ਗਣੇਸ਼): ਪੰਜਾਬ ਪੁਲਸ ਦੇ ਇਕ ਐੱਸ. ਐੱਚ. ਓ. ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਟੀਮ ਵੱਲੋਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਇਹ ਕਾਰਵਾਈ ਲੁਧਿਆਣਾ 'ਚ ਡਵੀਜ਼ਨ ਨੰਬਰ 4 ਦੇ SHO ਵਿਰੁੱਧ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਪੂਰੀ ਯੋਜਨਾਬੰਦੀ ਦੇ ਤਹਿਤ ਕੀਤੀ ਗਈ ਹੈ, ਜਿਸ ਵਿਚ ਵਿਜੀਲੈਂਸ ਨੇ ਟ੍ਰੈਪ ਲਗਾ ਕੇ SHO ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਤੇ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ।
ਇਸ ਕਾਰਵਾਈ ਮਗਰੋਂ ਪੁਲਸ ਮਹਿਕਮੇ ਵਿਚ ਹਲਚਲ ਤੇਜ਼ ਹੋ ਗਈ ਹੈ। ਫ਼ਿਲਹਾਲ ਇਸ ਬਾਰੇ ਅਧਿਕਾਰਤ ਤੌਰ 'ਤੇ ਪੁਸ਼ਟੀ ਦਾ ਇੰਤਜ਼ਾਰ ਹੈ, ਉੱਥੇ ਹੀ ਵਿਜੀਲੈਂਸ ਟੀਮ ਵੱਲੋਂ ਅੱਗੇ ਦੀ ਜਾਂਚ ਜਾਰੀ ਹੈ। ਦੋਸ਼ਾਂ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਅੰਮ੍ਰਿਤਸਰ: ਨਸ਼ੇ ਦੀ ਹਾਲਤ 'ਚ ਝੂਮਦਾ ਨਜ਼ਰ ਆਇਆ ਨੌਜਵਾਨ, ਵੀਡੀਓ ਵਾਇਰਲ
NEXT STORY