ਲੁਧਿਆਣਾ (ਰਾਜ): ਪੰਜਾਬ ਪੁਲਸ ਦਾ ਸਰਕਾਰੀ ਲੋਗੋ ਲੱਗੀ ਟੀ-ਸ਼ਰਟ ਅਤੇ ਖਾਖੀ ਪੈਂਟ ਪਾ ਕੇ ਸ਼ਰੇਆਮ ਨਸ਼ਾ ਕਰਨ ਵਾਲੇ ਤਿੰਨ ਨੌਜਵਾਨਾਂ ਦੇ ਮਾਮਲੇ ਵਿਚ ਲੁਧਿਆਣਾ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਸਖ਼ਤ ਕਾਰਵਾਈ ਕੀਤੀ ਹੈ। ਕਾਰਵਾਈ ਵਿਚ ਦੇਰੀ ਅਤੇ ਲਾਪਰਵਾਹੀ ਵਰਤਣ ਦੇ ਗੰਭੀਰ ਦੋਸ਼ਾਂ ਹੇਠ ਥਾਣਾ ਡੇਹਲੋਂ ਦੇ SHO ਇੰਸਪੈਕਟਰ ਵਿਜੇ ਕੁਮਾਰ ਨੂੰ ਤੁਰੰਤ ਲਾਈਨ ਹਾਜ਼ਰ ਕਰ ਕੇ ਉਨ੍ਹਾਂ ਖ਼ਿਲਾਫ਼ ਉੱਚ-ਪੱਧਰੀ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਘਟਨਾ ਥਾਣਾ ਡੇਹਲੋਂ ਅਧੀਨ ਆਉਂਦੇ ਪਿੰਡ ਗੋਪਾਲਪੁਰ ਦੀ ਦਾਣਾ ਮੰਡੀ ਨੇੜੇ ਇਕ ਖਾਲੀ ਪਲਾਟ ਦੀ ਹੈ, ਜਿੱਥੇ ਤਿੰਨ ਨੌਜਵਾਨ ਨਸ਼ਾ ਕਰ ਰਹੇ ਸਨ। ਉੱਥੋਂ ਲੰਘਦੇ ਨਿਹੰਗ ਸਿੰਘਾਂ ਨੇ ਉਨ੍ਹਾਂ ਨੂੰ ਘੇਰ ਕੇ ਰੰਗੇ ਹੱਥੀਂ ਕਾਬੂ ਕੀਤਾ ਅਤੇ ਪੁਲਸ ਹਵਾਲੇ ਕਰ ਦਿੱਤਾ। ਇਸ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਈ, ਜਿਸ ਵਿਚ ਇਕ ਮੁਲਜ਼ਮ ਨੂੰ ਬਿਜਲੀ ਦੇ ਖੰਭੇ ਨਾਲ ਬੰਨ੍ਹ ਕੇ ਕੁੱਟਿਆ ਜਾ ਰਿਹਾ ਸੀ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਅਜੇ ਸ਼ਰਮਾ, ਆਕਾਸ਼ਦੀਪ ਅਤੇ ਗੁਰਕੀਰਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿਚੋਂ ਦੋ ਨੌਜਵਾਨਾਂ ਨੇ ਪੰਜਾਬ ਪੁਲਸ ਦੇ ਲੋਗੋ ਵਾਲੀ ਟੀ-ਸ਼ਰਟ ਅਤੇ ਖਾਖੀ ਪੈਂਟ ਪਾਈ ਹੋਈ ਸੀ ਤਾਂ ਜੋ ਲੋਕਾਂ ਵਿਚ ਰੌਅਬ ਪਾਇਆ ਜਾ ਸਕੇ। ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਦਾ ਪੰਜਾਬ ਪੁਲਸ ਵਿਭਾਗ ਨਾਲ ਕੋਈ ਸਬੰਧ ਨਹੀਂ ਹੈ।
ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
NEXT STORY