ਪਠਾਨਕੋਟ (ਕੰਵਲ): ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਸੁਜਾਨਪੁਰ ਅਧੀਨ ਆਉਂਦੇ ਥਾਣਾ ਧਾਰਕਲਾਂ ਵਿਖੇ ਤਾਇਨਾਤ ਐੱਸ.ਐੱਚ.ਓ. ਨੂੰ ਵਿਜੀਲੈਂਸ ਟੀਮ ਨੇ ਕਥਿਤ ਤੌਰ 'ਤੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੇ ਰਹਿਣ ਵਾਲੇ ਇਕ ਹੋਟਲ ਮਾਲਕ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਦੇ ਹੋਟਲ ਵਿਚ ਵੇਟਰ ਅਤੇ ਕੁਝ ਵਿਅਕਤੀਆਂ ਵਿਚਕਾਰ ਲੜਾਈ-ਝਗੜਾ ਹੋਇਆ ਸੀ। ਇਸ ਮਾਮਲੇ ਨੂੰ ਲੈ ਕੇ ਐੱਸ.ਐੱਚ.ਓ. ਵੱਲੋਂ ਹੋਟਲ ਮਾਲਕ 'ਤੇ ਵੀ ਨਾਜਾਇਜ਼ ਮਾਮਲਾ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
ਦੋਸ਼ ਹੈ ਕਿ ਐੱਸ.ਐੱਚ.ਓ. ਵੱਲੋਂ ਪਰਚਾ ਨਾ ਦਰਜ ਕਰਨ ਅਤੇ ਮਾਮਲਾ ਰਫ਼ਾ-ਦਫ਼ਾ ਕਰਨ ਬਦਲੇ 5 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਬਾਅਦ ਵਿਚ ਇਹ ਸਾਰਾ ਮਾਮਲਾ ਢਾਈ ਲੱਖ ਵਿਚ ਤੈਅ ਹੋ ਗਿਆ। ਹੋਟਲ ਮਾਲਕ ਦੀ ਸ਼ਿਕਾਇਤ ਦੇ ਆਧਾਰ 'ਤੇ ਵਿਜੀਲੈਂਸ ਨੇ ਟਰੈਪ ਲਗਾ ਕੇ ਛਾਪੇਮਾਰੀ ਕੀਤੀ। ਜਿਵੇਂ ਹੀ ਐੱਸ.ਐੱਚ.ਓ. ਨੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਲਏ। ਵਿਜੀਲੈਂਸ ਦੀ ਟੀਮ ਨੇ ਉਸ ਨੂੰ ਮੌਕੇ 'ਤੇ ਹੀ 1 ਲੱਖ ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ ਕਰ ਲਿਆ।
ਅੱਜ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਮਿਤ ਸ਼ਾਹ, ਦੁਪਹਿਰ 12 ਵਜੇ ਪੁੱਜਣਗੇ
NEXT STORY