ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਅੰਮ੍ਰਿਤਸਰ ਵਿਖੇ ਵੇਅਰ ਹਾਊਸ ਦੇ ਡੀ. ਐੱਮ. ਵੱਲੋਂ ਸੱਤਾਧਾਰੀ ਪਾਰਟੀ ਦੇ ਮੰਤਰੀ ਵੱਲੋਂ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਕਰਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਅਜੇ ਠੰਢਾ ਨਹੀਂ ਸੀ ਹੋਇਆ ਕਿ ਅਜਿਹੀ ਹੀ ਇਕ ਦੁੱਖਦਾਈ ਘਟਨਾ ਬਰਨਾਲਾ ਜ਼ਿਲੇ ਦੇ ਪਿੰਡ ਰਾਜਗੜ੍ਹ ਵਿਖੇ ਵਾਪਰੀ ਹੈ। ਇੱਥੋਂ ਦੇ ਇਕ ਨੌਜਵਾਨ ਮਨਜਿੰਦਰ ਸਿੰਘ ਨੇ ਪੁਲਸ ਦੀ ਕਥਿਤ ਬਦਸਲੂਕੀ ਅਤੇ ਪਰਿਵਾਰਕ ਔਰਤਾਂ ਦੀ ਬੇਇੱਜ਼ਤੀ ਤੋਂ ਦੁਖੀ ਹੋ ਕੇ ਜ਼ਹਿਰੀਲੀ ਸਪਰੇਅ ਪੀ ਕੇ ਜੀਵਨ ਲੀਲਾ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਹਸਪਤਾਲ ’ਚ ਜ਼ੇਰੇ ਇਲਾਜ ਹੈ।
ਪੀੜਤ ਦੇ ਭਰਾ ਬੇਅੰਤ ਸਿੰਘ ਨੇ ਦੱਸਿਆ ਕਿ ਪਿੰਡ ’ਚ ਗਲੀ ਬਣਾਉਣ ਸਬੰਧੀ ਚੱਲ ਰਹੇ ਵਿਵਾਦ ਦੌਰਾਨ ਪੰਚਾਇਤ ਮੈਂਬਰ ਨੇ ਪੁਲਸ ਬੁਲਾਈ ਸੀ। ਦੋਸ਼ ਹੈ ਕਿ ਮੌਕੇ ’ਤੇ ਪਹੁੰਚੇ ਐੱਸ. ਐੱਚ. ਓ. ਨੇ ਮਾਮਲਾ ਸੁਲਝਾਉਣ ਦੀ ਥਾਂ ਪਰਿਵਾਰ ਦੀਆਂ ਔਰਤਾਂ ਲਈ ਅਸ਼ਲੀਲ ਸ਼ਬਦਾਵਲੀ ਵਰਤੀ ਅਤੇ ਭਰੀ ਪੰਚਾਇਤ ’ਚ ਗਾਲੀ-ਗਲੋਚ ਕੀਤਾ। ਆਪਣੀਆਂ ਮਾਵਾਂ-ਭੈਣਾਂ ਦਾ ਇਹ ਅਪਮਾਨ ਮਨਜਿੰਦਰ ਸਿੰਘ ਸਹਿਣ ਨਹੀਂ ਕਰ ਸਕਿਆ ਅਤੇ ਉਸ ਨੇ ਸਪਰੇਅ ਪੀ ਲਈ।
ਪੀੜਤ ਪਰਿਵਾਰ ਨੇ ਇਸ ਮਾਮਲੇ ’ਚ ਸੱਤਾਧਿਰ ਦੇ ਇਕ ਸਥਾਨਕ ਆਗੂ ’ਤੇ ਵੀ ਦਖ਼ਲਅੰਦਾਜ਼ੀ ਦੇ ਦੋਸ਼ ਲਾਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਨੌਜਵਾਨ ਨੂੰ ਕੁਝ ਹੁੰਦਾ ਹੈ ਤਾਂ ਐੱਸ. ਐੱਚ. ਓ., ਪੰਚਾਇਤ ਮੈਂਬਰ ਅਤੇ ਉਕਤ ਆਗੂ ਜ਼ਿੰਮੇਵਾਰ ਹੋਣਗੇ। ਇਸ ਘਟਨਾ ਦੇ ਵਿਰੋਧ ’ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਧਰਨਾ ਵੀ ਦਿੱਤਾ। ਡੀ. ਐੱਸ. ਪੀ. ਬਲਜੀਤ ਸਿੰਘ ਨੇ ਮਾਮਲੇ ਸਬੰਧੀ ਕਿਹਾ ਕਿ ਪੀੜਤ ਪਰਿਵਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਐੱਸ. ਐੱਚ. ਓ. ਦੀ ਭੂਮਿਕਾ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਆਈ ਸਾਹਮਣੇ, ਘਰ ਦੇ ਵਿਹੜੇ 'ਚ...
NEXT STORY