ਫ਼ਤਿਹਗੜ੍ਹ ਸਾਹਿਬ (ਵਿਪਨ ਭਾਰਦਵਾਜ): ਡਿਊਟੀ ਪੂਰੀ ਕਰ ਕੇ ਘਰ ਪਰਤ ਰਹੇ ਪੰਜਾਬ ਪੁਲਸ ਦੇ ਸਹਾਇਕ ਥਾਣੇਦਾਰ ਨਾਲ ਰਾਹ ਵਿਚ ਹੀ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਉਸ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਗੁਣੀਆਂ ਮਾਜਰੀ ਦੇ ਨਜ਼ਦੀਕ ਵਾਪਰਿਆ, ਜਿਸ ਵਿਚ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਦੀ ਜਾਨ ਚਲੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਕਈ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ ਵੱਡੀ ਲਾਪਰਵਾਹੀ! ਵਿਦਿਆਰਥੀਆਂ ਦੀ ਸਿਹਤ ਵਿਗੜਣ ਦਾ ਖ਼ਤਰਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਬੱਸੀ ਪਠਾਣਾ ਮੋਹਿਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਗੁਰਮੇਲ ਸਿੰਘ ਜੋ ਕਿ ਐੱਮ.ਟੀ. ਬ੍ਰਾਂਚ ਫਤਿਹਗੜ੍ਹ ਸਾਹਿਬ 'ਚ ਸੀ, 29 ਜੁਲਾਈ ਨੂੰ ਰਾਤ ਦੀ ਡਿਊਟੀ ਤੋਂ ਬਾਅਦ ਬਾਈਕ 'ਤੇ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਗੁਣੀਆਂ ਮਾਜਰੀ ਨੇੜੇ ਪੁੱਜਾ ਤਾਂ ਕਿਸੇ ਅਣਪਛਾਤੇ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਇਸ ਦੌਰਾਨ ਟਰੱਕ ਚਾਲਕ ਟਰੱਕ ਸਮੇਤ ਫਰਾਰ ਹੋ ਗਿਆ। ਪੁਲਸ ਨੇ ਅਣਪਛਾਤੇ ਟਰੱਕ ਦੀ ਪਛਾਣ ਕਰ ਕੇ ਉਸ ਦੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੂਬਾ ਸਰਕਾਰ ਹਮੇਸ਼ਾ ਪ੍ਰਵਾਸੀ ਪੰਜਾਬੀਆਂ ਨਾਲ ਖੜ੍ਹੀ ਹੈ : ਧਾਲੀਵਾਲ
NEXT STORY