ਚੰਡੀਗੜ੍ਹ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਣ ਵਾਲੀ ਵਿਸ਼ੇਸ਼ ਇਕੱਤਰਤਾ 'ਚ ਸਰੰਡਰ ਕਰਨ ਦੀਆਂ ਚਰਚਾਵਾਂ ਦਰਮਿਆਨ ਪੰਜਾਬ ਪੁਲਸ ਵੱਲੋਂ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਪੁਲਸ ਨੇ ਇਸ ਨੂੰ ਝੂਠੀ ਅਫ਼ਵਾਹ ਦੱਸਦਿਆਂ ਪੋਸਟ 'ਚ ਲਿਖਿਆ ਕਿ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖ਼ਰਾਬ ਕਰਨ ਲਈ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਅਤੇ ਝੂਠੀਆਂ ਜਾਣਕਾਰੀਆਂ ਫੈਲਾਈਆਂ ਜਾ ਰਹੀਆਂ ਹਨ। ਪੁਲਸ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸ਼ੇਅਰ ਕਰਨ ਤੋਂ ਪਹਿਲਾਂ ਖ਼ਬਰਾਂ ਦੀ ਪੁਸ਼ਟੀ ਕਰਨ।
ਇਹ ਵੀ ਪੜ੍ਹੋ- ਬਠਿੰਡਾ ਦੇ AIIMS ਹਸਪਤਾਲ 'ਚ ਹੰਗਾਮਾ, ਸਟਾਫ਼ ਨੇ ਮੇਨ ਗੇਟ 'ਤੇ ਜੜਿਆ ਜਿੰਦਾ
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਧਰਮ ਪ੍ਰਚਾਰ ਅਤੇ ਕੌਮੀ ਹੱਕਾਂ ਦੀ ਪਹਿਰੇਦਾਰੀ ਹਿੱਤ ਸਿੱਖ ਮੀਡੀਆ ਦਾ ਯੋਗਦਾਨ, ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ, ਸਿੱਖ ਮੀਡੀਆ ਨੂੰ ਚੁਣੌਤੀਆਂ ਅਤੇ ਭਵਿੱਖ ਦੀ ਰਣਨੀਤੀ ਦੇ ਵਿਸ਼ੇ 'ਤੇ ਅੱਜ ਇਕ ਵਿਸ਼ੇਸ਼ ਇਕੱਤਰਤਾ ਤਖ਼ਤ ਸ੍ਰੀ ਦਮਦਮਾ ਸਾਹਿਬ ਬੁਲਾਈ ਹੈ। ਇਸ ਇਕੱਰਤਰਾ ਵਿੱਚ ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਿਤ ਸੀਨੀਅਰ ਪੱਤਰਕਾਰ ਸੰਬੋਧਨ ਕਰਨਗੇ। ਜਿਸ ਦੇ ਚੱਲਦਿਆਂ ਕਿਹਾ ਜਾ ਰਿਹਾ ਸੀ ਕਿ ਅੰਮ੍ਰਿਤਪਾਲ ਅੱਜ ਤਲਵੰਡੀ ਸਾਬੋ ਵਿਖੇ ਸਰੰਡਰ ਕਰ ਸਕਦਾ ਹੈ।
ਇਹ ਵੀ ਪੜ੍ਹੋ- ਰਾਜਾਸਾਂਸੀ 'ਚ ਪੈਸਿਆਂ ਦੇ ਲਾਲਚ 'ਚ ਬਜ਼ੁਰਗ ਦਾ ਕਤਲ, ਕਬਰ 'ਚੋਂ ਕੱਢੀ ਗਈ ਲਾਸ਼
ਇੱਥੇ ਇਹ ਵੀ ਦੱਸਣਯੋਗ ਹੈ ਕਿ ਫ਼ਰਾਰ ਅੰਮ੍ਰਿਤਪਾਲ ਸਿੰਘ ਨੇ ਵੀਡੀਓ ਜਾਰੀ ਕਰਕੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਸਰਬੱਤ ਖ਼ਾਲਸਾ ਬੁਲਾਉਣ ਦੀ ਅਪੀਲ ਕੀਤੀ ਸੀ। ਦੱਸ ਦੇਈਏ ਕਿ ਚੋਟੀ ਦੇ ਖ਼ੁਫੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਫ਼ਰਾਰ ਹੋਣ ਤੋਂ ਬਾਅਦ ਹੀ ਪਪਲਪ੍ਰੀਤ 'ਤੇ ਨਿਰਭਰ ਸੀ। ਅੰਮ੍ਰਿਤਪਾਲ ਦਾ ਚਾਚਾ ਚਾਹੁੰਦੇ ਸਨ ਕਿ ਉਹ ਸਰੰਡਰ ਕਰ ਦੇਵੇ ਪਰ ਪਪਲਪ੍ਰੀਤ ਨੇ ਉਸ ਨੂੰ ਅਜਿਹਾ ਨਹੀਂ ਕਰਨ ਦਿੱਤਾ। ਸੂਤਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਪਪਲਪ੍ਰੀਤ ਦੀ ਸਲਾਹ 'ਤੇ ਫ਼ਰਾਰ ਹੋਇਆ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਮਾਨ ਸਰਕਾਰ ਦਾ ਮਾਸਟਰ ਸਟ੍ਰੋਕ, ਝੋਨੇ ਦੇ ਸੀਜ਼ਨ ਲਈ ਪਾਵਰਕਾਮ ਨੂੰ ਦਿੱਤਾ ਵੱਡਾ ਤੋਹਫ਼ਾ
NEXT STORY