ਅੰਮ੍ਰਿਤਸਰ (ਬਿਊਰੋ): ਪੰਜਾਬ ਵਿਚ ਦਿਨ ਚੜ੍ਹਦਿਆਂ ਹੀ ਇਕ ਹੋਰ ਧਮਾਕਾ ਹੋ ਗਿਆ, ਜਿਸ ਨਾਲ ਆਲੇ-ਦੁਆਲੇ ਦੇ ਲੋਕ ਸਹਿਮ ਗਏ। ਅੰਮ੍ਰਿਤਸਰ ਕਮਿਸ਼ਨਰੇਟ ਅਤੇ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਿਆਂ ਦੇ ਵਿਚ ਪਿਛਲੇ ਕੁਝ ਦਿਨਾਂ 'ਚ ਵੱਖ-ਵੱਖ ਸਮੇਂ ਦੌਰਾਨ ਬਲਾਸਟ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਦਾ ਹੈ ਜਿੱਥੇ ਅੱਜ ਸਵੇਰੇ 4 ਵਜੇ ਦੇ ਕਰੀਬ ਬਲਾਸਟ ਹੋ ਗਿਆ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਮੌਕੇ ਤੇ ਪੁਲਸ ਦੀਆਂ ਟੀਮਾਂ ਵੀ ਥਾਣੇ ਦੇ ਬਾਹਰ ਪਹੁੰਚੀਆਂ ਅਤੇ ਉਨ੍ਹਾਂ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਸਕੂਲ 'ਚ ਛੁੱਟੀ ਦਾ ਐਲਾਨ
ਦੂਜੇ ਪਾਸੇ ਮੌਕੇ 'ਤੇ ਪਹੁੰਚੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਵੱਖ-ਵੱਖ ਥਾਣਿਆਂ ਦੇ ਵਿਚ ਹੋਏ ਬਲਾਸਟ ਦੇ ਮਾਮਲੇ 'ਚ ਹੁਣ ਤੱਕ ਪੁਲਸ ਨੇ 12 ਵਿਅਕਤੀਆਂ ਨੂੰ ਕਾਬੂ ਕੀਤਾ ਹੋਇਆ ਹੈ ਅਤੇ ਉਨ੍ਹਾਂ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਅਜੇ ਇਕ ਵਿਅਕਤੀ ਅਮਨ ਖੋਖਰ ਨੂੰ ਕਾਬੂ ਕਰਨਾ ਬਾਕੀ ਹੈ। ਇਸ ਤੋਂ ਇਲਾਵਾ ਵੀ ਤਿੰਨ ਹੋਰ ਵਿਅਕਤੀ ਉਨ੍ਹਾਂ ਦੇ ਰਡਾਰ 'ਤੇ ਹਨ। ਪੁਲਸ ਨੇ ਦੱਸਿਆ ਕਿ ਜਦੋਂ ਕਿਸੇ ਗਰੁੱਪ ਦੇ ਇੰਨੇ ਵਿਅਕਤੀਆਂ ਨੂੰ ਪੁਲਸ ਗ੍ਰਿਫ਼ਤਾਰ ਕਰ ਲੈਂਦੀ ਹੈ ਤਾਂ ਗਰੁੱਪ ਦਾ ਮੁਖੀ ਆਪਣੀ ਪਾਵਰ ਦਿਖਾਉਣ ਲਈ ਅਜਿਹੀਆਂ ਹਰਕਤਾਂ ਕਰਦਾ ਹੈ। ਲੇਕਿਨ ਇਸ ਗਰੁੱਪ ਦੇ ਸਾਰਿਆਂ ਵਿਅਕਤੀਆਂ ਨੂੰ ਜਲਦ ਹੀ ਪੁਲਸ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਬਲਾਸਟ ਹੋਣ ਦੀ ਆਵਾਜ਼ ਜਰੂਰ ਆਈ ਹੈ ਹਜੇ ਤੱਕ ਬਲਾਸਟ ਦੀ ਕੋਈ ਸਮਗਰੀ ਪੁਲਸ ਨੂੰ ਬਰਾਮਦ ਨਹੀਂ ਹੋਈ ਹੈ ਤੇ ਨਾ ਹੀ ਇਸ ਬਲਾਸਟ ਦੇ ਨਾਲ ਕੋਈ ਜਾਨੀ ਮਾਲੀ ਨੁਕਸਾਨ ਹੋਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ 2 ਵਿਅਕਤੀਆਂ ਨੂੰ ਉਤਾਰਿਆ ਮੌਤ ਦੇ ਘਾਟ
NEXT STORY