ਜਲੰਧਰ (ਕੁੰਦਨ/ਪੰਕਜ) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਵਿੱਚ, ਜਲੰਧਰ ਕਮਿਸ਼ਨਰੇਟ ਪੁਲਸ ਨੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਕਮਿਸ਼ਨਰੇਟ ਵਿੱਚ ਪੈਂਦੇ 11 ਹੌਟਸਪੌਟਸ 'ਤੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ।
ਸਥਾਨਕ ਭਾਰਗੋ ਕੈਂਪ ਵਿਖੇ ਇਸ ਮੁਹਿੰਮ ਦੀ ਅਗਵਾਈ ਕਰਨ ਵਾਲੀ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਏ.ਸੀ.ਪੀ. ਰੈਂਕ ਦੇ ਅਧਿਕਾਰੀਆਂ ਵੱਲੋਂ ਕਮਿਸ਼ਨਰੇਟ ਅਧੀਨ 11 ਵੱਖ-ਵੱਖ ਸੰਵੇਦਨਸ਼ੀਲ ਥਾਵਾਂ 'ਤੇ ਲੋੜੀਂਦੀ ਪੁਲਸ ਫੋਰਸ ਤਾਇਨਾਤ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ, ਸ਼ਹਿਰ ਵਿੱਚ ਅਜਿਹੀਆਂ ਥਾਵਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਜਿੱਥੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਸ਼ਿਕਾਇਤਾਂ ਮਿਲੀਆਂ ਸਨ।

ਇਹ ਵੀ ਪੜ੍ਹੋ- ਅੱਜ ਤੋਂ ਬਦਲ ਜਾਵੇਗਾ ਮਿਡ-ਡੇ ਮੀਲ ਦਾ ਸਵਾਦ, ਨਵਾਂ ਮੈਨਿਊ ਹੋਇਆ ਜਾਰੀ
ਇਸ ਵਿਸ਼ੇਸ਼ ਕਾਰਵਾਈ ਦੇ ਨਤੀਜੇ ਵਜੋਂ 11 ਐੱਫ.ਆਈ.ਆਰ. ਪੁਲਸ ਥਾਣਾ ਡਿਵੀਜ਼ਨ ਨੰਬਰ 5 ਪੁਲਸ ਥਾਣਾ ਬਸਤੀ ਬਾਵਾ ਖੇਲ, ਪੁਲਸ ਥਾਣਾ ਭਾਰਗੋ ਕੈਂਪ, ਪੁਲਸ ਥਾਣਾ ਜਲੰਧਰ ਕੈਂਟ, ਪੁਲਸ ਥਾਣਾ ਸਦਰ, ਪੁਲਸ ਥਾਣਾ ਡਿਵੀਜ਼ਨ ਨੰਬਰ 6 ਅਤੇ ਪੁਲਸ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੀਆਂ ਗਈਆਂ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਕਾਰਵਾਈ ਦੇ ਨਤੀਜੇ ਵਜੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵੀ ਹੋਈ, ਪੁਲਸ ਨੇ 98.81 ਗ੍ਰਾਮ ਹੈਰੋਇਨ, 300 ਨਸ਼ੀਲੀਆਂ ਗੋਲੀਆਂ, 1 ਕਿਲੋਗ੍ਰਾਮ ਭੁੱਕੀ ਦਾ ਚੂਰਾ, ਅਤੇ 3,900 ਰੁਪਏ ਡਰੱਗ ਮਨੀ ਜ਼ਬਤ ਕੀਤੀ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸ਼ਹਿਰ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੈ, ਜਿਸ ਤਹਿਤ ਕਮਿਸ਼ਨਰੇਟ ਪੁਲਸ ਸੜਕਾਂ 'ਤੇ ਤਸਕਰੀ ਨੂੰ ਰੋਕ ਕੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ 'ਤੇ ਧਿਆਨ ਕੇਂਦ੍ਰਿਤ ਕਰ ਰਹੀ ਹੈ।
ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਾਤਮੇ ਲਈ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੁਲਸ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਦੇ ਨਾਲ-ਨਾਲ, ਕਮਿਸ਼ਨਰੇਟ ਪੁਲਸ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਨ ਲਈ ਦ੍ਰਿੜ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਪੁਲਸ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਵਿੱਚ ਸਹਿਯੋਗ ਕਰਨ, ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਲੋਕ ਆਲੇ-ਦੁਆਲੇ ਕੋਈ ਵੀ ਨਸ਼ਾ ਵੇਚਣ ਵਾਲੀ ਗਤੀਵਿਧੀ ਦੇਖਦੇ ਹਨ, ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਇਹ ਵੀ ਪੜ੍ਹੋ- ਸਰਕਾਰੀ ਸਕੂਲਾਂ ਲਈ ਪੰਜਾਬ ਪ੍ਰਸ਼ਾਸਨ ਦਾ ਵੱਡਾ ਕਦਮ, ਅਧਿਕਾਰੀਆਂ ਨੂੰ ਜਾਰੀ ਹੋ ਗਏ ਨਿਰਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Punjab: ਖ਼ੁਸ਼ੀਆਂ ਵਾਲੇ ਘਰ ਪਏ ਵੈਣ, ਵਿਆਹ ਦੇ ਕਾਰਡ ਵੰਡਣ ਜਾ ਰਹੇ ਮਾਂ-ਪੁੱਤ ਦੀ ਸੜਕ ਹਾਦਸੇ 'ਚ ਮੌਤ
NEXT STORY