ਹੁਸ਼ਿਆਰਪੁਰ (ਅਮਰੀਕ): ਹੁਸ਼ਿਆਰਪੁਰ ਵਿਚ ਕੁਝ ਪ੍ਰਵਾਸੀਆਂ ਵੱਲੋਂ ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ ਕੀਤਾ ਗਿਆ। ਉਨ੍ਹਾਂ ਵੱਲੋਂ ਪੁਲਸ ਮੁਲਾਜ਼ਮਾਂ ਨਾਲ ਹੱਥੋਪਾਈ ਕੀਤੀ ਗਈ ਤੇ ਨਾਲ ਹੀ ਇਕ ਮੁਲਾਜ਼ਮ ਦੇ ਕੱਪੜੇ ਤਕ ਪਾੜ ਦਿੱਤੇ ਗਏ। 2 ਮੁਲਾਜ਼ਮਾਂ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ। ਇਸ ਸਭ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਐਲਾਨ
ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਹੁਸ਼ਿਆਰਪੁਰ ਦੇ ਮੁਹੱਲਾ ਸੁੰਦਰ ਨਗਰ ਵਿਚ ਪ੍ਰਵਾਸੀਆਂ ਦੀ ਆਪਸ ਵਿਚ ਲੜਾਈ ਹੋ ਗਈ। ਇਸ ਦੀ ਸੂਚਨਾ ਮਿਲਣ 'ਤੇ ਪੁਲਸ ਮੁਲਾਜ਼ਮ ਵੀ ਮੌਕੇ 'ਤੇ ਪਹੁੰਚੇ ਤੇ ਲੜਾਈ ਛੁਡਵਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਭੜਕੀ ਹੋਈ ਭੀੜ ਵੱਲੋਂ ਪੁਲਸ ਮੁਲਾਜ਼ਮਾਂ 'ਤੇ ਹੀ ਹਮਲਾ ਕਰ ਦਿੱਤਾ। 1 ਪੁਲਸ ਮੁਲਾਜ਼ਮ ਜੋ ਸਿਵਲ ਵਿਚ ਸੀ, ਉਸ ਦੇ ਕੱਪੜੇ ਵੀ ਪਾੜ ਦਿੱਤੇ। ਇਸ ਮਗਰੋਂ 2 ਮੁਲਾਜ਼ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ।
ਇਹ ਖ਼ਬਰ ਵੀ ਪੜ੍ਹੋ - ...ਤਾਂ ਨਹੀਂ ਕੱਟਿਆ ਜਾਵੇਗਾ ਚਾਲਾਨ, ਪੰਜਾਬ 'ਚ ਜਾਰੀ ਹੋਏ ਨਵੇਂ ਹੁਕਮ
ਇਸ ਦੀ ਸੂਚਨਾ ਜਦੋਂ ਚੌਕੀ ਇੰਚਾਰਜ ਨੂੰ ਦਿੱਤੀ ਗਈ ਤਾਂ ਉਹ ਤੁਰੰਤ ਹਰਕਤ ਵਿਚ ਆਏ ਤੇ ਪੁਲਸ ਫ਼ੋਰਸ ਉੱਥੇ ਜਾ ਪਹੁੰਚੀ। ਇਸ ਸਬੰਧੀ ਗੱਲਬਾਤ ਕਰਦਿਆਂ ਡੀ.ਐੱਸ.ਪੀ. ਦੇਵ ਦੱਤ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੁਹੱਲਾ ਸੁੰਦਰ ਨਗਰ ਵਿਚ ਲੜਾਈ ਹੋ ਰਹੀ ਹੈ। ਇਸ ਨੂੰ ਵੇਖਦਿਆਂ 3 ਮੁਲਾਜ਼ਮ ਉੱਥੇ ਗਏ। ਜਦੋਂ ਉਹ ਲੜਾਈ ਛੁਡਵਾ ਰਹੇ ਸਨ ਤਾਂ ਭੜਕੀ ਹੋਈ ਭੀੜ ਨੇ ਪੁਲਸ 'ਤੇ ਹੀ ਹਮਲਾ ਕਰ ਦਿੱਤਾ। 3 ਮੁਲਾਜ਼ਮ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ 20 ਦੇ ਕਰੀਬ ਮੁਲਜ਼ਮਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਵਿਚ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਖ਼ਿਲਾਫ਼ FIR ਦਰਜ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਨਾਨਗਰ 'ਚ ਬਜ਼ੁਰਗ ਦੀ ਮੌਤ ਤੋਂ ਬਾਅਦ ਸਸਕਾਰ ਦੌਰਾਨ ਬਲਦੀ ਚਿਤਾ 'ਚ ਜੋ ਦੇਖਿਆ ਦੇਖ ਪੂਰੇ ਪਿੰਡ ਦੇ ਉਡੇ ਹੋਸ਼
NEXT STORY