ਜਲੰਧਰ (ਧਵਨ) : ਸੂਬੇ 'ਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਪੁਲਸ ਕਾਰਵਾਈ ਦੌਰਾਨ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਸੋਸ਼ਲ ਮੀਡੀਆ ’ਤੇ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਪੰਜਾਬ ਪੁਲਸ ਨੇ ਇਕ ਵਾਰ ਫਿਰ ਸਖ਼ਤ ਚਿਤਾਵਨੀ ਦਿੱਤੀ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਸ਼ੁੱਕਰਵਾਰ ਕਿਹਾ ਕਿ ਪੰਜਾਬ ਪੁਲਸ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਪੰਜਾਬ ਪੁਲਸ ਵਲੋਂ ਇੱਕ ਟਵੀਟ 'ਚ ਕਿਹਾ ਗਿਆ ਕਿ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਸੁਰੱਖਿਅਤ ਰੱਖਣਾ ਸਾਡੀ ਪਹਿਲੀ ਤਰਜ਼ੀਹ ਹੈ। ਲੋਕ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਕਿਉਂਕਿ ਅਜਿਹੇ ਅਨਸਰ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਨੇ ਤਿਆਰ ਕਰ ਲਿਆ ਸੀ ਖ਼ਾਲਿਸਤਾਨ ਦਾ ਪਲਾਨ, ਛਪਣ ਲੱਗੀ ਸੀ ਕਰੰਸੀ, ਸੁਣੋ ਪੁਲਸ ਦਾ ਬਿਆਨ
ਪੰਜਾਬ ਪੁਲਸ ਨੇ ਆਪਣੇ ਟਵੀਟ 'ਚ ਸੋਸ਼ਲ ਮੀਡੀਆ ’ਤੇ ਕੁੱਝ ਲੋਕਾਂ ਵੱਲੋਂ ਪਾਈਆਂ ਇਤਰਾਜ਼ਯੋਗ ਪੋਸਟਾਂ ਦਾ ਹਵਾਲਾ ਦਿੱਤਾ ਹੈ, ਜਿਨ੍ਹਾਂ 'ਚ ਕਿਹਾ ਗਿਆ ਹੈ ਕਿ ਪੰਜਾਬ ਪੁਲਸ ਦੇ ਮੁਲਾਜ਼ਮ ਸੋਸ਼ਲ ਮੀਡੀਆ ਨੈੱਟਵਰਕ ਚਲਾਉਣ ਵਾਲੀਆਂ ਔਰਤਾਂ ਨੂੰ ਤੰਗ-ਪਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਝੂਠੀਆਂ ਖ਼ਬਰਾਂ ਨੂੰ ਫੈਲਾਉਣਾ ਬੰਦ ਕੀਤਾ ਜਾਣਾ ਚਾਹੀਦਾ ਹੈ । ਪਹਿਲਾਂ ਇਸ ਦੀ ਪੁਸ਼ਟੀ ਕਰ ਲੈਣੀ ਚਾਹੀਦੀ ਹੈ। ਪੰਜਾਬ ਪੁਲਸ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਤੰਗ-ਪਰੇਸ਼ਾਨ ਨਹੀਂ ਕਰ ਰਹੀ, ਸਗੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਰਹੀ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਵੀ ਸੂਬੇ ਦੇ ਪੁਲਸ ਅਧਿਕਾਰੀਆਂ ਨਾਲ ਅਮਨ-ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ 'ਚ ਤੇਜ਼ੀ ਨਾਲ ਆਮ ਵਾਂਗ ਹੋ ਰਹੀ ਸਥਿਤੀ ਨੂੰ ਧਿਆਨ ’ਚ ਰੱਖਦਿਆਂ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਉਪਰਾਲੇ ਕੀਤੇ ਜਾਣ। ਹੁਣ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਸਥਿਤੀ ਆਮ ਵਾਂਗ ਹੋ ਗਈ ਹੈ ਅਤੇ ਲੋਕ ਪਹਿਲਾਂ ਦੀ ਤਰ੍ਹਾਂ ਕਿਤੇ ਵੀ ਆ-ਜਾ ਰਹੇ ਹਨ। ਡੀ. ਜੀ. ਪੀ. ਨੇ ਅਧਿਕਾਰੀਆਂ ਨੂੰ ਅਗਲੇ ਕੁੱਝ ਦਿਨਾਂ ਤੱਕ ਫਲੈਗ ਮਾਰਚ ਜਾਰੀ ਰੱਖਣ ਲਈ ਕਿਹਾ ਤਾਂ ਜੋ ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਚ ਕਿਸੇ ਵੀ ਅਨਸਰ ਨੂੰ ਕੋਈ ਅਪਰਾਧਿਕ ਵਾਰਦਾਤ ਕਰਨ ਦਾ ਮੌਕਾ ਨਾ ਮਿਲੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੂਤੇ, ਸੈਂਕੜੇ ਏਕੜ ਫ਼ਸਲ ਹੋਈ ਪ੍ਰਭਾਵਿਤ
NEXT STORY