ਟਾਂਡਾ ਉੜਮੁੜ (ਮੋਮੀ/ਪੰਡਿਤ): ਪੰਜਾਬ ਸਰਕਾਰ ਵੱਲੋਂ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਟਾਂਡਾ ਵਿਚ ਪੁਲਸ ਨੇ ਵੱਡਾ ਸਰਚ ਆਪ੍ਰੇਸ਼ਨ ਚਲਾਇਆ। ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਚੰਡੀਗੜ੍ਹ ਬਸਤੀ (ਚੰਡੀਗੜ੍ਹ ਕਲੋਨੀ) ਵਿਚ ਐੱਸ.ਐੱਚ.ਓ. ਟਾਂਡਾ ਗੁਰਜਿੰਦਰਜੀਤ ਸਿੰਘ ਨਾਗਰਾ ਦੀ ਦੇਖ-ਰੇਖ ਹੇਠ ਕੀਤੇ ਗਏ ਸਰਚ ਆਪ੍ਰੇਸ਼ਨ ਵਿਚ ਟਾਂਡਾ ਪੁਲਸ ਦੀ ਟੀਮ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਨਸ਼ਿਆਂ ਦੀ ਤਸਕਰੀ ਅਤੇ ਨਸ਼ਿਆਂ ਦਾ ਕਾਰੋਬਾਰ ਛੱਡਣ ਲਈ ਕਿਹਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪਾਕਿਸਤਾਨੀ ਡਰੋਨ ਹਮਲੇ ਕਾਰਨ ਗਈ ਔਰਤ ਦੀ ਜਾਨ
ਇਸ ਮੌਕੇ ਡੀ.ਐੱਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਤੇ ਐੱਸ.ਐੱਚ.ਓ ਟਾਂਡਾ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪੁਲਸ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਖਾਤਮੇ ਲਈ ਟਾਂਡਾ ਪੁਲਸ ਵੱਲੋਂ ਇਹ ਵਿਸ਼ੇਸ਼ ਮੁਹਿੰਮ ਪਹਿਲਾਂ ਤੋਂ ਹੀ ਆਰੰਭ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਟਾਂਡਾ ਵਿਚ ਨਸ਼ਿਆਂ ਦਾ ਕਾਰੋਬਾਰ ਕਰਦੇ ਹੋਏ ਕੋਈ ਫੜਿਆ ਗਿਆ ਤਾਂ ਉਸ ਖਿਲਾਫ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
GNDU ਦੇ ਵਿਦਿਆਰਥੀ ਦੇਣ ਧਿਆਨ, ਮਈ 2025 ਪ੍ਰੀਖਿਆਵਾਂ ਲਈ ਵੱਡੀ UPDATE ਜਾਰੀ
NEXT STORY