ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਪੰਜਾਬ ਪੁਲਸ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਭੜਕਾਊ ਗੀਤ ਪਾਉਣ ਅਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਬਰਨਾਲਾ ਜ਼ਿਲ੍ਹੇ ਵਿਚ ਵੀ ਪੁਲਸ ਮੁਖੀ ਸੰਦੀਪ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਨੂੰ ਸੁਚੇਤ ਕਰਨ ਅਤੇ ਜ਼ਿਲ੍ਹੇ ’ਚ ਅਮਨ-ਅਮਾਨ ਨੂੰ ਬਰਕਰਾਰ ਰੱਖਣ ਲਈ ਇਹ ਮੁਹਿੰਮ ਚਲਾਈ ਹੈ। ਇਸ ਤਹਿਤ ਇਕ ਨੌਜਵਾਨ ਖ਼ਿਲਾਫ਼ FIR ਦਰਜ ਕਰ ਲਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਹੋ ਜਾਓ ਸਾਵਧਾਨ! ਜਾਰੀ ਹੋਈ Advisory, ਇਕ ਗਲਤੀ ਵੀ ਪੈ ਸਕਦੀ ਹੈ ਭਾਰੀ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪੁਲਸ ਨੇ 24 ਘੰਟੇ ਦੀ ਨਿਗਰਾਨੀ ਲਈ ਇਕ ਖਾਸ ਟੀਮ ਤਾਇਨਾਤ ਕੀਤੀ ਹੈ, ਜੋ ਸੋਸ਼ਲ ਮੀਡੀਆ ਪਲੇਟਫਾਰਮਾਂ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਯੂਟਿਊਬ ਆਦਿ ’ਤੇ ਨਿਰੰਤਰ ਨਜ਼ਰ ਰੱਖ ਰਹੀ ਹੈ। ਟੀਮ ਦਾ ਮੁੱਖ ਮਕਸਦ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨੀ ਹੈ, ਜੋ ਭੜਕਾਊ ਗੀਤਾਂ ਰਾਹੀਂ ਲੋਕਾਂ ਨੂੰ ਉਕਸਾਉਂਦੇ ਹਨ ਜਾਂ ਆਪਣੇ ਸੋਸ਼ਲ ਮੀਡੀਆ ਖਾਤਿਆਂ ’ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਦੇ ਹਨ। ਇਸ ਪ੍ਰਕਿਰਿਆ ’ਚ ਇਕ ਵਿਅਕਤੀ ਦੀ ਪਛਾਣ ਕੀਤੀ ਗਈ ਹੈ, ਜੋ ਇਸ ਤਰ੍ਹਾਂ ਦੀ ਗਤੀਵਿਧੀ ’ਚ ਸ਼ਾਮਲ ਸੀ। ਬਰਨਾਲਾ ਪੁਲਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ ਸਖ਼ਤ ਧਾਰਾਵਾਂ ਤਹਿਤ ਕਾਰਵਾਈ ਸ਼ੁਰੂ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ਗ੍ਰਨੇਡ ਹਮਲੇ 'ਚ ਆਇਆ ਵੱਡਾ ਮੋੜ, ਸੋਸ਼ਲ ਮੀਡੀਆ 'ਤੇ ਪੋਸਟ ਪਾ ਲਈ ਗਈ ਜ਼ਿੰਮੇਵਾਰੀ
NEXT STORY