ਚੰਡੀਗੜ੍ਹ : ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਪੰਜਾਬ ਪੁਲਸ ਵੱਡਾ ਕਦਮ ਚੁੱਕਣ ਜਾ ਰਹੀ ਹੈ। ਜਿਸ ਦੇ ਚੱਲਦੇ ਸੂਬੇ ਭਰ ਵਿਚ ਅੱਜ ਪੁਲਸ ਵਲੋਂ ਆਪਰੇਸ਼ਨ ਕਾਸੋ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਕੀਤੀ ਜਾਵੇਗੀ। ਡੀ. ਜੀ. ਪੀ. ਦੀ ਅਗਵਾਈ ਵਿਚ ਚਲਾਏ ਜਾਣ ਵਾਲੇ ਇਸ ਆਪਰੇਸ਼ਨ ਲਈ ਪੰਜਾਬ ਪੁਲਸ ਦੇ ਸਾਰੇ ਵੱਡੇ ਅਧਿਕਾਰੀ ਅੱਜ ਗ੍ਰਾਊਂਡ ਪੱਧਰ 'ਤੇ ਆ ਕੇ 'ਕ੍ਰਾਈਮ ਫਰੀ ਪੰਜਾਬ' ਦੀ ਮੁਹਿੰਮ ਚਲਾਉਣਗੇ ਅਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਲੋਕਾਂ 'ਤੇ ਨਕੇਲ ਕੱਸੀ ਜਾਵੇਗੀ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
ਆਪਰੇਸ਼ਨ ਕਾਸੋ ਨੂੰ ਡੀ. ਜੀ. ਪੀ. ਗੌਰਵ ਯਾਦਵ ਖੁਦ ਲੀਡ ਕਰ ਰਹੇ ਹਨ। ਇਸ ਸਬੰਧੀ ਬਕਾਇਦਾ ਪੁਲਸ ਦੇ ਸਾਰੇ ਅਫਸਰਾਂ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਨਸ਼ੇ ਦੇ ਮਾਮਲੇ ਵਿਚ ਬਦਨਾਮ ਇਲਾਕਿਆਂ ਵਿਚ ਵੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਖ਼ਤਰੇ ਦੀ ਘੰਟੀ, ਤੇਜ਼ੀ ਨਾਲ ਫੈਲ ਰਹੀ ਇਸ ਬਿਮਾਰੀ ਤੋਂ ਸਾਵਧਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਈ ਕੋਰਟ ਨੇ ਰੋਕੀ ਇਸ ਪਿੰਡ ਦੀ ਪੰਚਾਇਤੀ ਚੋਣ ਪ੍ਰਕੀਰਿਆ
NEXT STORY