ਕਪੂਰਥਲਾ (ਮਹਾਜਨ, ਚੰਦਰ)- ਕਪੂਰਥਲਾ ਦੇ ਰਮਨੀਕ ਚੌਂਕ ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਜਦਿਕ ਅਤੇ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਵਿੱਚ ਤਾਇਨਾਤ ਪੁਲਸ ਮੁਲਾਜ਼ਮ ਅਕਾਸ਼ਦੀਪ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਕੋਕਲਪੁਰ ਆਪਣੇ ਵਿਦੇਸ਼ ਤੋਂ ਆਏ ਦੋਸਤ ਯੁੱਧਵੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਨਾਲ ਕਾਰ ‘ਚ ਆ ਰਿਹਾ ਸੀ।

ਇਸ ਦੌਰਾਨ ਰਮਨੀਕ ਚੌਂਕ ਨੇੜੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ, ਜਿਸ ਨਾਲ ਪੁਲਸ ਮੁਲਾਜ਼ਮ ਅਕਾਸ਼ਦੀਪ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਉਸ ਦਾ ਦੋਸਤ ਯੁੱਧਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਘੁੰਮ ਰਹੇ ਏਜੰਟਾਂ ਦੇ ਦਲਾਲ, ਦੁਬਈ ’ਚ ਕੰਮ ਦਿਵਾਉਣ ਬਹਾਨੇ ਗ਼ਰੀਬ ਕੁੜੀਆਂ ਦੀ ਹੋ ਰਹੀ ਦਲਾਲੀ


ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਪੰਜਾਬ 'ਚ ਘੁੰਮ ਰਹੇ ਏਜੰਟਾਂ ਦੇ ਦਲਾਲ, ਦੁਬਈ ’ਚ ਕੰਮ ਦਿਵਾਉਣ ਬਹਾਨੇ ਗ਼ਰੀਬ ਕੁੜੀਆਂ ਦੀ ਹੋ ਰਹੀ ਦਲਾਲੀ
NEXT STORY