ਚੰਡੀਗੜ੍ਹ (ਅੰਕੁਰ): ਪੰਜਾਬ ਦੀ ਰਾਜਨੀਤੀ ’ਚ ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਜਨਮ ਦਿਨ ਮੌਕੇ ਭੇਜੀ ਗਈ ਚਿੱਠੀ ਨੇ ਨਵੀਂ ਸਿਆਸੀ ਚਰਚਾ ਨੂੰ ਜਨਮ ਦਿੱਤਾ ਹੈ। ਹਾਲਾਂਕਿ ਚਿੱਠੀ ’ਚ ਸਿਰਫ਼ ਜਨਮ ਦਿਨ ਦੀਆਂ ਵਧਾਈਆਂ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਗਈ ਹੈ ਪਰ ਸਿਆਸੀ ਤੌਰ ’ਤੇ ਇਸ ਦੇ ਮਾਇਨੇ ਕਾਫ਼ੀ ਵੱਡੇ ਮੰਨੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋ ਗਈਆਂ ਛੁੱਟੀਆਂ! ਸ਼ਨੀ-ਐਤਵਾਰ ਨੂੰ ਵੀ...
25 ਜੁਲਾਈ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਤੁਹਾਨੂੰ ਜਨਮ ਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਸ ਖ਼ਾਸ ਮੌਕੇ ’ਤੇ ਤੁਹਾਡੀ ਚੰਗੀ ਸਿਹਤ ਤੇ ਲੰਬੀ, ਸੰਪੂਰਨ ਜ਼ਿੰਦਗੀ ਲਈ ਮੇਰੀਆਂ ਸ਼ੁਭਕਾਮਨਾਵਾਂ ਸਵੀਕਾਰ ਕਰੋ। ਅੰਮ੍ਰਿਤ ਕਾਲ ਦੇ ਇਸ ਯੁੱਗ ’ਚ ਤੇਜ਼ੀ ਨਾਲ ਅੱਗੇ ਵਧਦੇ ਹੋਏ ਅਸੀਂ ਇਕ ਵਿਕਸਿਤ, ਖ਼ੁਸ਼ਹਾਲ ਤੇ ਸਮਾਵੇਸ਼ੀ ਭਾਰਤ ਬਣਾਉਣ ਲਈ ਯਤਨਸ਼ੀਲ ਹਾਂ। ਵਿਸ਼ਵਾਸ ਹੈ ਕਿ ਤੁਹਾਡੇ ਨਿਰੰਤਰ ਯਤਨ ਦੇਸ਼ ਨੂੰ ਹੋਰ ਉੱਚਾਈਆਂ ਉੱਤੇ ਪਹੁੰਚਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਤੁਹਾਡੀ ਜ਼ਿੰਦਗੀ ਖ਼ੁਸ਼ੀਆਂ, ਸ਼ਾਂਤੀ ਤੇ ਖ਼ੁਸ਼ਹਾਲੀ ਨਾਲ ਭਰੀ ਰਹੇ। ਇਸ ਚਿੱਠੀ ’ਚ ਸਿਰਫ਼ ਨਿੱਜੀ ਸ਼ੁਭਕਾਮਨਾਵਾਂ ਹੀ ਨਹੀਂ ਸਗੋਂ ਬਾਦਲ ਪਰਿਵਾਰ ਦੀ ਸਿਆਸੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - 'ਅਸਤੀਫ਼ਾ ਦੇ ਦਿਓ...' ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ Warning
ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ ਅਕਾਲੀ-ਭਾਜਪਾ ਗਠਜੋੜ ਸਬੰਧੀ ਕੋਈ ਸਿੱਧਾ ਜਾਂ ਅਸਿੱਧਾ ਬਿਆਨ ਨਹੀਂ ਦਿੱਤਾ। ਬਾਦਲ ਪਰਿਵਾਰ ਵੱਲੋਂ ਵੀ ਚਿੱਠੀ ’ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਪਰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਪਹਿਲਾਂ ਹੀ ਖੁੱਲ੍ਹ ਕੇ ਗਠਜੋੜ ਦੀ ਹਮਾਇਤ ਕਰ ਚੁੱਕੇ ਹਨ। ਜਾਖੜ ਨੇ ਹਾਲ ਹੀ ’ਚ ਕਿਹਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਤੇ ਭਾਜਪਾ ਦਾ ਇਕੱਠੇ ਆਉਣਾ ਲਾਜ਼ਮੀ ਹੈ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਇਹ ਸਿਰਫ਼ ਜਨਮ ਦਿਨ ਦੀ ਵਧਾਈ ਨਹੀਂ ਸਗੋਂ ਇਕ ਹਾਂ-ਪੱਖੀ ਰਾਜਨੀਤਕ ਸੰਕੇਤ ਹੈ। ਚਿੱਠੀ ’ਚ ਅੰਮ੍ਰਿਤ ਕਾਲ ਤੇ ਵਿਕਸਿਤ ਭਾਰਤ ਦੇ ਹਵਾਲੇ ਨਾਲ ਬਾਦਲ ਪਰਿਵਾਰ ਦੇ ਯੋਗਦਾਨ ਦੀ ਪ੍ਰਸ਼ੰਸਾ ਸੰਭਾਵੀ ਗਠਜੋੜ ਦੀ ਭੂਮਿਕਾ ਵੱਲ ਇਸ਼ਾਰਾ ਕਰਦੀ ਹੈ। ਇਹ ਸੰਦੇਸ਼ ਕੇਂਦਰ ਸਰਕਾਰ ਵੱਲੋਂ ਪੁਰਾਣੇ ਸਾਥੀ ਨੂੰ ਮੁੜ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਵਜੋਂ ਵੇਖਿਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਹਿਲਾਂ ਪਿਆਰ ਦੀਆਂ ਪੀਂਘਾਂ ਝੂਟਦੀ ਰਹੀ, ਫਿਰ ਉਸੇ ਆਸ਼ਕ ਨੂੰ ਪਤੀ ਨਾਲ ਮਿਲ ਕੇ ਉਤਾਰਿਆ ਮੌਤ ਦੇ ਘਾਟ
NEXT STORY