ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿਚ ਅੱਜ ਅਹਿਮ ਐਲਾਨ ਹੋ ਸਕਦਾ ਹੈ। ਸੂਤਰਾਂ ਮੁਤਾਬਕ ਅੱਜ ਆਮ ਆਦਮੀ ਪਾਰਟੀ ਦੇ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਜਾ ਸਕਦਾ ਹੈ। ਪਾਰਟੀ ਹਾਈਕਮਾਨ ਕਿਸੇ ਹਿੰਦੂ ਚਿਹਰੇ ਨੂੰ ਪਾਰਟੀ ਦੀ ਪ੍ਰਧਾਨਗੀ ਸੌਂਪ ਸਕਦੀ ਹੈ। ਮੌਜੂਦਾ ਸਮੇਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਹਨ ਅਤੇ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਪਾਰਟੀ ਦੀ ਪ੍ਰਧਾਨਗੀ ਛੱਡਣ ਦੀ ਇੱਛਾ ਜਤਾਈ ਸੀ। ਪਿਛਲੇ ਲੰਮੇ ਸਮੇਂ ਤੋਂ ਉਹ ਪਾਰਟੀ ਦੀ ਪ੍ਰਧਾਨ ਹਨ। ਉਨ੍ਹਾਂ ਕਿਹਾ ਸੀ ਕਿ ਉਹ ਪ੍ਰਧਾਨਗੀ ਦਾ ਅਹੁਦਾ ਕਿਸੇ ਹੋਰ ਸ਼ਖਸੀਅਤ ਨੂੰ ਸੌਂਪਣਾ ਚਾਹੁੰਦੇ ਹਨ। ਮੁੱਖ ਮੰਤਰੀ ਹੋਣ ਦੇ ਨਾਲ ਨਾਲ ਉਨ੍ਹਾਂ ਕੋਲ ਹੋਰ ਵੀ 10 ਤੋਂ ਵੱਧ ਮਹਿਕਮੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਸੀ. ਆਰ. ਪੀ. ਐੱਫ. ਤਾਇਨਾਤ
ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਸ ਦੀ ਚਰਚਾ ਚੱਲ ਰਹੀ ਹੈ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਨ ਕਿਸੇ ਹਿੰਦੂ ਚਿਹਰੇ ਨੂੰ ਪਾਰਟੀ ਦੀ ਵਾਗਡੋਰ ਸੌਂਪ ਸਕਦੀ ਹੈ। ਪਤਾ ਲੱਗਾ ਹੈ ਕਿ ਹੁਣ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿਚ ਇਸ ਸੰਬੰਧੀ ਐਲਾਨ ਹੋ ਸਕਦਾ ਹੈ।
Fraud ਤੋਂ ਬਚਣ ਦੇ ਚੱਕਰ 'ਚ ਹੋਰ ਕਸੂਤੇ ਫੱਸ ਗਏ ਲੋਕ! ਦਰਜ ਹੋਈ FIR
NEXT STORY