ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਕਾਂਗਰਸ ਹਾਈਕਮਾਂਡ ਪੰਜਾਬ ਇਕਾਈ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਜਾ ਰਹੀ ਹੈ। ਜਿਸ ਦੇ ਤਹਿਤ ਜਲਦੀ ਹੀ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਿਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਂਡ ਆਖਰਕਾਰ ਸੂਬਾ ਪ੍ਰਧਾਨ ਬਦਲਣ ਲਈ ਰਾਜ਼ੀ ਹੋ ਗਿਆ ਹੈ। ਪਿਛਲੇ ਲਗਭਗ 20-25 ਦਿਨਾਂ ਤੋਂ ਇੰਚਾਰਜ ਨਾਲ ਹੋ ਰਹੀਆਂ ਬੈਠਕਾਂ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਆਖਿਰਕਾਰ ਪੰਜਾਬ ਇਕਾਈ ਵਿਚ ਬਦਲਾਅ ਦਾ ਫ਼ੈਸਲਾ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ 5 ਸਤੰਬਰ ਨੂੰ ਜਦੋਂ ਤੋਂ ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਇੰਚਾਰਜ ਬਣੇ ਸਨ ਤਾਂ ਉਦੋਂ ਤੋਂ ਹੀ ਸਚਿਨ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਮਾਮਲੇ ਵਿਚ ਸਚਿਨ ਨੇ ਆਪਣੀ ਰਿਪੋਰਟ ਕਾਂਗਰਸ ਹਾਈਕਮਾਂਡ ਨੂੰ ਸੌਂਪ ਦਿੱਤੀ ਹੈ। ਕੱਲ੍ਹ ਵੀ ਪਾਇਲਟ ਵੱਲੋਂ ਸਿੰਗਲਾ, ਰੰਧਾਵਾ ਅਤੇ ਚੰਨੀ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਪਾਇਲਟ ਇਸ ਤੋਂ ਪਹਿਲਾਂ ਪ੍ਰਤਾਪ ਬਾਜਵਾ ਨਾਲ ਵੀ ਮੀਟਿੰਗ ਕਰ ਚੁੱਕੇ ਸਨ।
ਇਹ ਵੀ ਪੜ੍ਹੋ : ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
ਇਸ ਪੂਰੀ ਕਵਾਇਦ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਹੁਣ ਜ਼ਿਆਦਾ ਸਮਾਂ ਨਹੀਂ ਬਚਿਆ। ਅਜਿਹੇ ਵਿਚ ਹਾਈਕਮਾਂਡ ਲਈ ਪੰਜਾਬ ਕਾਂਗਰਸ ਦੀ ਅੰਦਰੂਨੀ ਸਥਿਤੀ, ਧੜੇਬੰਦੀ, ਸੰਗਠਨ ਦੀ ਕਾਰਗੁਜ਼ਾਰੀ ਅਤੇ ਆਗੂਆਂ ਵਿਚਕਾਰ ਤਾਲਮੇਲ ਬਾਰੇ ਸਪੱਸ਼ਟ ਰਿਪੋਰਟ ਮਹੱਤਵਪੂਰਨ ਬਣ ਜਾਂਦੀ ਹੈ। ਦੂਜੇ ਪਾਸੇ, ਰਾਜਾ ਵੜਿੰਗ ਦੀ ਪ੍ਰਧਾਨਗੀ ਨੂੰ ਲੈ ਕੇ ਪਹਿਲਾਂ ਵੀ ਕਾਂਗਰਸ ਅੰਦਰ ਸਵਾਲ ਉੱਠਦੇ ਰਹੇ ਹਨ। ਕੁਝ ਸੀਨੀਅਰ ਆਗੂਆਂ ਅਤੇ ਵੱਖ-ਵੱਖ ਧੜਿਆਂ ਵੱਲੋਂ ਪਾਰਟੀ ਦੀ ਮੌਜੂਦਾ ਲੀਡਰਸ਼ਿਪ ਨਾਲ ਅਸਹਿਮਤੀ ਜਨਤਕ ਤੌਰ ’ਤੇ ਸਾਹਮਣੇ ਆ ਚੁੱਕੀ ਹੈ। ਖਾਸ ਕਰਕੇ ਚਰਨਜੀਤ ਸਿੰਘ ਚੰਨੀ ਨਾਲ ਜੁੜੇ ਆਗੂਆਂ ਦੀਆਂ ਮੀਟਿੰਗਾਂ ਵਿੱਚ ਰਾਜਾ ਵੜਿੰਗ ਦੀ ਭੂਮਿਕਾ ਨੂੰ ਲੈ ਕੇ ਚਰਚਾ ਹੋਣ ਦੀ ਗੱਲ ਸਾਹਮਣੇ ਆਉਂਦੀ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ ਨੂੰ ਮਾਰੀ ਗੋਲ਼ੀ
ਭੁਪੇਸ਼ ਬਘੇਲ ਨੂੰ ਪੰਜਾਬ ਤੋਂ ਹਟਾਉਣ ਸਮੇਂ ਵੀ ਪਾਰਟੀ ਦੇ ਅੰਦਰੋਂ ਇਹ ਗੱਲਾਂ ਸਾਹਮਣੇ ਆਈਆਂ ਸਨ ਕਿ ਪੰਜਾਬ ਕਾਂਗਰਸ ਬਾਰੇ ਹਾਈਕਮਾਂਡ ਤੱਕ ਪਹੁੰਚ ਰਹੀ ਫੀਡਬੈਕ ਅਤੇ ਜ਼ਮੀਨੀ ਪੱਧਰ ਦੀ ਸਥਿਤੀ ਵਿਚ ਫਰਕ ਸੀ। ਹੁਣ ਸਚਿਨ ਪਾਇਲਟ ਵੱਲੋਂ ਕੀਤੀਆਂ ਗਈਆਂ ਮੀਟਿੰਗਾਂ ਨੂੰ ਇਸੇ ਸੰਦਰਭ ਵਿਚ ਦੇਖਿਆ ਜਾ ਰਿਹਾ ਹੈ। ਚਰਚਾ ਹੈ ਕਿ ਪਾਇਲਟ ਨੇ ਵੱਖ-ਵੱਖ ਧੜਿਆਂ ਦੀ ਗੱਲ ਸੁਣਨ ਤੋਂ ਬਾਅਦ ਆਪਣੀ ਰਿਪੋਰਟ ਹਾਈਕਮਾਂਡ ਨੂੰ ਸੌਂਪੀ ਹੈ ਅਤੇ ਇਸ ਰਿਪੋਰਟ ਦੇ ਆਧਾਰ ’ਤੇ ਪੰਜਾਬ ਕਾਂਗਰਸ ਵਿੱਚ ਬਦਲਾਅ ਬਾਰੇ ਵਿਚਾਰ ਹੋ ਰਿਹਾ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ ਜਾਣ ਉਡਣਗੇ ਹੋਸ਼
ਸਭ ਤੋਂ ਵੱਡਾ ਸਵਾਲ ਹੁਣ ਇਹ ਹੈ ਕਿ ਜੇਕਰ ਪ੍ਰਧਾਨ ਬਦਲਿਆ ਜਾਂਦਾ ਹੈ ਤਾਂ ਨਵਾਂ ਚਿਹਰਾ ਕੌਣ ਹੋਵੇਗਾ?
ਇਸ ਸਬੰਧੀ ਕਾਂਗਰਸ ਅੰਦਰ ਕਈ ਨਾਮ ਚਰਚਾ ਵਿਚ ਹਨ। ਇਕ ਸੰਭਾਵਨਾ ਹਿੰਦੂ ਚਿਹਰੇ ਨੂੰ ਪੰਜਾਬ ਕਾਂਗਰਸ ਦੀ ਕਮਾਨ ਦੇਣ ਦੀ ਦੱਸੀ ਜਾ ਰਹੀ ਹੈ। ਇਸ ਸੂਰਤ ਵਿਚ ਮਾਲਵਾ ਖੇਤਰ ਦੇ ਕਿਸੇ ਆਗੂ ਨੂੰ ਅੱਗੇ ਲਿਆਂਦੇ ਜਾਣ ਦੀ ਚਰਚਾ ਹੈ। ਦੂਜੇ ਪਾਸੇ ਜੇਕਰ ਸਿੱਖ ਚਿਹਰੇ ਦੀ ਚੋਣ ਹੁੰਦੀ ਹੈ ਤਾਂ ਮਾਝਾ ਜਾਂ ਦੋਆਬਾ ਖੇਤਰ ਤੋਂ ਵੀ ਨਾਮ ਸਾਹਮਣੇ ਆ ਸਕਦੇ ਹਨ। ਦੋਆਬੇ ਤੋਂ ਦੋ ਵਿਧਾਇਕਾਂ ਦੇ ਨਾਮਾਂ ਦੀ ਚਰਚਾ ਹੁੰਦੀ ਰਹੀ ਹੈ। ਮਾਝੇ ਤੋਂ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਸੀਨੀਅਰ ਆਗੂਆਂ ਦੇ ਨਾਮ ਵੀ ਚਰਚਾ ਵਿਚ ਹਨ। ਇਸੇ ਦੌਰਾਨ ਵਿਜੇ ਇੰਦਰ ਸਿੰਗਲਾ ਦਾ ਨਾਮ ਵੀ ਪ੍ਰਧਾਨਗੀ ਦੀ ਦੌੜ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ, ਸਾਵਧਾਨ ਰਹਿਣ ਦੀ ਲੋੜ
NEXT STORY