ਫਰੀਦਕੋਟ : ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਉਹ ਅੱਜ ਪਿੰਡ ਬਾਦਲ ਸਥਿਤ ਰਿਹਾਇਸ਼ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਰਸਮੀ ਤੌਰ ’ਤੇ ਘਰ ਵਾਪਸੀ ਕਰ ਸਕਦੇ ਹਨ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਮੱਖਣ ਬਰਾੜ ਨੇ ਅਜੇ ਸਿਰਫ ਤਿੰਨ ਦਿਨ ਪਹਿਲਾਂ ਹੀ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਕਈ ਜ਼ਿਲ੍ਹਿਆਂ ਦੀ ਡੀਸੀ ਵੀ ਬਦਲੇ
ਬਰਾੜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ, ਨੇ ਸੋਸ਼ਲ ਮੀਡੀਆ ਰਾਹੀਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ’ਤੇ ਗੰਭੀਰ ਇਲਜ਼ਾਮ ਲਾਉਂਦਿਆਂ ਪਾਰਟੀ ਛੱਡੀ ਸੀ। ਉਨ੍ਹਾਂ ਇਥੋਂ ਤੱਕ ਕਿਹਾ ਸੀ ਕਿ ਏਜੰਸੀਆਂ ਦੇ ਨੁਮਾਇੰਦੇ ਬਣ ਕੇ ਕੁਝ ਲੋਕ ਪੰਥ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ 9 ਤੇ 10 ਅਪ੍ਰੈਲ ਲਈ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
NEXT STORY