ਚੰਡੀਗੜ੍ਹ: ਗੁਆਂਢੀ ਸੂਬੇ ਹਰਿਆਣਾ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਹਾਲ ਹੀ ਵਿਚ ਲਏ ਗਏ ਫ਼ੈਸਲਿਆਂ ਨੇ ਪੰਜਾਬ 'ਚ ਵੀ ਸਿਆਸੀ ਹਲਚਲ ਵਧਾ ਦਿੱਤੀ ਹੈ। ਦਰਅਸਲ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਸਰਕਾਰੀ ਨੌਕਰੀ ਦੇਣ ਅਤੇ ਔਰਤਾਂ ਨੂੰ 2 ਹਜ਼ਾਰ ਰੁਪਏ ਹਰ ਮਹੀਨੇ ਸਰਕਾਰੀ ਸਹਾਇਤਾ ਵਜੋਂ ਦੇਣ ਦਾ ਐਲਾਨ ਕੀਤਾ ਹੈ। ਇਸ ਕਦਮ ਨੂੰ ਭਾਜਪਾ ਦੀ ਪੰਜਾਬ ਲਈ ਰਣਨੀਤੀ ਦੇ ਅਹਿਮ ਹਿੱਸੇ ਵਜੋਂ ਵੇਖਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੰਜਾਬ ਦਾ ਇਕ ਹੋਰ CM ਚਿਹਰਾ! ਸਟੇਜ ਤੋਂ 2027 ਲਈ ਹੋ ਗਿਆ ਵੱਡਾ ਐਲਾਨ
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਜ਼ਖ਼ਮ ਪੰਜਾਬ ਦੇ ਲੋਕਾਂ ਲਈ ਅਜੇ ਵੀ ਅੱਲੇ ਹਨ। ਹਰਿਆਣਾ ਸਰਕਾਰ ਦੇ ਇਸ ਫ਼ੈਸਲੇ 'ਤੇ ਪੰਜਾਬ ਭਾਜਪਾ ਦੇ ਆਗੂਆਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਭਾਜਪਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦੀ ਹੈ। ਹੁਣ ਤਕ ਦੂਜੀਆਂ ਪਾਰਟੀਆਂ ਦੀਆਂ ਸਰਕਾਰਾਂ ਨੇ ਇਸ ਮਸਲੇ 'ਤੇ ਸਿਰਫ਼ ਸਿਆਸਤ ਕੀਤੀ ਹੈ। ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਮੁਤਾਬਕ ਹਰਿਆਣਾ ਸਰਕਾਰ ਦੇ ਇਸ ਫ਼ੈਸਲੇ ਦਾ ਸਿੱਧਾ ਅਸਰ ਪੰਜਾਬ ਦੀ ਸਿਆਸਤ 'ਤੇ ਜ਼ਰੂਰ ਪਵੇਗਾ।
ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਨ੍ਹਾਂ ਫ਼ੈਸਲਿਆਂ ਨੂੰ ਸਿਆਸੀ ਨਜ਼ਰ ਨਾਲ ਨਾ ਵੇਖਣ ਦੀ ਗੱਲ ਕਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਾਡਾ ਵੱਡਾ ਭਰਾ ਹੈ ਤੇ ਪੰਜਾਬ ਦੇ ਲੋਕਾਂ ਨਾਲ ਸਾਡੇ ਡੂੰਘੇ ਰਿਸ਼ਤੇ ਹਨ। ਸਾਡੀਆਂ ਰਿਸ਼ਤੇਦਾਰੀਆਂ ਪੰਜਾਬ ਵਿਚ ਹਨ, ਮੇਰੀ ਮਾਂ ਵੀ ਪੰਜਾਬੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ! ਸਕੂਲਾਂ ਦੇ ਅਧਿਆਪਕਾਂ ਨੂੰ...
ਦਰਅਸਲ, ਨਾਇਬ ਸਿੰਘ ਸੈਣੀ ਪਿਛਲੇ ਤਕਰੀਬਨ ਇਕ ਸਾਲ ਤੋਂ ਪੰਜਾਬ ਵਿਚ ਵੀ ਕਾਫ਼ੀ ਸਰਗਰਮ ਨਜ਼ਰ ਆ ਰਹੇ ਹਨ। ਉਹ ਤਕਰੀਬਨ 6-7 ਵਾਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਦੌਰੇ ਕਰ ਚੁੱਕੇ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਵਿਚ ਭਾਜਪਾ ਦੇ ਹੱਕ ਵਿਚ ਮਾਹੌਲ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਮ ਆਦਮੀ ਪਾਰਟੀ ਵੱਲੋਂ ਅਹੁਦੇਦਾਰਾਂ ਦਾ ਐਲਾਨ
NEXT STORY