ਲੁਧਿਆਣਾ (ਮੁੱਲਾਂਪੁਰੀ)– ਮਾਝੇ ਦੀ ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਸਮੀਕਰਨ ਬਦਲਣੇ ਸ਼ੁਰੂ ਹੋ ਗਏ ਹਨ। ਇਸ ਪੰਥਕ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਆਪਣਾ ਉਮੀਦਵਾਰ ਮੈਦਾਨ ਵਿਚ ਉਤਾਰਿਆ ਹੋਇਆ ਹੈ। ਹੁਣ ਅਕਾਲੀ ਦਲ ਦੋਫਾੜ ਹੋਣ ’ਤੇ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਆਪਣੀ ਹਮਖਿਆਲੀ ਪਾਰਟੀ 'ਵਾਰਿਸ ਪੰਜਾਬ ਦੇ' ਨਾਲ ਗੱਠਜੋੜ ਕਰ ਕੇ ਇਸ ਹਲਕੇ ਤੋਂ ਉਮੀਦਵਾਰ ਉਤਾਰ ਸਕਦੇ ਹਨ, ਕਿਉਂਕਿ ਇਸ ਹਲਕੇ ਤੋਂ ਪਹਿਲਾਂ ਪਾਰਲੀਮੈਂਟ ਦੀ ਸੀਟ ‘ਵਾਰਿਸ ਪੰਜਾਬ ਦੇ’ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਤੌਰ ’ਤੇ ਜੇਤੂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 14 ਅਗਸਤ ਲਈ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ
ਗਿਆਨੀ ਹਰਪ੍ਰੀਤ ਦੇ ਪ੍ਰਧਾਨ ਬਣਨ ਤੋਂ ਬਾਅਦ ਅਕਾਲੀ ਅਤੇ ਪੰਥਕ ਹਲਕਿਆਂ ’ਚ ਇਸ ਗੱਲ ਦੀ ਚਰਚਾ ਜ਼ੋਰਾਂ ’ਤੇ ਸੀ ਕਿ ਹੁਣ ਦੋਵੇਂ ਸ਼੍ਰੋਮਣੀ ਅਕਾਲੀ ਦਲ ਹੀ ਆਪਣੇ ਆਪ ਨੂੰ ਸਹੀ ਸਾਬਿਤ ਕਰਨ ਲਈ ਸਿਰ ਤੋਂ ਲੈ ਕੇ ਪੈਰਾਂ ਦੀਆਂ ਉਂਗਲਾਂ ਤੱਕ ਜ਼ੋਰ ਲਗਾਉਣਗੇ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪਹਿਲਾਂ ਜੋ ਹਾਲਾਤ ਸਨ, ਉਹ ਲੋਕਾਂ ਤੋਂ ਛੁਪੇ ਨਹੀਂ ਪਰ ਹੁਣ ਨਵਾਂ ਅਕਾਲੀ ਦਲ ਬਣਨ ’ਤੇ ਕਿਹੋ ਜਿਹੇ ਹਾਲਾਤ ਬਣਦੇ ਹਨ ਇਹ ਸਮਾਂ ਦੱਸੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਅਤੇ ਅਪਰਾਧੀਆਂ ਵਿਚਕਾਰ ਹੈ ਮਿਲੀਭੁਗਤ : ਹਾਈਕੋਰਟ
NEXT STORY