ਫਾਜ਼ਿਲਕਾ (ਨਾਗਪਾਲ)– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਪੋਰਟਸ ਐਂਡ ਕਲਚਰਲ ਸੈੱਲ ਦੇ ਸੂਬਾਈ ਸੰਗਠਨ ਸਕੱਤਰ ਸੁਨੀਲ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਦੇ ਆਲ੍ਹਾ ਕਮਾਨ ਨੂੰ ਲਿਖੇ ਪੱਤਰ ’ਚ ਉਸ ਨੇ ਕਿਹਾ ਹੈ ਕਿ ਉਹ ਭਵਿੱਖ ’ਚ ਵੀ ਕਿਸੇ ਸਿਆਸੀ ਪਾਰਟੀ ’ਚ ਕੋਈ ਅਹੁਦਾ ਨਹੀਂ ਲਵੇਗਾ।
ਫਾਜ਼ਿਲਕਾ ਉਪ-ਮੰਡਲ ਦੇ ਪਿੰਡ ਤੁਰਕਾਂਵਾਲੀ ਵਾਸੀ ਸੁਨੀਲ ਕੁਮਾਰ ਨੇ ਪੱਤਰ ’ਚ ਲਿਖਿਆ ਹੈ ਕਿ ਉਸ ਨੇ ਇਹ ਫੈਸਲਾ ਨਿੱਜੀ ਅਤੇ ਪਰਿਵਾਰਕ ਕਾਰਨਾਂ ਕਰ ਕੇ ਲਿਆ ਹੈ। ਉਸ ਦਾ ਅਸਤੀਫਾ ਬਿਨ੍ਹਾਂ ਦੇਰੀ ਦੇ ਪ੍ਰਵਾਨ ਕੀਤਾ ਜਾਵੇ। ਵਰਨਣਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੈਪਟਨ ਸੰਦੀਪ ਸਿੰਘ ਸੰਧੂ ਨੇ 24 ਜਨਵਰੀ 2026 ਨੂੰ ਸੁਨੀਲ ਕੁਮਾਰ ਨੂੰ ਸੰਬੋਧਤ ਪੱਤਰ ’ਚ ਲਿਖਿਆ ਸੀ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਵਾਨਗੀ ਨਾਲ ਉਸ ਨੂੰ ਪੰਜਾਬ ਪ੍ਰਦੇਸ਼ ਪੀ. ਪੀ. ਸੀ. ਸੀ. ਦੇ ਸਪੋਰਟਸ ਐਂਡ ਕਲਚਰਲ ਸੈੱਲ ਦਾ ਸੰਗਠਨ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪੱਤਰ ’ਚ ਇਹ ਵੀ ਲਿਖਿਆ ਗਿਆ ਸੀ ਕਿ ਉਹ ਪਾਰਟੀ ਦੀਆਂ ਉਮੀਦਾਂ ’ਤੇ ਖਰ੍ਹਾ ਉਤਰਨਗੇ ਅਤੇ ਸੰਗਠਨ ਸਕੱਤਰ ਵਜੋਂ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਸੈੱਲ ਨੂੰ ਮਜ਼ਬੂਤੀ ਮਿਲੇਗੀ।
ਪੰਜਾਬ : ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 15 ਮਈ ਨੂੰ ...
NEXT STORY